Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਅੰਮ੍ਰਿਤਸਰ, 17 ਜੁਲਾਈ
ਕਸਟਮ ਵਿਭਾਗ ਨੇ ਸਥਾਨਕ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਦੋ ਵੱਖ-ਵੱਖ ਮਾਮਲਿਆਂ ਵਿੱਚ ਦੋ ਯਾਤਰੀਆਂ ਨੂੰ 960 ਗ੍ਰਾਮ ਸੋਨੇ ਸਮੇਤ ਕਾਬੂ ਕੀਤਾ ਹੈ। ਸੋਨੇ ਦੀ ਬਾਜ਼ਾਰ ਵਿੱਚ ਕੀਮਤ ਕਰੀਬ 96 ਲੱਖ ਰੁਪਏ ਦੱਸੀ ਜਾਂਦੀ ਹੈ।

ਕਸਟਮ ਅਧਿਕਾਰੀਆਂ ਨੇ ਦੱਸਿਆ ਕਿ ਇਹ ਯਾਤਰੀ ਕੋਲਕਾਤਾ ਤੋਂ ਇੰਡੀਗੋ ਦੀ ਉਡਾਣ ਰਾਹੀ ਅੰਮ੍ਰਿਤਸਰ ਹਵਾਈ ਅੱਡੇ ’ਤੇ ਪੁੱਜੇ ਸਨ। ਉਨ੍ਹਾਂ ਦੱਸਿਆ ਕਿ ਵਿਭਾਗ ਨੇ ਖ਼ੁਫ਼ੀਆ ਸੂਚਨਾ ਦੇ ਆਧਾਰ ’ਤੇ ਜਦੋਂ ਇਨ੍ਹਾਂ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਐਕਸਰੇ ਸਕੈਨਿੰਗ ਦੌਰਾਨ ਇਨ੍ਹਾਂ ਕੋਲੋਂ ਸੋਨਾ ਬਰਾਮਦ ਹੋਇਆ ਹੈ

ਇਕ ਯਾਤਰੀ ਕੋਲੋਂ 49.50 ਲੱਖ ਰੁਪਏ ਮੁੱਲ ਦਾ 495.54 ਗ੍ਰਾਮ ਸੋਨਾ ਅਤੇ ਦੂਜੇ ਯਾਤਰੀ ਕੋਲੋਂ 47.24 ਲੱਖ ਰੁਪਏ ਮੁੱਲ ਦਾ 472.93 ਗਰਾਮ ਸੋਨਾ ਬਰਾਮਦ ਹੋਇਆ ਹੈ। ਕਸਟਮ ਵਿਭਾਗ ਨੇ ਸੋਨਾ ਜ਼ਬਤ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।


Share & like

Leave a Reply