Share & like

ਰੋਜ਼ਾਨਾ ਖ਼ਬਰ
ਨਵੀਂ ਦਿੱਲੀ, 21 ਜੁਲਾਈ
ਉਪ ਰਾਸ਼ਟਰਪਤੀ ਜਗਦੀਪ ਧਨਖੜ (74) ਨੇ ਸੋਮਵਾਰ ਸ਼ਾਮ ਮੈਡੀਕਲ ਕਾਰਨਾਂ ਦੇ ਹਵਾਲੇ ਨਾਲ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਰਾਸ਼ਟਰਪਤੀ ਦਰੋਪਦੀ ਮੁਰਮੂ ਨੂੰ ਭੇਜ ਦਿੱਤਾ ਹੈ
ਉਨ੍ਹਾਂ ਕਿਹਾ ਹੈ ਕਿ ਉਹ ਤੁਰੰਤ ਪ੍ਰਭਾਵ ਤੋਂ ਅਹੁਦਾ ਛੱਡ ਰਹੇ ਹਨ। ਅਗਸਤ 2022 ਵਿਚ ਉਪ ਰਾਸ਼ਟਰਪਤੀ ਬਣੇ ਸਨ। ਉਨ੍ਹਾਂ ਰਾਸ਼ਟਰਪਤੀ ਨੂੰ ਲਿਖੇ ਆਪਣੇ ਪੱਤਰ ਵਿੱਚ ਕਿਹਾ, ‘‘ਸਿਹਤ ਸੰਭਾਲ ਨੂੰ ਤਰਜੀਹ ਦੇਣ ਅਤੇ ਡਾਕਟਰੀ ਸਲਾਹ ਦੀ ਪਾਲਣਾ ਕਰਨ ਲਈ, ਮੈਂ ਸੰਵਿਧਾਨ ਦੀ ਧਾਰਾ 67(ਏ) ਦੇ ਅਨੁਸਾਰ, ਤੁਰੰਤ ਪ੍ਰਭਾਵ ਨਾਲ ਭਾਰਤ ਦੇ ਉਪ ਰਾਸ਼ਟਰਪਤੀ ਦੇ ਅਹੁਦੇ ਤੋਂ ਅਸਤੀਫਾ ਦੇ ਰਿਹਾ ਹਾਂ।


Share & like

Leave a Reply