ਗੁਰਦਾਸਪੁਰ, 8 ਜੁਲਾਈ (ਬੈਂਸ/ਰੋਜ਼ਾਨਾ ਖ਼ਬਰ) ਕਤਲ ਕੇਸ ਦੀ ਸੁਣਵਾਈ ਕਰਦਿਆਂ ਜ਼ਿਲਾ ਤੇ ਸੈਸ਼ਨ ਜੱਜ ਗੁਰਦਾਸਪੁਰ ਸ੍ਰੀ ਦਿਲਬਾਗ ਸਿੰਘ ਜੌਹਲ ਨੇ ਅਪਰਾਧੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਜਾਣਕਾਰੀ ਅਨੁਸਾਰ ਇਹ ਕੇਸ ਐਫ.ਆਈ.ਆਰ ਨੰਬਰ 05 ਮਿਤੀ 18.01.2019 ਨੂੰ ਧਾਰਾ 302, 34 ਆਈ.ਪੀ.ਸੀ, ਧਾਰਾ 25 ਅਤੇ 27 ਆਰਮਸ ਐਕਟ 1959 ਤਹਿਤ ਥਾਣਾ ਡੇਰਾ ਬਾਬਾ ਨਾਨਕ ਵਿਖੇ ਚਾਰ ਜਣਿਆਂ ਖ਼ਿਲਾਫ਼ ਦਰਜ ਹੋਇਆ ਸੀ। ਇਸ ਕੇਸ ਦਾ ਅਨੁਮਾਨ ਸਟੇਟ ਬਨਾਮ ਸੁਖਦੇਵ ਸਿੰਘ ਅਤੇ ਹੋਰ ਹੈ।

ਅਦਾਲਤ ਵੱਲੋਂ ਮੁਲਾਜ਼ਮ ਸੁਖਦੇਵ ਸਿੰਘ ਉਰਫ਼ ਸੁੱਖਾ ਪੁੱਤਰ ਸੁਰਜੀਤ ਸਿੰਘ, ਲਵਜਿੰਦਰ ਸਿੰਘ ਉਰਫ਼ ਲਾਲੀ ਪੁੱਤਰ ਸੁਰਜੀਤ ਸਿੰਘ ਅਤੇ ਰਣਜੀਤ ਸਿੰਘ ਉਰਫ਼ ਹਰਜੀਤ ਸਿੰਘ ਪੁੱਤਰ ਬਾਵਾ ਸਿੰਘ ਨੂੰ ਅਪਰਾਧੀ ਕਰਾਰ ਦਿੰਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ ਅਤੇ ਇਸ ਵਿੱਚ ਇੱਕ ਮੁਲਜ਼ਮ ਜਸਬੀਰ ਸਿੰਘ ਪੁੱਤਰ ਭਗਵਾਨ ਸਿੰਘ ਨੂੰ ਬਰੀ ਕੀਤਾ ਗਿਆ ਹੈ।










