Share & like

ਜਤਿੰਦਰ ਬੈਂਸ/ਰੋਜਾਨਾ ਖ਼ਬਰ
ਗੁਰਦਾਸਪੁਰ, 22 ਜੁਲਾਈ
ਗੌਰਮਿੰਟ ਟੀਚਰਜ਼ ਯੂਨੀਅਨ ਦੇ ਸੀਨੀਅਰ ਆਗੂ ਸ੍ਰੀ ਕੁਲਵੰਤ ਸਿੰਘ ਨੂੰ ਡੂੰਘਾ ਸਦਮਾ ਪਹੁੰਚਿਆ ਹੈ। ਉਨਾਂ ਦੀ ਧਰਮ ਪਤਨੀ ਸ਼੍ਰੀਮਤੀ ਪਰਮਜੀਤ ਕੌਰ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ 17 ਜੁਲਾਈ 2025 ਨੂੰ ਸਦੀਵੀ ਵਿਛੋੜਾ ਦੇ ਕੇ ਗੁਰੂ ਚਰਨਾਂ ਵਿੱਚ ਜਾ ਬਿਰਾਜੇ ਹਨ। ਸ੍ਰੀਮਤੀ ਪਰਮਜੀਤ ਕੌਰ ਸਾਇੰਸ ਅਧਿਆਪਕਾ ਸਨ। ਉਨਾਂ ਦੀ ਆਤਮਿਕ ਸ਼ਾਂਤੀ ਲਈ ਸ੍ਰੀ ਸਹਿਜ ਪਾਠ ਦੇ ਭੋਗ 26 ਜੁਲਾਈ 2025 ਦਿਨ ਸ਼ਨੀਵਾਰ ਨੂੰ ਉਹਨਾਂ ਦੇ ਗ੍ਰਹਿ ਪੁੱਡਾ ਕਲੋਨੀ ਬਟਾਲਾ ਰੋਡ ਗੁਰਦਾਸਪੁਰ ਵਿਖੇ ਪੈਣਗੇ। ਉਪਰੰਤ ਗੁਰਦੁਆਰਾ ਸੰਤ ਬਾਬਾ ਟਹਿਲ ਸਿੰਘ ਤਿੱਬੜੀ ਰੋਡ ਗੁਰਦਾਸਪੁਰ ਵਿਖੇ ਕੀਰਤਨ ਬਾਅਦ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗਾ। ਰੋਜਾਨਾ ਖ਼ਬਰ ਪਰਿਵਾਰ ਸ਼੍ਰੀ ਕੁਲਵੰਤ ਸਿੰਘ ਦੇ ਦੁੱਖ ਵਿੱਚ ਸ਼ਰੀਕ ਹੁੰਦਿਆਂ ਕਿਉਂਕਿ ਦੁੱਖ ਦਾ ਪ੍ਰਗਟਾਵਾ ਕਰਦਾ ਹੈ ਅਤੇ ਅਰਦਾਸ ਕਰਦਾ ਹੈ ਕਿ ਪਰਮਾਤਮਾ ਪਰਿਵਾਰ ਨੂੰ ਭਾਣਾ ਬਖਸ਼ਣ ਦਾ ਬਲ ਬਖਸ਼ੇ।


Share & like

Leave a Reply