Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 21 ਜੁਲਾਈ
ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਇਸ ਸਾਲ 19 ਤੋਂ 25 ਨਵੰਬਰ ਤੱਕ ਮਨਾਇਆ ਜਾਵੇਗਾ। ਇਹ ਪ੍ਰਗਟਾਵਾ ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਇਸ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਵਿੱਚ ਚਾਰ ਸ਼ਹਾਦਤ ਯਾਤਰਾਵਾਂ ਕੱਢੀਆਂ ਜਾਣਗੀਆਂ। ਇਹ ਯਾਤਰਾਵਾਂ ਇੱਕ ਮਾਝੇ ਵਿੱਚ, ਇੱਕ ਦੋਆਬੇ ਵਿੱਚ ਅਤੇ ਦੋ ਮਾਲਵੇ ਵਿੱਚੋਂ ਕੱਢੀਆਂ ਜਾਣਗੀਆਂ। ਇਹ ਯਾਤਰਾਵਾਂ ਪੰਜਾਬ ਦੇ ਵੱਖ ਵੱਖ ਸ਼ਹਿਰਾਂ ਵਿੱਚੋਂ ਹੁੰਦਿਆਂ ਸ੍ਰੀ ਆਨੰਦਪੁਰ ਸਾਹਿਬ ਪੁੱਜਣਗੀਆਂ। ਉਨ੍ਹਾਂ ਕਿਹਾ ਕਿ ਇੱਕ ਯਾਤਰਾ ਸ੍ਰੀਨਗਰ ਤੋਂ ਸ਼ੁਰੂ ਹੋ ਕੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗੀ ਇਸ ਯਾਤਰਾ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਮੌਜੂਦ ਰਹਿਣਗੇ। ਬੈਂਸ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਲੈ ਕੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ ਲਾਈਟ ਐਂਡ ਸਾਊਂਡ ਦੇ ਪ੍ਰੋਗਰਾਮ ਕਰਵਾਏ ਜਾਣਗੇ। ਇਸ ਤੋਂ ਇਲਾਵਾ ਪੰਜਾਬ ਦੇ ਸਾਰੇ ਸਕੂਲਾਂ ਕਾਲਜਾਂ ਅਤੇ ਯੂਨੀਵਰਸਿਟੀਆਂ, ਵਿਦਿਅਕ ਅਦਾਰਿਆਂ ਵਿੱਚ ਵੀ ਧਾਰਮਿਕ ਪ੍ਰੋਗਰਾਮ ਕਰਵਾਏ ਜਾਣਗੇ।


Share & like

Leave a Reply