ਅੰਮ੍ਰਿਤਸਰ, 4 ਜੁਲਾਈ (ਰੋਜ਼ਾਨਾ ਖ਼ਬਰ) ਅੰਮ੍ਰਿਤਸਰ ਕਮਿਸ਼ਨਰੇਟ ਪੁਲੀਸ ਨੇ ਇੱਕ ਕੌਮਾਂਤਰੀ ਨਾਰਕੋ ਤੇ ਹਥਿਆਰ ਤਸਕਰੀ ਮਾਡਿਊਲ ਅਤੇ ਇੱਕ ਅੰਤਰ-ਰਾਜੀ ਨਾਰਕੋ-ਹਵਾਲਾ ਸਿੰਡੀਕੇਟ ਦਾ ਪਰਦਾਫਾਸ਼ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਪੁਲੀਸ ਨੇ ਦੋ ਕੇਸਾਂ ਵਿੱਚ 9 ਮੁਲਜ਼ਮਾਂ ਨੂੰ ਕਾਬੂ ਕਰਕੇ 1.15 ਕਿਲੋ ਹੈਰੋਇਨ, 5 ਪਿਸਤੌਲ ਅਤੇ 9.7 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ।

ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਰਾਹੀਂ ਖੁਲਾਸਾ ਕੀਤਾ ਹੈ ਕਿ ਪਹਿਲੇ ਮਾਮਲੇ ਵਿੱਚ ਤਿੰਨ ਮੁਲਜ਼ਮਾਂ ਨੂੰ 5 ਅਧੁਨਿਕ ਪਿਸਤੌਲਾਂ ਅਤੇ ਕਿਲੋ ਹੈਰੋਇਨ ਸਮੇਤ ਗਿ੍ਰਫਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਦੋ ਮੁਲਜ਼ਮ ਹਾਲ ਹੀ ਵਿੱਚ ਮਲੇਸ਼ੀਆ ਤੋਂ ਵਾਪਸ ਆਏ ਸਨ ਅਤੇ ਪਾਕਿਸਤਾਨ ਅਤੇ ਮਲੇਸ਼ੀਆ ਵਿੱਚਲੇ ਹੈੰਡਲਰਾਂਦੇ ਨਿਰਦੇਸ਼ਾਂ ’ਤੇ ਪੰਜਾਬ ਵਿੱਚ ਹਥਿਆਰ ਪਹੁੰਚਾਉਣ ਲਈ ਕੰਮ ਕਰ ਰਹੇ ਸਨ। ਇੱਕ ਹੋਰ ਮਾਮਲੇ ਵਿੱਚ ਪੁਲੀਸ ਨੇ ਛੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਮੁਲਜ਼ਮ ਦਿੱਲੀ, ਕਰਨਾਟਕ ਅਤੇ ਦੁੱਬਈ ਨਾਲ ਜੁੜੇ ਇੱਕ ਨਾਰਕੋ-ਹਵਾਲਾ ਨੈੱਟਵਰਕ ਦਾ ਹਿੱਸਾ ਹਨ। ਮੁਲਜ਼ਮਾਂ ਤੋਂ ਪੁਲੀਸ ਨੇ 9.7 ਲੱਖ ਰੁਪਏ ਦੀ ਡਰੱਗ ਮਨੀ ਅਤੇ 150 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ 1.15 ਕਿਲੋ ਹੈੋਰੋਇਨ, 5 ਪਿਸਤੌਲ (3 ਗਲੋਕ 9ਐੱਮਐੱਮ ਵਅਤੇ 2 ਚੀਨੀ ਕਾਰਤੂਸਾਂ ਸਮੇਤ) ਅਤੇ 9.7 ਲੱਖ ਰੁਪਏ ਡਰੱਗ ਮਨੀ ਬਰਾਮਦ ਕੀਤੀ ਹੈ।

ਇਸ ਸਬੰਧ ਵਿੱਚ ਪੁਲੀਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲੀਸ ਥਾਣਾ ਸਦਰ ਅਤੇ ਇਸਲਾਮਾਬਾਦ ਅੰਮ੍ਰਿਤਸਰ ਵਿਖੇ ਕੇਸ ਦਰਜ਼ ਕੀਤੇ ਹਨ। ਉਨ੍ਹਾਂ ਦੱਸਿਆ ਕਿ ਦੋਵਾਂ ਮਾਮਲਿਆਂ ਵਿੱਚ ਅਗਲੇਰੀ ਜਾਂਚ ਕਰਕੇ ਮੁਲਜ਼ਮਾਂ ਦੇ ਹੋਰ ਸਬੰਧਾਂ ਦਾ ਪਤਾ ਲਗਾਉਣ ਲਈ ਜਾਂਚ ਜਾਰੀ ਹੈ।










