Share & like

ਨਸ਼ਿਆ ਤੋਂ ਬੱਚਣ, ਟ੍ਰੈਫਿਕ ਦੇ ਨਿਯਮਾ ਤੇ ਸ਼ੋਸਲ ਮੀਡੀਆ ਦੀ ਸਹੀ ਵਰਤੋਂ ਬਾਰੇ ਸੁਚੇਤ ਕੀਤਾ

ਗੁਰਦਾਸਪੁਰ, 11 ਜੁਲਾਈ 2025 (ਬੈਂਸ/ਰੋਜ਼ਾਨਾ ਖ਼ਬਰ) ਜ਼ਿਲ੍ਹਾ ਪੁਲੀਸ ਮੁੱਖੀ ਗੁਰਦਾਸਪੁਰ ਗੁਰਦਾਸਪੁਰ ਸ੍ਰੀ ਆਦਿੱਤਿਆ ਦੀ ਅਗਵਾਈ ਹੇਠ ਜ਼ਿਲ੍ਹੇ ਦੇ ਵੱਖ-ਵੱਖ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਲਗਭਗ 150 ਵਿਦਿਆਰਥੀਆਂ ਨੂੰ ਨਸ਼ਿਆਂ ਦੀ ਰੋਕਥਾਮ ਅਤੇ ਟਰੈਫਿਕ ਨਿਯਮਾਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਕਰਵਾਇਆ ਗਿਆ।
ਜ਼ਿਲ੍ਹਾ ਪੁਲੀਸ ਮੁੱਖੀ ਨੇ ਵਿਦਿਆਰਥੀਆਂ ਨੂੰ ਸ਼ੋਸਲ ਮੀਡੀਆ ਦਾ ਜਿੰਮੇਵਾਰੀ ਨਾਲ ਇਸਤੇਮਾਲ ਕਰਨ, ਆਪਣੀ ਨਿੱਜੀ ਜਾਣਕਾਰੀ ਸਾਂਝੀ ਨਾ ਕਰਨ, ਅਣਜਾਣ ਵਿਅਕਤੀ ਨੂੰ ਸ਼ਾਮਲ ਨਾ ਕਰਨ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਬਾਰੇ ਤੁਰੰਤ ਆਪਣੇ ਮਾਪਿਆ ਜਾਂ ਪੁਲਿਸ ਨੂੰ ਇਤਲਾਹ ਦੇਣ ਬਾਰੇ ਕਿਹਾ ਗਿਆ।

ਸਕੂਲ ਦੇ ਵਿਦਿਆਰਥੀਆਂ ਨੂੰ ਪੁਲੀਸ ਹੈਲਪਲਾਈਨ ਨੰਬਰ 112, ਵੂਮੈਨ ਹੈਲਪਲਾਈਨ 1091, Child ਹੈਲਪਲਾਈਨ 1098 ਅਤੇ ਸਾਈਬਰ ਕ੍ਰਾਇਮ ਹੈਲਪਲਾਈਨ 1930 ਬਾਰੇ ਵੀ ਸੂਚਨਾ ਦਿੱਤੀ ਗਈ ਅਤੇ ਪੁਲਿਸ ਦੇ ਕੰਮ-ਕਾਜ ਬਾਰੇ ਵੀ ਜਾਣੂ ਕਰਵਾਇਆ ਗਿਆ। ਇਸ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਸ਼ਿਆ ਦੇ ਮਾੜੇ ਪ੍ਰਭਾਵਾਂ ਤੋਂ ਜਾਗਰੂਕ ਕਰਵਾਇਆ ਗਿਆ ਅਤੇ ਭਵਿੱਖ ਵਿੱਚ ਚੰਗੇ ਨਾਗਰਿਕ ਬਣਨ ਲਈ ਪ੍ਰੇਰਿਤ ਕੀਤਾ ਗਿਆ। ਨਸ਼ੇ ਦਾ ਕਾਰੋਬਾਰ ਕਰਨ ਵਾਲੇ ਕਿਸੇ ਵਿਅਕਤੀ ਸਬੰਧੀ ਕੋਈ ਸੂਚਨਾ ਪ੍ਰਾਪਤ ਹੋਣ ਤੇ ਉਸਦੀ ਤੁਰੰਤ ਇਤਲਾਹ ਪੁਲਿਸ ਹੈਲਪਲਾਈਨ ਤੇ ਦੇਣ ਬਾਰੇ ਕਿਹਾ ਗਿਆ।
ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ ਅਤੇ ਸੜਕ ਤੇ ਸੁਰੱਖਿਅਤ ਰਹਿਣ ਲਈ ਹੈਲਮੈਂਟ ਪਾਉਣ ਦੀ ਹਦਾਇਤ ਕੀਤੀ ਗਈ। ਨਾਬਾਲਿਗ ਵਿਦਿਆਰਥੀਆਂ ਨੂੰ 2 ਪਹੀਆ/4 ਪਹੀਆ ਵਾਹਨ ਨਾ ਚਲਾਉਣ ਬਾਰੇ ਵੀ ਹਦਾਇਤ ਕੀਤੀ ਗਈ।


Share & like

Leave a Reply