Share & like

ਸੰਗਰੂਰ, 12ਜੁਲਾਈ (ਰਾਜੇਸ਼ ਕੁਮਾਰ ਆਮਲਾ/ਰੋਜ਼ਾਨਾ ਖ਼ਬਰ) ਸਥਾਨਿਕ ਜ਼ਿਲ੍ਹਾ ਕੰਪਲੈਕਸ ਵਿਖੇ ਗੌਰਮਿੰਟ ਪੈਨਸ਼ਨਰਜ਼ ਵੈਲਫੇਅਰ ਐਸੋਸੀਏਸ਼ਨ ਸੰਗਰੂਰ ਇਕਾਈ ਵੱਲੋਂ ਐਸੋਸੀਏਸ਼ਨ ਦੇ ਪ੍ਰਧਾਨ ਭੁਪਿੰਦਰ ਸਿੰਘ ਜੱਸੀ ਦੀ ਅਗਵਾਈ ਹੇਠ ਪੈਨਸ਼ਨਰਜ਼ ਦੀਆਂ ਮੰਗਾਂ ਪ੍ਰਤੀ ਟਾਲਮਟੋਲ ਨੀਤੀ ਵਿਰੁੱਧ ਰੋਸ ਪ੍ਰਦਰ਼ਨ ਕੀਤਾ ਗਿਆ।
ਸਮੂਹ ਸਾਥੀਆਂ ਵੱਲੋਂ ਵਰਦੇ ਮੀਂਹ ਵਿੱਚ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ ਲਗਾਏ ਗਏ। ਇਸ ਮੌਕੇ ਤੇ ਰਾਜ ਕੁਮਾਰ ਅਰੋੜਾ ਜ਼ਿਲ੍ਹਾ ਪ੍ਰਧਾਨ ਅਤੇ ਸੁਬਾਈ ਮੁੱਖ ਬੁਲਾਰੇ ਅਤੇ ਭੁਪਿੰਦਰ ਸਿੰਘ ਜੱਸੀ ਨੇ ਪੈਨਸ਼ਨਰਜ਼ ਸਾਥੀਆਂ ਦੀਆਂ ਮੰਗਾਂ ਜਿਵੇਂ 2.59 ਗੁਣਾਂਕ, ਡੀ ਏ ਕਿਸ਼ਤਾਂ ਦਾ ਬਕਾਇਆ, ਪੇ ਕਮਿਸ਼ਨ ਅਨੁਸਾਰ ਇੱਕ ਮੁਸ਼ਤ ਬਕਾਏ ਦੀ ਅਦਾਇਗੀ, ਮੈਡੀਕਲ ਭੱਤੇ ਵਿੱਚ ਵਾਧਾ ਤੇ ਕੈਸ਼ਲੈਸ ਹੈਲਥ ਸਕੀਮ ਲਾਗੂ ਕਰਨ ਲਈ ਕਿਹਾ ਅਤੇ 2004 ਤੋਂ ਬਾਅਦ ਬੰਦ ਕੀਤੀ ਪੈਨਸ਼ਨ ਸਕੀਮ ਨੂੰ ਲਾਗੂ ਕਰਨਾ ਆਦਿ ਦਾ ਜ਼ਿਕਰ ਕਰਦੇ ਹੋਏ
ਉਨ੍ਹਾਂ ਦੱਸਿਆ ਕਿ ਸਾਂਝੇ ਫਰੰਟ ਨਾਲ ਸਰਕਾਰ ਵੱਲੋਂ ਵਾਰ ਵਾਰ ਮੀਟਿੰਗਾਂ ਦੇ ਸੱਦੇ ਆਏ ਹਨ ਪ੍ਰੰਤੂ ਮੌਕੇ ‘ਤੇ ਮੀਟਿੰਗ ਮੁਲਤਵੀ ਕਰਕੇ ਅਗਲੀ ਮਿਤੀ ਦੇ ਕੇ ਆਗੂਆਂ ਨੂੰ ਪ੍ਰੇਸ਼ਾਨ ਕੀਤਾ ਜਾਂਦਾ ਹੈ ਜਿਸ ਕਾਰਨ ਲੱਖਾਂ ਮੁਲਾਜ਼ਮਾਂ ਵਿੱਚ ਰੋਸ ਹੈ।

ਬੁਲਾਰਿਆਂ ਦਰਸ਼ਨ ਸਿੰਘ ਨੌਰਥ ਜ਼ਿਲ੍ਹਾ ਸਕੱਤਰ, ਗੁਰਦੀਪ ਸਿੰਘ ਮੰਗਵਾਲ ਸੀਨੀਅਰ ਮੀਤ ਪ੍ਰਧਾਨ, ਜਗਜੀਤ ਇੰਦਰ ਸਿੰਘ ਚੇਅਰਮੈਨ, ਰਾਮ ਲਾਲ ਪਾਂਧੀ, ਨਿਹਾਲ ਸਿੰਘ ਮਾਨ, ਸੁਰਿੰਦਰ ਪਾਲ ਸਿੰਘ ਸਿਦਕੀ, ਭੁਪਿੰਦਰ ਸਿੰਘ ਜੱਸੀ, ਸੱਤਦੇਵ ਸ਼ਰਮਾ, ਹਰਵਿੰਦਰ ਸਿੰਘ ਭੱਠਲ ਆਦਿ ਨੇ ਵੀ ਸਰਕਾਰ ਦੀ ਟਾਲਮਟੋਲ ਨੀਤੀ ਵਿਰੁੱਧ ਰੋਸ ਦਾ ਪ੍ਰਗਟਾਵਾ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਜੇ ਮੰਗਾਂ ਨਾ ਮੰਨੀਆਂ ਤਾਂ ਤਿੱਖਾ ਸੰਘਰਸ਼ ਕੀਤਾ ਜਾਵੇਗਾ ਅਤੇ ਅਸੀਂ ਸੜਕਾਂ ਤੇ ਆਉਣ ਲਈ ਮਜਬੂਰ ਹੋਵਾਂਗੇ। ਅਵਿਨਾਸ਼ ਸ਼ਰਮਾ ਜਨਰਲ ਸਕੱਤਰ ਨੇ ਸਾਥੀਆਂ ਨੂੰ ਅਗਲੇ ਸੰਘਰਸ਼ ਲਈ ਤਿਆਰ ਰਹਿਣ ਦੀ ਤਾਕੀਦ ਕੀਤੀ ਅਤੇ ਸਾਥੀਆਂ ਵੱਲੋਂ ਦਿੱਤੇ ਸਹਿਯੋਗ ਲਈ ਧੰਨਵਾਦ ਕੀਤਾ। ਇਸ ਮੌਕੇ ਤੇ ਲਾਭ ਸਿੰਘ, ਹਰਪਾਲ ਸਿੰਘ ਸੰਗਰੂਰਵੀ, ਸਤਪਾਲ ਸਿੰਗਲਾ, ਨੰਦ ਲਾਲ ਮਲਹੋਤਰਾ, ਦਵਿੰਦਰ ਜਿੰਦਲ, ਰਾਮ ਸਰੂਪ ਸਿੰਘ ਅਲੀਸ਼ੇਰ, , ਜੰਟ ਸਿੰਘ ਸੋਹੀਆਂ, ਜਰਨੈਲ ਸਿੰਘ ਲੁਬਾਣਾ, ਗੁਰਦੇਵ ਸਿੰਘ ਲੂੰਬਾ, ਪੀ ਸੀ ਬਾਘਾ, ਕਰਨੈਲ ਸਿੰਘ ਸ਼ੇਖੋਂ, ਸੁਰਿੰਦਰ ਸਿੰਘ ਸੋਢੀ, ਰਾਜਿੰਦਰ ਸਿੰਘ ਚੰਗਾਲ, ਰਾਜ ਕੁਮਾਰ ਬਾਂਸਲ, ਤੇਜਾ ਸਿੰਘ ਜਗਦੀਸ਼ ਕੁਮਾਰ ਆਦਿ ਸਮੇਤ ਵੱਡੀ ਗਿਣਤੀ ਵਿੱਚ ਪੈਨਸ਼ਨਰਜ਼ ਸਾਥੀ ਹਾਜ਼ਰ ਸਨ


Share & like

Leave a Reply