Share & like

ਸਕੂਲਾਂ ਦੇ ਵਿਦਿਆਰਥੀਆਂ, ਕਵੀਆਂ ਅਤੇ ਸੂਫੀ ਗਾਇਕ ਯਕੂਬ ਵਲੋਂ ਸ਼ਿਵ ਕੁਮਾਰ ਬਟਾਲਵੀ ਨੂੰ ਸਮਰਪਿਤ ਸ਼ਾਨਦਾਰ ਪੇਸ਼ਕਾਰੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਬਟਾਲਾ, 23 ਜੁਲਾਈ
ਪੰਜਾਬੀ ਦੇ ਸਿਰਮੌਰ ਕਵੀ ਸ਼ਿਵ ਕੁਮਾਰ ਬਟਾਲਵੀ ਦੇ 89ਵੇਂ ਜਨਮ ਦਿਵਸ ਨੂੰ ਸਮਰਪਿਤ ‘ਰਾਜ ਪੱਧਰੀ ਸਮਾਰੋਹ’ ਬਟਾਲਾ ਸਥਿਤ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਵਿਖੇ ਕਰਵਾਇਆ ਗਿਆ।ਕੈਬਨਿਟ ਮੰਤਰੀ ਵਣ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ, ਖੁਰਾਕ ਸਪਲਾਈ ਅਤੇ ਖਪਤਕਾਰ ਮਾਮਲੇ ਪੰਜਾਬ ਲਾਲ ਚੰਦ ਕਟਾਰੂਚੱਕ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵਲੋਂ ਸ਼ਿਵ ਕੁਮਾਰ ਬਟਾਲਵੀ ਆਡੋਟੋਰੀਅਮ ਦੇ ਵਿਕਾਸ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਹੋਰਨਾ ਤੋਂ ਇਲਾਵਾ ਦਲਵਿੰਦਰਜੀਤ ਸਿੰਘ ਡਿਪਟੀ ਕਮਿਸ਼ਨਰ ਗੁਰਦਾਸਪੁਰ, ਸੁਹੇਲ ਕਾਸਿਮ ਮੀਰ ਐਸ.ਐਸ.ਪੀ ਬਟਾਲਾ, ਡਾ. ਹਰਜਿੰਦਰ ਸਿੰਘ ਬੇਦੀ ਵਧੀਕ ਡਿਪਟੀ ਕਮਿਸ਼ਨਰ (ਜ), ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੇ ਭਰਾ ਅੰਮ੍ਰਿਤ ਕਲਸੀ, ਰਾਜੀਵ ਬਟਾਲਵੀ ਵੀ ਮੋਜ਼ੂਦ ਸਨ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਪੰਜਾਬ ਦੇ ਹਰ ਜ਼ਿਲ੍ਹੇ ਅੰਦਰ 3.50 ਲੱਖ ਬੂਟੇ ਲਗਾਏ ਜਾਣਗੇ ਤਾਂ ਜੋ ਹਰ ਸੂਬੇ ਅੰਦਰ ਵਾਤਾਵਰਣ ਨੂੰ ਹਰਿਆ ਭਰਿਆ ਤੇ ਖੁਸ਼ਹਾਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਹਾਈਵੇਅ ਦੇ ਦੋਵੇਂ ਪਾਸੇ ਫੁੱਲਾਂ ਵਾਲੇ ਬੂਟੇ ਲਗਾਉਣ ਵਾਲੇ ਇੱਕ ਪਾਇਲਟ ਪ੍ਰੋਜੈਕਟ ਉੱਤੇ ਵੀ ਕੰਮ ਕੀਤਾ ਜਾ ਰਿਹਾ ਹੈ।

ਸਮਾਰੋਹ ਦੌਰਾਨ ਵਿਦਿਆਰਥੀਆਂ ਦੇ ਵੱਖ ਵੱਖ ਮੁਕਾਬਲੇ ਕਰਵਾਏ ਅਤੇ ਜੇਤੂਆਂ ਨੂੰ ਸਨਮਾਨਿਤ ਕੀਤਾ।
ਕਵੀਆਂ, ਸੂਫੀ ਗਾਇਕ ਯਕੂਬ ਸਮੇਤ ਵੱਖ-ਵੱਸ਼ ਸ਼ਖਸੀਅਤਾਂ ਨੂੰ ਵੀ ਸਨਮਾਨਿਤ ਕੀਤਾ ਗਿਆ।ਇਸ ਮੌਕੇ ਵਿਕਰਮਜੀਤ ਸਿੰਘ ਪਾਂਥੇ ਐਸ.ਡੀ.ਐਮ-ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ, ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ, ਚੇਅਰਮੈਨ ਰਾਜੀਵ ਸ਼ਰਮਾ, ਜੋਬਨ ਰੰਧਾਵਾ ਜ਼ਿਲ੍ਹ ਪ੍ਰਧਾਨ ਆਪ, ਡਾਇਰੈਕਟਰ ਮਨਜੀਤ ਸਿੰਘ ਭੁੱਲਰ, ਮੁਖਦੇਵ ਸਿੰਘ ਆਲੋਵਾਲ ਮੀਡੀਆ ਇੰਚਾਰਜ ਗੁਰਦਾਸਪੁਰ, ਐਨ ਐੱਸ ਰੰਧਾਵਾ ਅਤੇ ਸਤਿੰਦਰ ਸਾਗਰ ਸੀ.ਸੀ.ਐਫ, ਅਰਜਨ ਸਿੰਘ ਗਰੇਵਾਲ ਤਹਿਸੀਲਦਾਰ, ਪ੍ਰੋਫੈਸਰ ਰਾਜ ਕੁਮਾਰ ਸ਼ਰਮਾ, ਜਨਰਲ ਸੈਕਟਰੀ ਜ਼ਿਲ੍ਹਾ ਹੈਰੀਟੇਜ ਸੁਸਾਇਟੀ ਗੁਰਦਾਸਪੁਰ, ਡਾ. ਰਵਿੰਦਰ ਸਿੰਘ ਪ੍ਰਧਾਨ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸਭਿਆਚਾਰਕ ਸੁਸਾਇਟੀ ਬਟਾਲਾ, ਅਤੁਲ ਮਹਾਜਨ ਜ਼ਿਲ੍ਹਾ ਜੰਗਲਾਤ ਅਫਸਰ, ਧਰਮਵੀਰ ਦੇਹਰੂ ਡੀ.ਐਫ.ਓ ਪਠਾਨਕੋਟ, ਰਜੇਸ਼ ਮਹਾਜਨ ਡੀ.ਐਫ.ਓ ਸ੍ਰੀ ਅੰਮ੍ਰਿਤਸਰ, ਹੈਰੀਟੇਜ ਸੁਸਾਇਟੀ ਦੇ ਮੈਂਬਰ ਸੁਖਜਿੰਦਰ ਸਿੰਘ ਰਾਜਿੰਦਰਾ ਫਾਊਂਡਰੀ ਬਟਾਲਾ, ਪਵਨ ਕੁਮਾਰ, ਨਵਦੀਪ ਸਿੰਘ ਪਨੇਸਰ, ਜ਼ਿਲ੍ਹਾ ਸੈਕਰਟਰੀ ਜਗਜੀਤ ਸਿੰਘ ਪਿੰਟਾ ਆਦਿ ਹਾਜ਼ਰ ਸਨ।


Share & like

Leave a Reply