Share & like

ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਯੂਰੀਆ ਸਹੀ ਭਾਅ ‘ਤੇ ਭਰੋਸੇ ਬਾਅਦ ਧਰਨਾ ਚੁੱਕਿਆ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 21 ਜੁਲਾਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਬਾਬਾ ਮਸਤੂ ਜੀ, ਜੋਨ ਬੀਬੀ ਸੁੰਦਰੀ ਅਤੇ ਜੋਨ ਤੇਜਾ ਸਿੰਘ ਸੁਤੰਤਰ ਵੱਲੋਂ ਮੁੱਖ ਖੇਤੀਬਾੜੀ ਅਫ਼ਸਰ (ਗੁਰਦਾਸਪੁਰ) ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਇਸ ਮੌਕੇ ਕਿਸਾਨਾਂ ਵੱਲੋਂ ਨਾਅਰੇਬਾਜ਼ੀ ਵੀ ਕੀਤੀ ਗਈ।
ਯੂਨੀਅਨ ਨੇ ਮੰਗ ਕੀਤੀ ਕਿ ਕਿਸਾਨਾਂ ਵਾਜ਼ਿਬ ਭਾਅ ਉੱਤੇ ਯੂਰੀਆ ਯੂਰੀਆ ਖਾਦ ਦਿਵਾਈ ਜਾਵੇ। ਆਗੂਆਂ ਜਤਿੰਦਰ ਸਿੰਘ, ਸੁਖਵਿੰਦਰ ਸਿੰਘ ,ਸੋਹਣ ਸਿੰਘ, ਪ੍ਰਭ ਜਿੰਦਰ ਸਿੰਘ ਅਤੇ ਸੁਚਾ ਸਿੰਘ ਬਲੱਗਣ ਨੇ ਕਿਹਾ ਕਿ ਕਿਸਾਨਾ ਨੂੰ ਸਹੀ ਭਾਅ ਉੱਤੇ ਖਾਦ ਨਹੀ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਦੁਕਾਨਦਾਰਾਂ ਵੱਲੋਂ ਕਿਸਾਨਾਂ ਨੂੰ ਯੂਰੀਆ ਖਾਦ ਦੇ ਨਾਲ ਹੋਰ ਕਈ ਬੇਲੋੜੀਆ ਦਵਾਈਆ ਅਤੇ ਹੋਰ ਸਮਾਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਮਜ਼ਦੂਰਾਂ ਦੀ ਲੁੱਟ ਹੋ ਰਹੀ ਹੈ ਅਤੇ ਠੀਕ ਸਮੇਂ ਤੇ ਖਾਦ ਨਾ ਮਿਲਣ ਕਰਕੇ ਕਿਸਾਨਾਂ ਦੀ ਫ਼ਸਲ ਵੀ ਖ਼ਰਾਬ ਹੋ ਰਹੀ ਹੈ।
ਯੂਨੀਅਨ ਦੇ ਪ੍ਰੈਸ ਸਕੱਤਰ ਸੁਖਦੇਵ ਸਿੰਘ ਅਲੱੜਪਿੰਡੀ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਵੱਲੋਂ ਕਿਸਾਨਾਂ ਨੂੰ ਭਰੋਸਾ ਦਿਵਾਇਆ ਗਿਆ ਹੈ ਕਿ 23 ਜੁਲਾਈ ਨੂੰ ਯੂਰੀਆ ਖਾਦ ਦਾ ਰੈਕ ਲਗਣਾ ਹੈ ਅਤੇ ਸਾਰੇ ਕਿਸਾਨਾਂ ਨੂੰ ਯੂਰੀਆ ਖਾਦ ਠੀਕ ਭਾਅ ‘ਤੇ ਪਹਿਲ ਦੇ ਆਧਾਰ ‘ਤੇ ਖਾਦ ਮੁੱਹਈਆ ਕਰਵਾਈ ਜਾਵੇਗੀ ਅਤੇ ਖਾਦ ਦੇ ਨਾਲ ਹੋਰ ਕੋਈ ਬੇਲੋੜੀਆ ਚੀਜ਼ ਨਹੀਂ ਦਿੱਤੀਆਂ ਜਾਣਗੀਆਂ।
ਖੇਤੀਬਾੜੀ ਵਿਭਾਗ ਦੇ ਇਸ ਭਰੋਸੇ ਤੋਂ ਬਾਅਦ ਕਿਸਾਨਾਂ ਵੱਲੋ ਧਰਨਾ ਮੁਲਤਵੀ ਕਰ ਦਿੱਤਾ ਗਿਆ ਹੈ। ਯੂਨੀਅਨ ਨੁਮਾਇੰਦਿਆਂ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਕਿ ਜੇਕਰ ਕਿਸਾਨ ਮਜ਼ਦੂਰ ਦੀ ਲੁੱਟ ਨਾ ਰੋਕੀ ਗਈ ਤਾਂ ਵੱਡਾ ਐਕਸ਼ਨ ਉਲੀਕਿਆ ਜਾਵੇਗਾ, ਜਿਸਦੀ ਜ਼ਿੰਮੇਵਾਰੀ ਜ਼ਿਲ੍ਹਾ ਪ੍ਰਸ਼ਾਸਨ ਦੀ ਹੋਵੇਗੀ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਜਿੰਦਰ ਸਿੰਘ ਪ੍ਰਧਾਨ, ਜਤਿੰਦਰ ਸਿੰਘ ਚੀਮਾ,ਸੁੱਚਾ ਸਿੰਘ ਬਲੱਗਣ, ਸੁਖਦੇਵ ਸਿੰਘ ਅੱਲੜ ਪਿੰਡੀ, ਗੁਰਪ੍ਰੀਤ ਸਿੰਘ ਕਾਲਾ ਨੰਗਲ,ਵੱਸਣ ਸਿੰਘ ਪੀਰ ਬਾਗ਼,ਅਮਰੀਕ ਸਿੰਘ ਹਯਾਤ ਨਗਰ, ਡਾਕਟਰ ਦਲਜੀਤ ਸਿੰਘ ਆਦਿ ਹਾਜ਼ਰ ਸਨ।


Share & like

Leave a Reply