Share & like

ਹਿਮਾਚਲ ਪ੍ਰਦੇਸ਼, 8 ਜੁਲਾਈ (ਬੈਂਸ/ਰੋਜ਼ਾਨਾ ਖ਼ਬਰ)
ਮੌਸਮ ਵਿਭਾਗ ਵੱਲੋਂ ਪੰਜਾਬ ਦੇ ਗੁਆਂਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਅੱਠ ਜ਼ਿਲ੍ਹਿਆਂ ਵਿਚੱ ਅਗਲੇ 24 ਘੰਟਿਆਂ ਦੌਰਾਨ ਭਾਰੀ ਮੀਂਹ ਅਤੇ ਹੜ੍ਹਾਂ ਦੀ ਚਿਤਾਵਨੀ ਦਿੱਤੀ ਹੈ।
ਮੌਸਮ ਵਿਭਾਗ ਅਨੁਸਾਰ ਸ਼ਿਮਲਾ, ਕਾਂਗੜਾ, ਸੋਲਨ, ਕੁੱਲੂ, ਮੰਡੀ, ਸਿਰਮੌਰ, ਚੰਬਾ ਅਤੇ ਊਨਾ ਜ਼ਿਲ੍ਹਿਆਂ ਵਿੱਚ ਨਦੀ ਨਾਲਿਆਂ ’ਚ ਅਚਾਨਕ ਹੜ੍ਹ ਆਉਣ ਦਾ ਹਲਕੇ ਤੋਂ ਦਰਮਿਆਨ ਜੋਖ਼ਮ ਹੈ। ਵਿਭਾਗ ਨੇ ਮੀਂਹ ਤੇ ਹੜ੍ਹਾਂ ਕਰਕੇ ਢਿੱਗਾਂ ਡਿੱਗਣ, ਜ਼ਮੀਨ ਖੁਰਣ ਤੇ ਨੀਵੇਂ ਇਲਾਕਿਆਂ ਵਿਚ ਪਾਣੀ ਭਰਨ ਦਾ ਵੀ ਖਦਸ਼ਾ ਜ਼ਾਹਿਰ ਕੀਤਾ ਹੈ।


Share & like

Leave a Reply