Share & like

ਜਤਿੰਦਰ ਬੈਂਸ/ਰੋਜ਼ਾਨਾ ਖਬਰ
ਗੁਰਦਾਸਪੁਰ, 19 ਜੁਲਾਈ
ਪੰਜਾਬ ਸਰਕਾਰ ਨੇ Zero Tolerance ਦੀ ਨੀਤੀ ਅਪਣਾਉਂਦਿਆਂ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਨਸ਼ਰ ਹੋਣ ਤੋਂ ਬਾਅਦ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਸ਼੍ਰੀਮਤੀ ਜਸਵੀਰ ਕੌਰ ਨੂੰ ਮੁਅੱਤਲ ਕਰ ਦਿੱਤਾ ਹੈ।

ਗੌਰਤਲਬ ਹੈ ਕਿ ਸੋਸ਼ਲ ਮੀਡੀਆ ਉੱਤੇ ਇੱਕ ਵੀਡੀਓ ਵਾਇਰਲ ਹੋ ਰਹੀ ਸੀ ਜਿਸ ਵਿੱਚ ਫਤਿਹਗੜ੍ਹ ਚੂੜੀਆਂ ਦੀ ਨਾਇਬ ਤਹਿਸੀਲਦਾਰ ਸ੍ਰੀਮਤੀ ਜਸਵੀਰ ਕੌਰ ਨੂੰ ਇੱਕ ਪਟਵਾਰੀ ਤੋਂ ਪੈਸੇ ਲੈਂਦੇ ਦਿਖਾਇਆ ਜਾ ਰਿਹਾ ਹੈ। ਪੰਜਾਬ ਸਰਕਾਰ ਨੇ ਮਾਮਲਾ ਧਿਆਨ ਵਿੱਚ ਆਉਣ ਤੋਂ ਬਾਅਦ ਨਾਈਬ ਤਹਿਸੀਲਦਾਰ ਨੂੰ ਤੁਰੰਤ ਪ੍ਰਭਾਵ ਨਾਲ ਮੁਅਤਲ ਕਰ ਦਿੱਤਾ। ਪੰਜਾਬ ਸਰਕਾਰ ਨੇ ਸਖ਼ਤੀ ਨਾਲ ਦੁਹਰਾਇਆ ਹੈ ਕਿ ਸਰਕਾਰ ਰਿਸ਼ਵਤ ਖੋਰੀ ਨੂੰ ਖ਼ਤਮ ਕਰਨ ਲਈ ਵਚਨਬੱਧ ਹੈ।

ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਲਿਖਿਆ ਗਿਆ ਹੈ ਕਿ ਮੁਅੱਤਲੀ ਸਮੇਂ ਦੌਰਾਨ ਨਾਇਬ ਤਹਿਸੀਲਦਾਰ ਸ੍ਰੀਮਤੀ ਜਸਵੀਰ ਕੌਰ ਦਾ ਹੈੱਡ ਕੁਆਰਟਰ ਡਿਪਟੀ ਕਮਿਸ਼ਨਰ ਫਾਜ਼ਿਲਕਾ ਦਾ ਦਫ਼ਤਰ ਹੋਵੇਗਾ। ਪੰਜਾਬ ਸਰਕਾਰ ਵੱਲੋਂ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਪੱਤਰ ਭੇਜ ਕੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਕਿ ਮਾਮਲਾ ਬਹੁਤ ਗੰਭੀਰ ਹੈ ਇਸ ਲਈ ਤੁਰੰਤ ਸਬੰਧਿਤ ਐਸਐਸਪੀ ਵਿਜੀਲੈਂਸ ਨੂੰ ਲਿਖਿਆ ਜਾਵੇ ਕਿ ਇਸ ਮਾਮਲੇ ਦੀ ਪੜਤਾਲ ਕਰਕੇ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ।

ਇਸਦੇ ਨਾਲ ਹੀ ਸੰਬੰਧਿਤ ਪਟਵਾਰੀ ਨੂੰ ਤੁਰੰਤ ਮੁਅੱਤਲ ਕਰਕੇ ਸਖ਼ਤ ਕਾਰਵਾਈ ਕਰਨ ਲਈ ਵੀ ਕਿਹਾ ਗਿਆ ਹੈ।


Share & like

Leave a Reply