Share & like

ਚਾਰ ਯਾਤਰਾਵਾਂ ਕੱਢੀਆਂ ਜਾਣਗੀਆਂ, ਲਾਈਟ ਐਂਡ ਸਾਊਂਡ ਸ਼ੋਅ, ਕੀਰਤਨ ਦਰਬਾਰ, ਸੈਮੀਨਾਰ ਅਤੇ ਵਿਚਾਰ-ਗੋਸ਼ਟੀਆਂ ਕਰਵਾਏਗੀ ਪੰਜਾਬ ਸਰਕਾਰ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 21 ਜੁਲਾਈ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬਾ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕਰਵਾਏ ਜਾਣ ਵਾਲੇ ਲੜੀਵਾਰ ਸਮਾਗਮਾਂ ਨੂੰ ਅੰਤਿਮ ਰੂਪ ਦਿੱਤਾ।

ਉਨ੍ਹਾਂ ਆਪਣੀ ਸਰਕਾਰੀ ਰਿਹਾਇਸ਼ ’ਤੇ ਸ਼ਹੀਦੀ ਦਿਹਾੜੇ ਮੌਕੇ ਕੀਤੇ ਜਾ ਰਹੇ ਪ੍ਰਬੰਧਾਂ ਦਾ ਜਾਇਜ਼ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ‘ਹਿੰਦ ਦੀ ਚਾਦਰ’ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਦੇ ਇਤਿਹਾਸਕ ਮੌਕੇ ਸੂਬਾ ਸਰਕਾਰ ਵਿਆਪਕ ਪੱਧਰ ’ਤੇ ਯਾਦਗਾਰੀ ਸਮਾਗਮ ਕਰਵਾਏਗੀ। ਉਨ੍ਹਾਂ ਕਿਹਾ ਕਿ ਸੂਬਾ ਭਰ ਵਿੱਚ 19 ਨਵੰਬਰ ਤੋਂ 25 ਨਵੰਬਰ, 2025 ਤੱਕ ਬਹੁਤ ਹੀ ਸ਼ਰਧਾ ਅਤੇ ਸਤਿਕਾਰ ਸਹਿਤ ਲੜੀਵਾਰ ਸਮਾਗਮ ਕਰਵਾਏ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਸੂਬਾ ਸਰਕਾਰ ਵੱਲੋਂ ਕਰਵਾਏ ਜਾਣ ਵਾਲੇ ਸਮਾਗਮਾਂ ਦਾ ਮੁੱਖ ਕੇਂਦਰ ਹੋਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਪੰਜਾਬ ਦੀਆਂ ਚਾਰ ਦਿਸ਼ਾਵਾਂ ਤੋਂ ਯਾਤਰਾਵਾਂ ਕੱਢੀਆਂ ਜਾਣਗੀਆਂ ਜਿਨ੍ਹਾਂ ਦੀ ਸਮਾਪਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਵੇਗੀ। ਮੁੱਖ ਮੰਤਰੀ ਨੇ ਹੋਰ ਵਿਸਥਾਰ ਵਿੱਚ ਦੱਸਿਆ ਕਿ 21 ਨਵੰਬਰ ਤੋਂ ਸ੍ਰੀਨਗਰ (ਜੰਮੂ ਕਸ਼ਮੀਰ) ਦੀ ਇਤਿਹਾਸਕ ਧਰਤੀ ਤੋਂ ਯਾਤਰਾ ਕੱਢੀ ਜਾਵੇਗੀ ਜੋ ਪਠਾਨਕੋਟ ਅਤੇ ਹੁਸ਼ਿਆਰਪੁਰ ਤੋਂ ਗੁਜ਼ਰਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ। ਭਗਵੰਤ ਸਿੰਘ ਨੇ ਅੱਗੇ ਦੱਸਿਆ ਕਿ ਦੂਜੀ ਯਾਤਰਾ ਗੁਰਦਾਸਪੁਰ ਤੋਂ ਕੱਢੀ ਜਾਵੇਗੀ ਜੋ ਬਾਬਾ ਬਕਾਲਾ, ਸ੍ਰੀ ਅੰਮ੍ਰਿਤਸਰ ਸਾਹਿਬ, ਤਰਨ ਤਾਰਨ ਅਤੇ ਜਲੰਧਰ ਤੋਂ ਗੁਜ਼ਰਦੀ ਹੋਈ ਸ੍ਰੀ ਅਨੰਦਪੁਰ ਸਾਹਿਬ ਪਹੁੰਚੇਗੀ ।


Share & like

Leave a Reply