ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋਡ਼ਾ ਵੱਲੋਂ ਕੀਤੀ ਗਈ ਅਨਮੋਲ ਗਗਨ ਮਾਨ ਮੁਲਾਕਾਤ
ਰੋਜ਼ਾਨਾ ਖ਼ਬਰ
ਚੰਡੀਗਡ਼੍ਹ, 20 ਜੁਲਾਈ
ਆਮ ਆਦਮੀ ਪਾਰਟੀ ਪੰਜਾਬ ਨੇ ਵਿਧਾਨ ਸਭਾ ਹਲਕਾ ਖਰੜ ਤੋਂ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਦਾ ਵਿਧਾਇਕ ਵੱਜੋਂ ਅਸਤੀਫ਼ੇ ਨੂੰ ਨਾਮਨਜ਼ੂਰ ਕਰ ਦਿੱਤਾ ਹੈ।
ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਅਨਮੋਲ ਗਗਨ ਮਾਨ ਨਾਲ ਮੁਲਾਕਾਤ ਕਰਨ ਉਪਰੰਤ ਆਪਣੇ ‘ਐਕਸ’ ਅਕਾਊਂਟ ’ਤੇ ਲਿਖਿਆ, ‘ਅੱਜ ਅਨਮੋਲ ਗਗਨ ਮਾਨ ਨਾਲ ਪਰਿਵਾਰਕ ਮਾਹੌਲ ਵਿੱਚ ਮੁਲਾਕਾਤ ਹੋਈ। ਵਿਧਾਇਕ ਵਜੋਂ ਉਨ੍ਹਾਂ ਦੇ ਅਸਤੀਫ਼ੇ ਨੂੰ ਪਾਰਟੀ ਵੱਲੋਂ ਨਾਮਨਜ਼ੂਰ ਕਰਨ ਦਾ ਫ਼ੈਸਲਾ ਸੁਣਾਇਆ ਗਿਆ ਜਿਸ ਨੂੰ ਉਨ੍ਹਾਂ ਨੇ ਸਵੀਕਾਰ ਕਰ ਲਿਆ ਹੈ। ਉਹ ਪਾਰਟੀ ਤੇ ਹਲਕੇ ਦੀ ਚੜ੍ਹਦੀ ਕਲਾ ਲਈ ਕੰਮ ਕਰਦੇ ਰਹਿਣਗੇ।’ ਸ੍ਰੀ ਅਰੋੜਾ ਨੇ ਕਿਹਾ ਕਿ ਅਨਮੋਲ ਗਗਨ ਮਾਨ ਅਰਵਿੰਦ ਕੇਜਰੀਵਾਲ ਤੇ ‘ਆਪ’ ਦੇ ਪਰਿਵਾਰ ਦਾ ਹਿੱਸਾ ਹਨ ਅਤੇ ਭਵਿੱਖ ਵਿੱਚ ਵੀ ਪਰਿਵਾਰ ਨਾਲ ਬਣੇ ਰਹਿਣਗੇ।
ਗੌਰਤਲਬ ਹੈ ਕਿ ਵਿਧਾਨ ਸਭਾ ਹਲਕਾ ਖਰੜ ਤੋਂ ‘ਆਪ’ ਵਿਧਾਇਕਾ ਅਨਮੋਲ ਗਗਨ ਮਾਨ ਨੇ ਲੰਘੇ ਦਿਨ ਆਪਣਾ ਅਸਤੀਫ਼ਾ ਦਿੰਦਿਆਂ ਸਿਆਸਤ ਛੱਡਣ ਦਾ ਐਲਾਨ ਕੀਤਾ ਸੀ। ਉਨ੍ਹਾਂ ਦੇ ਅਸਤੀਫੇ ਤੋਂ ਬਾਅਦ ਕਈ
ਕਈ ਤਰ੍ਹਾਂ ਦੇ ਕਿਆਸ ਲਾਏ ਜਾ ਰਹੇ ਸਨ ਅਤੇ ਆਪ ਵਿਰੋਧੀਆਂ ਦੇ ਨਿਸ਼ਾਨੇ ‘ਤੇ ਆ ਗਈ ਸੀ।











