Share & like

ਚੰਡੀਗੜ੍ਹ, 12 ਜੁਲਾਈ (ਬੈਂਸ/ਰੋਜ਼ਾਨਾ ਖ਼ਬਰ)
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਪੱਤਰ ਲਿੱਖ ਕੇ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਮੌਜੂਦਾ ਸਥਿਤੀ ਤੇ ਲੈਂਡ ਪੂਲਿੰਗ ਨੀਤੀ ’ਤੇ ਚਰਚਾ ਕਰਵਾਉਣ ਦੀ ਮੰਗ ਕੀਤੀ ਹੈ।

ਉਨ੍ਹਾਂ ਨੇ ਕਿਹਾ ਕਿ ਵਿਧਾਨ ਸਭਾ ਸੈਸ਼ਨ ਦਾ ਵਿਸਥਾਰ ਕਾਂਗਰਸ ਪਾਰਟੀ ਦੇ ਵਿਧਾਇਕਾਂ ਦੀ ਮੰਗ ਤੋਂ ਬਾਅਦ ਕੀਤਾ ਗਿਆ ਹੈ। ਇਸ ਲਈ 14 ਤੇ 15 ਜੁਲਾਈ ਨੂੰ ਹੋਣ ਵਾਲੇ ਵਿਸ਼ੇਸ਼ ਇਜਲਾਸ ਦੌਰਾਨ ਪੰਜਾਬ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਅਤੇ ਲੈਂਡ ਪੂਲਿੰਗ ਨੀਤੀ ’ਤੇ ਇੱਕ-ਇੱਕ ਦਿਨ ਵਿਚਾਰ-ਚਰਚਾ ਕਰਵਾਈ ਜਾਣੀ ਚਾਹੀਦੀ ਹੈ

ਸ੍ਰੀ ਬਾਜਵਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਬੇਅਦਬੀ ਵਿਰੁੱਧ ਬਿੱਲ ਲਿਆਉਣ ਲਈ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ ਗਿਆ ਸੀ ਪਰ ਇਹ ਬਿੱਲ ਵਿਚਕਾਰ ਹੀ ਲਟਕ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕਾਨੂੰਨ ਵਿਵਸਥਾ ਦੇ ਸੰਕਟ ਤੇ ਲੈਂਡ ਪੂਲਿੰਗ ਨੀਤੀ ਬਾਰੇ ਚਰਚਾ ਨੂੰ ਵਿਧਾਨ ਸਭਾ ਦੇ ਕੰਮਕਾਜ ਦੀ ਸੂਚੀ ਵਿੱਚ ਸ਼ਾਮਲ ਨਹੀਂ ਕੀਤਾ ਜਾਵੇਗਾ, ਉੱਦੋਂ ਤੱਕ ਸੈਸ਼ਨ ਵਧਾਉਣ ਲਈ ਬੈਠਕਾਂ ਸਿਰਫ਼ ਦਿਖਾਵਾ ਸਾਬਤ ਹੋਣਗੀਆਂ। ਉਨ੍ਹਾਂ ਸਪੀਕਰ ਨੂੰ ਅਪੀਲ ਕੀਤੀ ਕਿ ਉਹ ਯਕੀਨੀ ਬਣਾਉਣ ਕਿ ਇਨ੍ਹਾਂ ਦੋਵਾਂ ਮੁੱਦਿਆਂ ਨੂੰ ਵਿਧਾਨ ਸਭਾ ਦੇ ਕੰਮਕਾਜੀ ਏਜੰਡੇ ਵਿੱਚ ਸ਼ਾਮਲ ਕੀਤਾ ਜਾਵੇ।


Share & like

Leave a Reply