Share & like

65 ਲੱਖ ਪਰਿਵਾਰਾਂ ਦਾ ਕੀਤਾ ਜਾਵੇਗਾ 10 ਲੱਖ ਰੁਪਏ ਦਾ ਬੀਮਾ

ਚੰਡੀਗੜ੍ਹ, 08 ਜੁਲਾਈ (ਰੋਜ਼ਾਨਾ ਖ਼ਬਰ) ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਕਰਕੇ ਸੂਬੇ ਦੇ 65 ਲੱਖ ਪਰਿਵਾਰਾਂ ਦਾ 10 ਲੱਖ ਰੁਪਏ ਦਾ ਬੀਮਾ ਕਰਨ ਦੀ ਗੱਲ ਆਖੀ ਹੈ।
ਇਸ ਸਿਹਤ ਯੋਜਨਾ ਦੀ ਸ਼ੁਰੂਆਤ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਪੰਜਾਬ ਦੇ ਸਿਹਤ ਮੰਤਰੀ ਡਾਕਟਰ ਬਲਬੀਰ ਸਿੰਘ ਵੱਲੋਂ ਚੰਡੀਗੜ੍ਹ ਵਿਖੇ ਕੀਤੀ ਗਈ।

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਸੂਬੇ ਦੇ 65 ਲੱਖ ਪਰਿਵਾਰਾਂ ਦਾ 10 ਲੱਖ ਰੁਪਏ ਸਾਲਾਨਾ ਦਾ ਕੈਸ਼ਲੈੱਸ ਬੀਮਾ ਕੀਤਾ ਜਾਵੇਗਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੰਬੋਧਨ ਕਰਦੇ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੀ ਸ਼ੁਰੂਆਤ ਅਕਤੂਬਰ 2025 ਤੋਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬੀਮੇ ਨਾਲ ਸੂਬੇ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਲੋਕਾਂ ਦਾ ਕੈਸ਼ਲੈੱਸ ਇਲਾਜ ਕੀਤਾ ਜਾਵੇਗਾ।



ਉਨ੍ਹਾਂ ਕਿਹਾ ਕਿ ਯੋਜਨਾ ਅਧੀਨ ਸੂਬੇ ਦੇ ਸਾਰੇ ਸਰਕਾਰੀ ਕਰਮਚਾਰੀਆਂ ਸਣੇ ਹਰ ਵਰਗ ਦੇ ਲੋਕਾਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਪੁਰਾਣੀਆਂ ਸਰਕਾਰਾਂ ਵੱਲੋਂ ਲੋਕਾਂ ਨੂੰ ਨੀਲੇ ਅਤੇ ਪੀਲੇ ਕਾਰਡਾਂ ਦੇ ਚੱਕਰ ਵਿੱਚ ਫਸਾਇਆ ਹੋਇਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਨੀਲੇ ਅਤੇ ਪੀਲੇ ਕਾਰਡਾਂ ਵਿੱਚੋਂ ਬਾਹਰ ਕੱਢ ਕੇ ਵੋਟਰ ਕਾਰਡ ਅਤੇ ਆਧਾਰ ਕਾਰਡ ’ਤੇ ਨਿਰਭਰ ਕਰ ਦਿੱਤਾ।
ਹੁਣ ਪੰਜਾਬ ਦਾ ਕੋਈ ਵੀ ਵਸਨੀਕ ਆਪਣਾ ਵੋਟਰ ਕਾਰਡ ਅਤੇ ਆਧਾਰ ਕਾਰਡ ਦਿਖਾ ਕੇ ਇਹ ਸਿਹਤ ਕਾਰਡ ਤਿਆਰ ਕਰਵਾ ਸਕੇਗਾ ਜਿਸ ਨਾਲ ਉਸ ਦੇ ਪਰਿਵਾਰ ਨੂੰ 10 ਲੱਖ ਰੁਪਏ ਸਾਲਾਨਾ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕੀਤਾ ਜਾਵੇਗਾ।

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕਿਸੇ ਵੀ ਦੇਸ਼ ਨੂੰ ਵਿਸ਼ਵ ਗੁਰੂ ਬਣਾਉਣ ਲਈ ਸਿਹਤ ਅਤੇ ਸਿੱਖਿਆ ਸਿਸਟਮ ਦਾ ਮਜ਼ਬੂਤ ਹੋਣਾ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਪੰਜਾਬ ਵਿੱਚ ਸਿਹਤ ਅਤੇ ਸਿੱਖਿਆ ਸਿਸਟਮ ਨੂੰ ਮਜ਼ਬੂਤ ਕੀਤਾ ਹੈ।


Share & like

Leave a Reply