Share & like

ਰੋਜ਼ਾਨਾ ਖ਼ਬਰ
ਦਿੱਲੀ, 24 ਜੁਲਾਈ
ਦਿੱਲੀ ਦੀ ਭਾਜਪਾ ਸਰਕਾਰ ਵੱਲੋਂ ਝੁੱਗੀਆਂ ਤੋੜਨ ਦੀ ਮੁਹਿੰਮ ਖਿਲਾਫ਼ ਕੀਤਾ ਵਿਰੋਧ ਜ਼ਾਹਰ ਕਰਦਿਆਂ ਆਮ ਆਦਮੀ ਪਾਰਟੀ ਦੇ ਐਮਪੀਜ਼ ਵੱਲੋਂ ਸੰਸਦ ਦੇ ਚੱਲ ਰਹੇ ਮੌਨਸੂਨ ਸੈਸ਼ਨ ਦੌਰਾਨ ਵੀਰਵਾਰ ਨੂੰ ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ।

ਆਪ ਦੇ ਸੰਸਦ ਮੈਂਬਰਾਂ ਨੇ ਦਿੱਲੀ ਅੰਦਰ ਮੁੱਖ ਮੰਤਰੀ ਰੇਖਾ ਗੁਪਤਾ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਝੁੱਗੀਆਂ-ਝੌਂਪੜੀਆਂ ਤੋੜਨ ਦੀ ਮੁਹਿੰਮ ਖਿਲਾਫ਼ ਵਿਰੋਧ ਜ਼ਾਹਰ ਕੀਤਾ। ਇਸ ਮੌਕੇ ‘ਆਪ’ ਦੇ ਐਮਪੀਜ਼ ਨੇ ਮੰਗ ਕੀਤੀ ਕਿ ਦਿੱਲੀ ਅੰਦਰ ਬੁਲਡੋਜ਼ਰ ਰਾਹੀਂ ਕੀਤੀ ਜਾ ਰਹੀ ਤੋੜ-ਫੋੜ ਨੂੰ ਤੁਰੰਤ ਰੋਕਿਆ ਜਾਵੇ। ਉਨ੍ਹਾਂ ਕਿਹਾ ਕਿ ਭਾਜਪਾ ਆਪਣੇ ਵਾਅਦਿਆਂ ‘ਜਹਾਂ ਝੁਗੀ ਵਹਾਂ ਮਕਾਨ’ ਮੁਤਾਬਕ ਗਰੀਬਾਂ ਨੂੰ ਮਕਾਨ ਬਣਾ ਕੇ ਦੇਣ ਦਾ ਆਪਣਾ ਵਾਅਦਾ ਪੂਰਾ ਕਰੇ।


Share & like

Leave a Reply