Share & like

ਸੰਗਰੂਰ, 10 ਜੁਲਾਈ (ਰਾਜੇਸ਼ ਕੁਮਾਰ ਆਮਲਾ/ਰੋਜ਼ਾਨਾ ਖ਼ਬਰ) ਸਥਾਨਿਕ ਗੁਰਦੁਆਰਾ ਸਾਹਿਬ ਹਰਿਗੋਬਿੰਦ ਪੁਰਾ ਵਿਖੇ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਫਿਜ਼ਿਓਥਰੈਪੀ ਦਾ ਫਰੀ ਕੈਂਪ ਲਗਾਇਆ ਗਿਆ।

ਕੈਂਪ ਦਾ ਉਦਘਾਟਨ ਜਗਤਾਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ ਨੇ ਕੀਤਾ। ਉਨ੍ਹਾਂ ਦੇ ਨਾਲ ਹਰਪ੍ਰੀਤ ਸਿੰਘ ਪ੍ਰੀਤ, ਹਮੀਰ ਸਿੰਘ, ਕੁਲਵੀਰ ਸਿੰਘ, ਸੁਰਿੰਦਰ ਪਾਲ ਸਿੰਘ ਸਿਦਕੀ, ਭਾਈ ਸਤਵਿੰਦਰ ਸਿੰਘ ਭੋਲਾ ਹੈੱਡ ਗ੍ਰੰਥੀ, ਸੁਖਪਾਲ ਸਿੰਘ ਗਰੇਵਾਲ ਅਤੇ ਇਸਤਰੀ ਸਤਿਸੰਗ ਸਭਾ ਦੀ ਪ੍ਧਾਨ ਬੀਬੀ ਬਲਵੰਤ ਕੌਰ, ਪਰਮਜੀਤ ਕੌਰ ਟੁਰਨਾ ਵੀ ਹਾਜ਼ਰ ਸਨ। ‘ਦਾ ਕੌਰ ਫਿਜ਼ਿਓਥਰੈਪੀ ਸੈਂਟਰ ਗੁਰਦੁਆਰਾ ਸਾਹਿਬ ਸੰਤਪੁਰਾ ਸੰਗਰੂਰ’ ਵੱਲੋਂ ਡਾਕਟਰ ਹਰਸਿਮਰਨ ਕੌਰ ਆਰਥੋਪੈਡਿਕ ਸਪੈਸ਼ਲਿਸਟ ਦੀ ਅਗਵਾਈ ਵਿੱਚ ਮਨਪ੍ਰੀਤ ਕੌਰ, ਪ੍ਰਭਜੋਤ ਸਿੰਘ ਖਾਲਸਾ ਨੇ ਲੋੜਵੰਦ ਮਰੀਜ਼ਾਂ ਦਾ ਨਿਰੀਖਣ ਕੀਤਾ ਅਤੇ ਗੋਡੇ, ਮੋਢੇ, ਸਰਵਾਇਕਲ ਆਦਿ ਨਾਲ ਪੀੜਤ ਮਰੀਜ਼ਾਂ ਦਾ ਇਲਾਜ ਕੀਤਾ ਜਿਨ੍ਹਾਂ ਵਿੱਚ ਮੁਹੱਲਾ ਨੂਰਪੁਰਾ, ਸ਼ੇਖੂਪੁਰਾ, ਐਸ ਐਸ ਟੀ ਨਗਰ, ਮਹਾਰਾਜਾ ਰਣਜੀਤ ਸਿੰਘ ਕਲੋਨੀ, ਕੈਪਟਨ ਕਰਮ ਸਿੰਘ ਨਗਰ ਆਦਿ ਹਾਜ਼ਰ ਸਨ।

ਸਰਬਜੀਤ ਸਿੰਘ ਰੇਖੀ ਚੇਅਰਮੈਨ ਸਹਾਰਾ ਫਾਊਂਡੇਸ਼ਨ, ਸੁਭਾਸ਼ ਕੁਮਾਰ ਅਤੇ ਇਸਤਰੀ ਸਤਿਸੰਗ ਸਭਾ ਦੀਆਂ ਮੈਂਬਰਾਂ ਸੰਤੋਸ਼ ਕੌਰ, ਜਤਿੰਦਰ ਕੌਰ, ਵਰਿੰਦਰ ਕੌਰ ਨੇ ਪ੍ਬੰਧਕ ਕਮੇਟੀ ਵੱਲੋਂ ਧਾਰਮਿਕ ਸਮਾਗਮਾਂ ਦੇ ਨਾਲ ਨਾਲ ਸਿਹਤ ਸੇਵਾਵਾਂ ਪ੍ਤੀ ਕੀਤੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ।‌ ਹਰਪ੍ਰੀਤ ਸਿੰਘ ਪ੍ਰੀਤ ਨੇ ਦੱਸਿਆ ਕਿ ਇਸ ਮੌਕੇ 50 ਤੋਂ ਵੱਧ ਮਰੀਜ਼ਾਂ ਨੇ ਇਸ ਕੈਂਪ ਦਾ ਲਾਭ ਉਠਾਇਆ। ਪ੍ਬੰਧਕ ਕਮੇਟੀ ਵੱਲੋਂ ਦੇ ਨਾਲ ਬੀਬੀ ਬਲਵੰਤ ਕੌਰ ਨੇ ਡਾ ਹਰਸਿਮਰਨ ਕੌਰ ਅਤੇ ਮਨਪ੍ਰੀਤ ਕੌਰ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ ਇਸ ਮੌਕੇ ਭਾਈ ਗੁਰਧਿਆਨ ਸਿੰਘ, ਸੁਖਵਿੰਦਰ ਸਿੰਘ ਭਾਈ ਲਾਲੋ ਜੀ ਸੇਵਾ ਸੁਸਾਇਟੀ ਵੀ ਹਾਜ਼ਰ ਸਨ।


Share & like

Leave a Reply