Share & like

ਰੋਜ਼ਾਨਾ ਖ਼ਬਰ
ਦਿੱਲੀ, 24 ਜੁਲਾਈ
ਪੰਜਾਬ ਵਿਧਾਨ ਸਭਾ ਵੱਲੋਂ ਗਠਿਤ ਸਿਲੈਕਟ ਕਮੇਟੀ ਦੀ ਬੇਅਦਬੀ ਖ਼ਿਲਾਫ਼ ਬਿੱਲ ਦੇ ਖਰੜੇ ’ਤੇ ਅੱਜ ਪਹਿਲੀ ਮੀਟਿੰਗ ਵਿਧਾਨ ਸਭਾ ਸਕਤਰੇਤ ਵਿਖੇ ਹੋਈ। ‘ਆਪ’ ਵਿਧਾਇਕ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਚੇਅਰਮੈਨ ਇੰਦਰਬੀਰ ਸਿੰਘ ਨਿੱਝਰ ਦੀ ਅਗਵਾਈ ਵਾਲੀ ਕਮੇਟੀ ਦੀ ਮੀਟਿੰਗ ਵਿੱਚ 15 ਮੈਂਬਰਾਂ ਵਿੱਚੋਂ 13 ਵਿਧਾਇਕ ਹਾਜ਼ਰ ਸਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੀ ਮੀਟਿੰਗ ਵਿੱਚ ਹਾਜ਼ਰ ਸਨ।

ਮੀਟਿੰਗ ਤੋ ਬਾਅਦ ਸ੍ਰੀ ਨਿੱਝਰ ਨੇ ਕਿਹਾ ਕਿ ਅਗਲੀ ਮੀਟਿੰਗ ਮੰਗਲਵਾਰ ਨੂੰ ਹੋਵੇਗੀ ਅਤੇ ਕਮੇਟੀ ਵੱਲੋਂ ਦੇਸ਼ ਵਿਦੇਸ਼ ’ਚ ਇਸ ਬਾਰੇ ਬਣੇ ਕਾਨੂੰਨਾਂ ਦੀ ਘੋਖ ਕੀਤੀ ਜਾਵੇਗੀ ਅਤੇ ਆਮ ਲੋਕਾਂ ਦੇ ਸੁਝਾਅ ਵੀ ਲਏ ਜਾਣਗੇ।
ਅੱਜ ਦੀ ਮੀਟਿੰਗ ਨਵੇਂ ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ 2025 ਦੇ ਉਪਬੰਧਾਂ ‘ਤੇ ਜਨਤਾ ਦੇ ਨਾਲ-ਨਾਲ ਧਾਰਮਿਕ ਆਗੂਆਂ ਅਤੇ ਧਾਰਮਿਕ ਸੰਸਥਾਵਾਂ ਦੇ ਮੁੱਖੀਆਂ ਤੋਂ ਫੀਡਬੈਕ ਲੈਣ ਦੀਆਂ ਯੋਜਨਾਵਾਂ ਤਿਆਰ ਕਰਨ ਲਈ ਸੱਦੀ ਗਈ ਸੀ।
ਕਮੇਟੀ ਵਿੱਚ ਕਾਂਗਰਸ ਦੇ ਦੋ ਵਿਧਾਇਕ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਬਲਵਿੰਦਰ ਸਿੰਘ, ਭਾਜਪਾ ਦੇ ਜੰਗੀ ਲਾਲ ਮਹਾਜਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮਨਪ੍ਰੀਤ ਸਿੰਘ ਇਆਲੀ ਇੱਕ-ਇੱਕ ਮੈਂਬਰ ਸ਼ਾਮਲ ਹਨ। ਇਸ ਤੋਂ ਇਲਾਵਾ ਸੱਤਾਧਾਰੀ ‘ਆਪ’ ਦੇ ਦਸ ਮੈਂਬਰ ਅਜੈ ਗੁਪਤਾ, ਅਮਨਦੀਪ ਕੌਰ, ਇੰਦਰਜੀਤ ਕੌਰ ਮਾਨ, ਬਲਜਿੰਦਰ ਕੌਰ, ਨੀਨਾ ਮਿੱਤਲ, ਜਗਦੀਪ ਕੰਬੋਜ, ਬੁੱਧ ਰਾਮ, ਬ੍ਰਹਮ ਸ਼ੰਕਰ ਜਿੰਪਾ, ਮਦਨ ਬੱਗਾ ਅਤੇ ਮੁਹੰਮਦ ਜਮੀਲ ਉਰ ਰਹਿਮਾਨ ਸ਼ਾਮਲ ਹਨ ।


Share & like

Leave a Reply