Share & like

ਸੰਗਰੂਰ, 12 ਜੁਲਾਈ (ਰਾਜੇਸ਼ ਕੁਮਾਰ ਆਮਲਾ/ਬੈਂਸ/ਰੋਜ਼ਾਨਾ ਖ਼ਬਰ) ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਦਿਨ-ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ। ਵਿਧਾਨ ਸਭਾ ਹਲਕਾ ਸੰਗਰੂਰ ਵਿਖੇ ਵਿਕਾਸ ਕਾਰਜ ਜੰਗੀ ਪੱਧਰ ਉੱਤੇ ਜਾਰੀ ਹਨ ਅਤੇ ਇਸ ਹਲਕੇ ਨੂੰ ਨਮੂਨੇ ਦਾ ਹਲਕਾ ਬਨਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਇਸ ਲੜੀ ਤਹਿਤ ਖਿਲਰੀਆਂ ਤੇ ਅਕੋਈ ਸਾਹਿਬ ਵਿਖੇ 15 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਸ਼ੁਰੂ ਕਰਵਾਏ।

ਪਿੰਡ ਖਿਲਰੀਆਂ ਵਿਖੇ 09 ਲੱਖ ਰੁਪਏ ਦੀ ਲਾਗਤ ਨਾਲ ਗਲੀਆਂ ਬਣਨੀਆਂ ਹਨ ਅਤੇ ਕਰੀਬ 06 ਲੱਖ ਰੁਪਏ ਦੀ ਲਾਗਤ ਨਾਲ ਅਕੋਈ
ਸਾਹਿਬ ਵਿਖੇ ਵਾਲੀਬਾਲ ਗਰਾਊਂਡ ਤਿਆਰ ਕੀਤਾ ਜਾਣਾ ਹੈ। ਇਸ ਤੋਂ ਹਲਕਾ ਵਿਧਾਇਕ ਵੱਲੋਂ ਖਿਲਰੀਆਂ ਵਿਖੇ ਕਰੀਬ 04 ਲੱਖ ਦੀ ਲਾਗਤ ਨਾਲ ਬਣੀਆਂ ਗਲੀਆਂ ਲੋਕ ਅਰਪਿਤ ਵੀ ਕੀਤੀਆਂ ਗਈਆਂ।

ਇਸ ਮੌਕੇ ਹਲਕਾ ਵਿਧਾਇਕ ਨੇ ਦੱਸਿਆ ਕਿ ਹਲਕੇ ਦੀਆਂ ਵੱਡੀ ਗਿਣਤੀ ਸੜਕਾਂ ਤੇ ਗਲੀਆਂ ਦੀ ਕਾਇਆ ਕਲਪ ਕੀਤੀ ਗਈ ਹੈ ਤੇ ਕਾਫੀ ਗਲੀਆਂ ਤੇ ਸੜਕਾਂ ਦੇ ਵਿਕਾਸ ਦਾ ਕੰਮ ਜੰਗੀ ਪੱਧਰ ਉੱਤੇ ਜਾਰੀ ਹਨ। ਪਿੰਡਾਂ ਦੇ ਲੋਕਾਂ ਨੂੰ ਸ਼ਹਿਰਾਂ ਵਰਗੀਆਂ ਸਹੂਲਤਾਂ ਦੇਣ ਵਿੱਚ ਕੋਈ ਕਸਰ ਨਹੀਂ ਛੱਡੀ ਜਾ ਰਹੀ। ਪਿੰਡਾਂ ਵਿੱਚ ਜਿੱਥੇ ਚੰਗੀਆਂ ਸਿਹਤ ਸਹੂਲਤਾਂ ਦੇਣ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਉੱਥੇ ਵਧੀਆ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਾਂ। ਪਿੰਡਾਂ ਦੇ ਪਾਣੀ ਦੀ ਨਿਕਾਸੀ ਅਤੇ ਟੋਭਿਆਂ ਦੀ ਸਫਾਈ ਲਈ ਕੰਮ ਲਗਾਤਾਰ ਜਾਰੀ ਹਨ।

ਸ਼੍ਰੀਮਤੀ ਭਰਾਜ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਿਰਮਾਣ ਕਾਰਜਾਂ ਦੀ ਖੁਦ ਨਿਗਰਾਨੀ ਕਰਨ ਅਤੇ ਜੇਕਰ ਕਿਤੇ ਕੋਈ ਤਰੁਟੀ ਲਗਦੀ ਹੈ ਤਾਂ ਫੌਰੀ ਉਹਨਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਹਨਾਂ ਨੇ ਭਰੋਸਾ ਦਿਵਾਇਆ ਕਿ ਨਿਰਮਾਣ ਅਧੀਨ ਪ੍ਰੋਜੈਕਟ ਤੈਅ ਸਮੇਂ ਵਿੱਚ ਪੂਰੇ ਕਰ ਕੇ ਲੋਕ ਅਰਪਣ ਕੀਤੇ ਜਾਣਗੇ। ਉਹਨਾਂ ਆਖਿਆ ਕਿ ਪੰਜਾਬ ਸਰਕਾਰ ਨੇ ਅਪਣੇ ਹੁਣ ਤਕ ਦੇ ਕਾਰਜ ਕਾਲ ਦੌਰਾਨ ਮਿਸਾਲੀ ਕੰਮ ਕੀਤਾ ਹੈ ਤੇ ਅੱਗੇ ਵਿਕਾਸ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾ ਰਹੀ ਹੈ।
ਇਸ ਮੌਕੇ ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ ਸਮੇਤ ਸਮੇਤ ਵੱਖੋ-ਵੱਖ ਵਿਭਾਗਾਂ ਦੇ ਅਧਿਕਾਰੀ, ਵੱਖੋ-ਵੱਖ ਅਹੁਦੇਦਾਰ, ਪਤਵੰਤੇ, ਪਿੰਡਾਂ ਦੇ ਲੋਕ ਹਾਜ਼ਰ ਸਨ।


Share & like

Leave a Reply