Share & like

ਅੰਮ੍ਰਿਤਸਰ, 5 ਜੁਲਾਈ (ਰੋਜ਼ਾਨਾ ਖ਼ਬਰ) ਸ੍ਰੀ ਅਕਾਲ ਤਖਤ ਵਿਖੇ ਅੱਜ ਪੰਜ ਸਿੰਘ ਸਾਹਿਬਾਨ ਦੀ ਹੰਗਾਮੀ ਇਕੱਤਰਤਾ ਤੋਂ ਬਾਅਦ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰਿਆਂ ਵੱਲੋਂ ਅੱਜ ਅਤੇ 21 ਮਈ ਨੂੰ ਕੀਤੇ ਗਏ ਫੈਸਲਿਆਂ ਨੂੰ ਸ੍ਰੀ ਅਕਾਲ ਤਖਤ ਦੇ ਆਦੇਸ਼ਾਂ ਦੀ ਘੋਰ ਉਲੰਘਣਾ ਅਤੇ ਸਰਵਉੱਚਤਾ ਨੂੰ ਢਾਹ ਲਾਉਣ ਵਾਲੇ ਦੱਸਦਿਆਂ ਇਨ੍ਹਾਂ ਨੂੰ ਅਪ੍ਰਵਾਨ ਕਰ ਦਿੱਤਾ ਗਿਆ ਹੈ।

ਇਸ ਮਾਮਲੇ ਵਿੱਚ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਭਾਈ ਗੁਰਦਿਆਲ ਸਿੰਘ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਮੈਂਬਰ ਹਰਪਾਲ ਸਿੰਘ ਜੌਹਲ ਤੇ ਡਾ. ਗੁਰਮੀਤ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਸੋਹੀ ਤੇ ਹੋਰ ਮੈਂਬਰਾਂ ਨੂੰ 15 ਦਿਨਾਂ ਵਿੱਚ ਸ੍ਰੀ ਅਕਾਲ ਤਖਤ ਵਿਖੇ ਪੇਸ਼ ਹੋ ਕੇ ਆਪਣਾ ਪੱਖ ਦੇਣ ਦੇ ਆਦੇਸ਼ ਕੀਤੇ ਗਏ ਹਨ।

ਸ੍ਰੀ ਅਕਾਲ ਤਖਤ ਵਿਖੇ ਅੱਜ ਸ਼ਾਮ ਹੋਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਸ੍ਰੀ ਅਕਾਲ ਤਖਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਟੇਕ ਸਿੰਘ, ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਭਾਈ ਰਾਜਦੀਪ ਸਿੰਘ, ਭਾਈ ਕੇਵਲ ਸਿੰਘ ਅਤੇ ਭਾਈ ਸੁਲਤਾਨ ਸਿੰਘ ਸ਼ਾਮਲ ਸਨ। ਇਸ ਇਕੱਤਰਤਾ ਮਗਰੋਂ ਜਥੇਦਾਰ ਗੜਗੱਜ ਨੇ ਸ੍ਰੀ ਅਕਾਲ ਤਖਤ ਦੀ ਫਸੀਲ ਤੋਂ ਤਖਤ ਸ੍ਰੀ ਪਟਨਾ ਸਾਹਿਬ ਦੇ ਵਧੀਕ ਹੈਡ ਗ੍ਰੰਥੀ ਗਿਆਨੀ ਗੁਰਦਿਆਲ ਸਿੰਘ ਅਤੇ ਹੋਰਨਾਂ ਦੇ ਖਿਲਾਫ ਆਦੇਸ਼ ਜਾਰੀ ਕੀਤਾ।


Share & like

Leave a Reply