Share & like

ਗੁਰਦਾਸਪੁਰ, 4 ਜੁਲਾਈ 2025 (ਰੋਜ਼ਾਨਾ ਖ਼ਬਰ) ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜ਼ਿਲ੍ਹਾ ਗੁਰਦਾਸਪੁਰ ਨਾਲ ਸਬੰਧਤ ਸੀਨੀਅਰ ਆਗੂ ਸਾਬਕਾ ਮੁੱਖ ਸੰਸਦੀ ਸਕੱਤਰ ਸ੍ਰੀ ਗੁਰਬਚਨ ਸਿੰਘ ਬੱਬੇਹਾਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤੇ ਜਾਣ ‘ਤੇ ਇਲਾਕੇ ਦੇ ਵਰਕਰਾਂ ‘ਚ ਭਾਰੀ ਖੁਸ਼ੀ ਹੈ।

ਉਨ੍ਹਾਂ ਦੀ ਨਿਯੁਕਤੀ ‘ਤੇ ਪਾਰਟੀ ਦੇ ਗੁਲਸ਼ਨ ਸੈਣੀ ਵੱਲੋਂ ਆਪਣੇ ਸਾਥੀਆਂ ਸਮੇਤ ਸ੍ਰੀ ਬੱਬੇਹਾਲੀ ਦੇ ਗ੍ਰਹਿ ਪਹੁੰਚ ਕੇ ਵਧਾਈ ਦਿੱਤੀ ਅਤੇ ਲੱਡੂਆ ਨਾਲ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਆਗੂਆਂ ਨੇ ਪਾਰਟੀ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਦੇ ਫੈਸਲੇ ਦੀ ਸ਼ਲਾਘਾ ਕਰਦੇ ਹੋਏ ਧੰਨਵਾਦ ਕੀਤਾ ਹੈ।

 ਉਨ੍ਹਾਂ ਕਿਹਾ ਕਿ ਸ੍ਰੀ ਬੱਬੇਹਾਲੀ ਦੀ ਨਿਯੁਕਤੀ ਨਾਲ ਜ਼ਿਲ੍ਹੇ ਅੰਦਰ ਅਕਾਲੀ ਦਲ ਨੂੰ ਮਜ਼ਬੂਤੀ ਮਿਲੇਗੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਰਾਮ ਲਾਲ ਕਾਲਾ ਸਾਬਕਾ ਕੌਂਸਲਰ, ਤਰੁਣ ਮਹਾਜਨ ਸਾਬਕਾ ਕੌਂਸਲਰ, ਰਜਿੰਦਰ ਸਿੰਘ ਬੈਂਸ, ਬਿਕਰਮਜੀਤ ਸਿੰਘ ਹੱਲਾ, ਬੋਬੀ ਮਹਾਜਨ, ਕੁਲਦੀਪ ਸਿੰਘ ਸ਼ਹੂਰ ਅਤੇ ਨਵਦੀਪ ਸਿੰਘ ਤੁੰਗ ਹਾਜ਼ਰ ਸਨ।


Share & like

Leave a Reply