ਬਟਾਲਾ (ਰੋਜ਼ਾਨਾ ਖ਼ਬਰ) ਸਮਾਜ ਸੇਵਕ ਸ੍ਰੀ ਲਖਵਿੰਦਰ ਸਿੰਘ ਦੀ ਧਰਮਪਤਨੀ ਸ੍ਰੀਮਤੀ ਪਰਮਜੀਤ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਤਿੰਨ ਜਲਾਈ 2025 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਵਿਰਾਜ਼ੇ ਸਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦਾ ਭੋਗ 11 ਜੁਲਾਈ 2025 ਨੂੰ ਗੁਰਦੁਆਰਾ ਅਕਾਲਗੜ੍ਹ ਸਾਹਿਬ, ਅਲੀਵਾਲ ਰੋਡ, ਨੇੜੇ ਥਾਣਾ ਸਦਰ (ਬਟਾਲਾ) ਵਿਖੇ ਦੁਪਹਿਰ 12 ਵੱਜੇ ਤੋਂ 2 ਵੱਜੇ ਤੱਕ ਪਵੇਗਾ। ਪਰਿਵਾਰ ਵੱਲੋਂ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਅਜਿਹੀ ਦੁੱਖ ਦੀ ਘੜੀ ਵਿੱਚ ‘ਰੋਜ਼ਾਨਾ ਖ਼ਬਰ’ ਪਰਿਵਾਰ ਸ਼੍ਰੀ ਲਖਵਿੰਦਰ ਸਿੰਘ ਅਤੇ ਪਰਿਵਾਰ ਨਾਲ ਦੁੱਖ ਦਾ ਇਜ਼ਹਾਰ ਕਰਨ ਦਾ ਆਤਮਾ ਦੀ ਸ਼ਾਂਤੀ ਲਈ ਅਰਦਾਸ ਕਰਦਾ ਹੈ।











