Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਸੰਗਰੂਰ/ਤਰਨਤਾਰਨ,23 ਜੁਲਾਈ
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਥਾਣਾ ਸਦਰ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਗਤਾਰ ਸਿੰਘ ਨੂੰ 12 ਹਜ਼ਾਰ ਰੁਪਏ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਕਿਹਾ ਕਿ ਸੰਗਰੂਰ ਜ਼ਿਲ੍ਹਾ ਵਾਸੀ ਇੱਕ ਵਿਅਕਤੀ ਦੀ ਸ਼ਿਕਾਇਤ ‘ਤੇ ਕਾਰਵਾਈ ਕੀਤੀ ਗਈ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਦੱਸਿਆ ਸੀ ਕਿ ਹਾਈ ਕੋਰਟ ਵੱਲੋਂ ਜ਼ਮਾਨਤ ਮਿਲਣ ਪਿੱਛੋਂ ਏ.ਐਸ.ਆਈ. ਨੇ ਉਸਨੂੰ ਉਸ ਕੇਸ ਦੀ ਜਾਂਚ ਵਿੱਚ ਸ਼ਾਮਲ ਹੋਣ ਲਈ 15 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਤੋਂ ਇਲਾਵਾ ਤਲਾਸ਼ੀ ਦੌਰਾਨ ਸ਼ਿਕਾਇਤਕਰਤਾ ਦੇ ਘਰ ਤੋਂ ਜ਼ਬਤ ਸਮਾਨ ਵਾਪਸ ਕਰਨ ਬਦਲੇ ਵੀ 20 ਹਜ਼ਾਰ ਰੁਪਏ ਮੰਗੇ ਹਨ

ਸ਼ਿਕਾਇਤ ਦੀ ਜਾਂਚ ਤੋਂ ਬਾਅਦਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਟੀਮ ਨੇ ਏ.ਐਸ.ਆਈ. ਜਗਤਾਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ।
ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸੇ ਤਰ੍ਹਾਂ ਇੱਕ ਹੋਰ ਮਾਮਲੇ ਜ਼ਿਲ੍ਹਾ ਖ਼ਪਤਕਾਰ ਸ਼ਿਕਾਇਤ ਨਿਵਾਰਣ ਫੋਰਮ ਤਰਨਤਾਰਨ ਦੇ ਰੀਡਰ ਵਜੋਂ ਤਾਇਨਾਤ ਵਰਿੰਦਰ ਗੋਇਲ ਨੂੰ 50 ਹਜਾਰ ਰੁਪਏ ਰਿਸ਼ਵਤ ਲੈੰਦਿਆਂ ਕਾਬੂ ਕੀਤਾ ਹੈ।
ਤਰਨਤਾਰਨ ਜ਼ਿਲ੍ਹੇ ਦੇ ਪਿੰਡ ਦਿਓ ਕੋਲ ਸ਼ਕਾਇਤ ਕੀਤੀ ਕਿ ਉਸਦਾ ਪਤੀ ਸਹਾਇਕ ਸਬ-ਇੰਸਪੈਕਟਰ ਦੀ 2022 ਵਿੱਚ ਇੱਕ ਹਾਦਸੇ ਵਿੱਚ ਮੌਤ ਹੋ ਗਈ ਸੀ। ਪੰਜਾਬ ਪੁਲਿਸ ਵਿਭਾਗ ਵੱਲੋਂ ਬਤੌਰ ਮੁਆਵਜ਼ਾ 30,00,000 ਰੁਪਏ ਪ੍ਰਵਾਨ ਕਰਕੇ ਭੁਗਤਾਨ ਲਈ ਐਚਡੀਐਫਸੀ ਬੈਂਕ ਨੂੰ ਸੀ। ਬਾਅਦ ਵਿੱਚ ਬੈਂਕ ਨੇ ਮਾਮੂਲੀ ਕਾਰਨ ਕਰਕੇ ਉਕਤ ਮੁਆਵਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ।
ਸ਼ਿਕਾਇਤਕਰਤਾ ਨੇ ਜ਼ਿਲ੍ਹਾ ਖਪਤਕਾਰ ਝਗੜਾ ਨਿਵਾਰਣ ਫੋਰਮ ਤਰਨਤਾਰਨ ਵਿੱਚ ਕੇਸ ਦਰਜ਼ ਕਰਵਾਇਆ ਸੀ। ਮੁਲਜ਼ਮ ਨੇ ਸ਼ਿਕਾਇਤਕਰਤਾ ਦੇ ਹੱਕ ਵਿੱਚ ਫੈਸਲਾ ਕਰਵਾਉਣ ਵਿੱਚ ਬਦਲੇ ਮੁਆਵਜ਼ੇ ਵਿੱਚੋਂ 10 ਪ੍ਰਤੀਸ਼ਤ ਰਿਸ਼ਵਤ ਦੇਣ ਦੀ ਮੰਗ ਕੀਤੀ। ਸ਼ਿਕਾਇਤ ਦੀ ਜਾਂਚ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਕਾਰਵਾਈ ਕਰਦਿਆਂ ਮੁਲਜ਼ਮ ਨੂੰ 50,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਵਿਜੀਲੈਂਸ ਬਿਊਰੋ ਦੇ ਪੁਲਿਸ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ਼ ਕੀਤਾ ਹੈ।


Share & like

Leave a Reply