Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 19 ਜੁਲਾਈ
ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦਾ ਵਫ਼ਦ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਸ੍ਰੀ ਗੁਰਬਚਨ ਸਿੰਘ ਬੱਬੇਹਾਲੀ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ੍ਰੀ ਸੁਖਬੀਰ ਸਿੰਘ ਬਾਦਲ ਨਾਲ ਉਨ੍ਹਾਂ ਦੇ ਗ੍ਰਹਿ ਪਿੰਡ ਬਾਦਲ ਵਿਖੇ ਮੁਲਾਕਾਤ ਕੀਤੀ।

ਮੁਲਾਕਾਤ ਦੌਰਾਨ ਸੂਬਿਆਂ ਦੀ ਖੁਦਮੁਖਤਿਆਰੀ, ਪਾਣੀਆਂ ਦੀ ਲੁੱਟ, ਪੰਜਾਬੀ ਬੋਲਦੇ ਇਲਾਕਿਆਂ ਨੂੰ ਪੰਜਾਬ ਵਿੱਚ ਸ਼ਾਮਲ ਕਰਨ ਅਤੇ ਪੰਜਾਬ ਵਿੱਚ ਦਹਿਸ਼ਤਗਰਦੀ, ਦੇਸ਼ ਧ੍ਰੋਹੀ ਅਤੇ ਗੈਂਗਸਟਰ ਆਦਿ ਦੇ ਨਾਂਅ ਹੇਠ ਹੋ ਰਹੇ ਕਤਲਾਂ ਵਰਗੇ ਅਹਿਮ ਮੁੱਦਿਆਂ ‘ਤੇ ਚਰਚਾ ਕੀਤੀ ਗਈ।

ਫੈਡਰੇਸ਼ਨ ਆਗੂਆਂ ਨੇ ਕਿਹਾ ਕਿ ਭਾਰਤ ਇੱਕ ਬਹੁ-ਕੌਮੀ, ਬਹੁ-ਭਾਸ਼ਾਈ ਅਤੇ ਬਹੁ-ਧਰਮੀ ਦੇਸ਼ ਹੈ ਅਤੇ ਇੱਥੋਂ ਦੀ ਸਮਾਜਿਕ ਬਣਤਰ, ਜਲਵਾਯੂ ਅਤੇ ਹਾਲਾਤਾਂ ਦੇ ਅਨੁਕੂਲ ਫੈਸਲੇ ਲੈਣ ਲਈ ਸੂਬਿਆਂ ਨੂ
ਦੇ ਖੁਦਮੁਖਤਿਆਰ ਹੋਣ ਦੀ ਲੋੜ ਹੈ। ਇਸ ਮੌਕੇ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਵੱਲੋਂ ਸੁਖਬੀਰ ਬਾਦਲ ਨੂੰ ਇੱਕ ਮੰਗ ਪੱਤਰ ਵੀ ਦਿੱਤਾ ਗਿਆ।

ਸ੍ਰੀ ਬਾਦਲ ਨੇ ਭਰੋਸਾ ਦਿੱਤਾ ਕਿ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਸਮਾਂ ਆਉਣ ‘ਤੇ ਇਨ੍ਹਾਂ ਸਾਰੀਆਂ ਮੰਗਾਂ ਨੂੰ ਹੱਲ ਕਰਵਾਇਆ ਜਾਵੇਗਾ। ਵਫ਼ਦ ਵਿੱਚ ਇੰਟਰਨੈਸ਼ਨਲ ਸਿੱਖ ਫੈਡਰੇਸ਼ਨ ਦੇ ਪ੍ਰਧਾਨ ਮੇਜਰ ਸਿੰਘ, ਸੇਵਾਮੁਕਤ ਏਡੀਸੀ ਜਗਵਿੰਦਰਜੀਤ ਸਿੰਘ ਸੰਧੂ ਆਦਿ ਸ਼ਾਮਲ ਸਨ।


Share & like

Leave a Reply