Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 19 ਜੁਲਾਈ
ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਲਿਆਂਦੇ ਜਾ ਰਹੇ ਕਾਨੂੰਨ ਲਈ ਅੱਜ ਪੰਜਾਬ ਵਿਧਾਨ ਸਭਾ ਨੇ 15 ਮੈਂਬਰੀ ਸਿਲੈਕਟ ਕਮੇਟੀ ਦਾ ਗਠਨ ਕਰ ਦਿੱਤਾ ਹੈ। ਕਮੇਟੀ ਛੇ ਮਹੀਨਿਆਂ ਅੰਦਰ ਆਪਣੀ ਰਿਪੋਰਟ ਪੇਸ਼ ਕਰੇਗੀ।

ਸਿਲੈਕਟ ਕਮੇਟੀ ਵਿੱਚ ‘ਆਪ’ ਦੇ 11, ਕਾਂਗਰਸ ਦੇ 2 ਅਤੇ ਭਾਜਪਾ ਤੇ ਅਕਾਲੀ ਦਲ ਦਾ ਇੱਕ-ਇੱਕ ਮੈਂਬਰ ਸ਼ਾਮਲ ਕੀਤਾ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੇ ਆਖਰੀ ਦਿਨ ਸਦਨ ਨੇ ਬੇਅਦਬੀ ਖ਼ਿਲਾਫ਼ ਬਿੱਲ ਵਿਧਾਨ ਸਭਾ ਦੀ ਸਿਲੈਕਟ ਕਮੇਟੀ ਹਵਾਲੇ ਕਰਨ ਦਾ ਫ਼ੈਸਲਾ ਕੀਤਾ ਸੀ ਤਾਂ ਕਿ ਕਾਨੂੰਨ ਬਣਾਉਣ ਤੋਂ ਪਹਿਲਾਂ ਪ੍ਰਸਤਾਵਿਤ ਬਿੱਲ ’ਤੇ ਲੋਕਾਂ ਦੀ ਰਾਏ ਲਈ ਜਾ ਸਕੇ।

ਮੁੱਖ ਮੰਤਰੀ ਭਗਵੰਤ ਮਾਨ ਨੇ ਸਦਨ ’ਚ ‘ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ-2025’ ਪੇਸ਼ ਕੀਤਾ ਸੀ। ਭਗਵੰਤ ਮਾਨ ਨੇ ਸਲਾਹ ਦਿੱਤੀ ਸੀ ਕਿ ਸਿਲੈਕਟ ਕਮੇਟੀ ਵਿੱਚ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਸ਼ਾਮਲ ਕੀਤੇ ਜਾਣ ਅਤੇ ਧਾਰਮਿਕ ਸੰਸਥਾਵਾਂ ਤੋਂ ਵੀ ਸਲਾਹ-ਮਸ਼ਵਰਾ ਲਿਆ ਜਾਵੇ।


Share & like

Leave a Reply