Share & like

ਚੰਡੀਗੜ੍ਹ, 3 ਜੁਲਾਈ (ਰੋਜ਼ਾਨਾ ਖ਼ਬਰ) ਪੰਜਾਬ ਸਰਕਾਰ ਵੱਲੋਂ ਕੈਬਨਿਟ ਵਿੱਚ ਫੇਰਬਦਲ ਕਰਦਿਆਂਵਿਧਾਨ ਸਭਾ ਹਲਕਾ ਲੁਧਿਆਣਾ ਪੱਛਮੀ ਤੋਂ ਨਵੇਂ ਚੁਣੇ ਗਏ ਵਿਧਾਇਕ ਸੰਜੀਵ ਅਰੋੜਾ ਨੂੰ ਪੰਜਾਬ ਵਜ਼ਾਰਤ ਵਿਚ ਨਵੇਂ ਮੰਤਰੀ ਵਜੋਂ ਸ਼ਾਮਲ ਕੀਤਾ ਗਿਆ ਹੈ। ਕੁਲਦੀਪ ਸਿੰਘ ਧਾਲੀਵਾਲ ਦੀ ਪੰਜਾਬ ਕੈਬਨਿਟ ’ਚੋਂ ਛੁੱਟੀ ਕਰ ਦਿੱਤੀ ਗਈ ਹੈ। ਅਰੋੜਾ ਨੇ ਪੰਜਾਬ ਰਾਜ ਭਵਨ ਵਿਚ ਸੰਖੇਪ ਸਮਾਗਮ ਦੌਰਾਨ ਨਵੇਂ ਕੈਬਨਿਟ ਮੰਤਰੀ ਵਜੋਂ ਹਲਫ਼ ਲਿਆ ਹੈ। ਉਨ੍ਹਾਂ ਨੂੰ ਇੰਡਸਟਰੀ ਤੇ ਐੱਨਆਰਆਈ ਮਾਮਲੇ ਵਿਭਾਗ ਦਿੱਤੇ ਗਏ ਹਨ।ਜਾਣਕਾਰੀ ਅਨੁਸਾਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ  ਨੇ ਮੌਕੇ ’ਤੇ ਹੀ ਆਪਣੇ ਅਹੁਦੇ ਤੋਂ ਲਿਖਤੀ ਅਸਤੀਫ਼ਾ ਮੁੱਖ ਮੰਤਰੀ ਨੂੰ ਸੌਂਪ ਦਿੱਤਾ। ਇਸ ਤੋਂ ਪਹਿਲਾਂ ਧਾਲੀਵਾਲ ਤੋਂ ਖੇਤੀ ਅਤੇ ਪੰਚਾਇਤ ਵਿਭਾਗ ਵੀ ਵਾਪਸ ਲੈ ਲਿਆ ਗਿਆ ਸੀ। ਧਾਲੀਵਾਲ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਨੂੰ ਜਲਦ ਨਵੀਂ ਜ਼ਿੰਮੇਵਾਰੀ ਸੌਂਪੀ ਜਾਵੇਗੀ।ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਰਾਜ ਭਵਨ ਵਿਚ ਰੱਖੇ ਸੰਖੇਪ ਸਮਾਗਮ ਦੌਰਾਨ ਅਰੋੜਾ ਨੂੰ ਅਹੁਦੇ ਦਾ ਹਲਫ਼ ਦਿਵਾਇਆ। ਅਰੋੜਾ ਨੂੰ ਪੰਜਾਬ ਕੈਬਨਿਟ ਵਿਚ ਇੰਡਸਟਰੀ ਤੇ ਐੱਨਆਰਆਈ ਮਾਮਲੇ ਵਿਭਾਗ ਦਿੱਤਾ ਗਿਆ ਹੈ। ਐੱਨਆਰਆਈ ਵਿਭਾਗ ਪਹਿਲਾਂ ਕੁਲਦੀਪ ਧਾਲੀਵਾਲ ਕੋਲ ਸੀ। ਇਸੇ ਤਰ੍ਹਾਂ ਉਦਯੋਗ ਵਿਭਾਗ ਪਹਿਲਾਂ ਤਰੁਣਪ੍ਰੀਤ ਸਿੰਘ ਸੌਂਦ ਕੋਲ ਸੀ, ਜਿਨ੍ਹਾਂ ਕੋਲ ਪੇਂਡੂ ਵਿਕਾਸ, ਕਿਰਤ ਅਤੇ ਸੈਰ-ਸਪਾਟਾ ਵਿਭਾਗਾਂ ਦਾ ਚਾਰਜ ਜਾਰੀ ਰਹੇਗਾ। ਧਾਲੀਵਾਲ ਦੇ ਅਸਤੀਫੇ ਨਾਲ ਭਗਵੰਤ ਮਾਨ ਕੈਬਨਿਟ ਵਿੱਚ ਮੰਤਰੀਆਂ ਦੀ ਕੁੱਲ ਗਿਣਤੀ 16 ਰਹਿ ਗਈ ਹੈ। ਕੈਬਨਿਟ ਵਿੱਚ ਅਜੇ ਵੀ ਦੋ ਅਹੁਦੇ ਖਾਲੀ ਹਨ।


Share & like

Leave a Reply