Share & like

ਗੁਰਦਾਸਪੁਰ, 05 ਜੁਲਾਈ (ਬੈਂਸ/ਰੋਜ਼ਾਨਾ ਖ਼ਬਰ)  ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਿਟੀ ਦੇ ਕਾਰਜਕਾਰੀ ਇੰਜੀਨੀਅਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੂਰੇ ਪੰਜਾਬ ਵਿੱਚ ਵੱਧ ਤੋਂ ਵੱਧ ਰੁੱਖ ਲਗਾਉਣ ਤਹਿਤ ਪੌਦੇ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਤਹਿਤ ਅੱਜ ਸ੍ਰੀ ਦਿਲਬਾਗ ਸਿੰਘ ਜੌਹਲ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਗੁਰਦਾਸਪੁਰ) ਦੀ ਅਗਵਾਈ ਹੇਠ ਅਤੇ ਸ੍ਰੀ ਹਰਪ੍ਰੀਤ ਸਿੰਘ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ (ਗੁਰਦਾਸਪੁਰ) ਵੱਲੋਂ ਜ਼ਿਲ੍ਹਾ ਕਚਹਿਰੀਆਂ ਗੁਰਦਾਸਪੁਰ ਦੇ ਸਮੂਹ ਜੱਜ ਸਹਿਬਾਨਾਂ ਵੱਲੋਂ ਇਸ ਮੁਹਿੰਮ ਤਹਿਤ ਅਤੇ ਮਿਸ਼ਨ ਇੱਕ ਜੱਜ ਇੱਕ ਰੁੱਖ ਤਹਿਤ ਇੱਕ-ਇੱਕ ਪੌਦਾ ਲਗਾਇਆ ਗਿਆ।

ਇਸ ਮੌਕੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਗੁਰਦਾਸਪੁਰ ਨੇ ਦੱਸਿਆ ਕਿ ਪੂਰੇ ਪੰਜਾਬ ਵਿੱਚ ਰੁੱਖ ਲਗਾਉਣ ਦੀ ਮੁਹਿੰਮ ਚਲਾਈ ਜਾ ਰਹੀ ਹੈ ਤਾਂ ਜੋ ਅਸੀਂ ਆਪਣੇ ਵਾਤਾਵਰਨ ਨੂੰ ਸੁਰੱਖਿਅਤ ਅਤੇ ਵੱਧ ਤੋਂ ਵੱਧ ਸਾਫ ਸੁਥਰਾ ਰੱਖ ਸਕੀਏ। ਉਹਨਾਂ ਇਹ ਵੀ ਦੱਸਿਆ ਕਿ ਸਾਨੂੰ ਆਪਣੇ ਵਾਤਾਵਰਨ ਨੂੰ ਸੁਰੱਖਿਅਤ ਰੱਖਣ ਲਈ ਵੱਧ ਤੋਂ ਵੱਧ ਯਤਨ ਕਰਨੇ ਚਾਹੀਦੇ ਹਨ। ਇਸ ਪ੍ਰੋਗਰਾਮ ਦੌਰਾਨ ਪੌਦੇ ਲਗਾਉਣ ਮੌਕੇ ਸਮੂਹ ਜੱਜ ਸਹਿਬਾਨਾਂ ਵੱਲੋਂ ਵਚਨ ਲਿਆ ਗਿਆ ਕਿ ਕਾਨੂੰਨ ਦੇ ਰਖਵਾਲੇ ਅਤੇ ਨਿਆਂ ਦੇ ਰਖਵਾਲੇ ਹੋਣ ਦੇ ਨਾਤੇ, ਅਸੀਂ ਨਾ ਸਿਰਫ਼ ਲੋਕਾਂ ਦੇ ਅਧਿਕਾਰਾਂ, ਸਗੋਂ ਕੁਦਰਤ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਅਧਿਕਾਰਾਂ ਨੂੰ ਬਰਕਰਾਰ ਰੱਖਣ ਦਾ ਪ੍ਰਣ ਕਰਦੇ ਹਾਂ। ਅੱਜ, ਇਸ ਰੁੱਖ ਨੂੰ ਲਗਾ ਕੇ, ਅਸੀਂ ਮਿੱਟੀ ਵਿੱਚ ਨਿਆਂ ਨੂੰ ਪਾਲਣ-ਪੋਸ਼ਣ ਕਰਨ ਦੀ ਵਚਨਬੱਧਤਾ ਨੂੰ ਉਭਾਰਦੇ ਹਾਂ। ਭਾਵ ਹਰਾ, ਨਿਰਪੱਖ ਅਤੇ ਸਥਾਈ। ਇਸ ਰੁੱਖ ਨੂੰ ਸਾਡੇ ਸਾਂਝੇ ਫਰਜ਼, ਏਕਤਾ ਅਤੇ ਧਰਤੀ ਪ੍ਰਤੀ ਸਾਡੇ ਵਾਅਦੇ ਦੇ ਜੀਵਤ ਪ੍ਰਤੀਕ ਵਜੋਂ ਵੱਧਣ ਦਿਓ।

ਇਸ ਪ੍ਰੋਗਰਾਮ ਦੌਰਾਨ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਨੇ ਦੱਸਿਆ ਕਿ ਮੁਹਿੰਮ ਤਹਿਤ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਪਿੰਡਾਂ ਅਤੇ ਸਕੂਲਾਂ ਵਿੱਚ ਬੂਟੇ ਲਗਾਏ ਜਾ ਰਹੇ ਹਨ ਅਤੇ ਨਾਲ ਹੀ ਸੈਮੀਨਾਰ ਲਾ ਕੇ ਲੋਕਾਂ ਨੂੰ ਜਾਗਰੁਕ ਕੀਤਾ ਜਾ ਰਿਹਾ ਹੈ।


Share & like

1 COMMENT

Leave a Reply