Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 24 ਜੁਲਾਈ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਗੁਰਦਾਸਪੁਰ ਵੱਲੋਂ ਕਿਸਾਨੀ ਮਸਲਿਆਂ ਦੇ ਸੰਬੰਧ ਵਿੱਚ ਡਿਪਟੀ ਕਮਿਸ਼ਨਰ ਗੁਰਦਾਸਪੁਰ ਨਾਲ ਮੀਟਿੰਗ ਕੀਤੀ ਗਈ। ਯੂਨੀਅਨ ਦੇ ਸੂਬਾ ਆਗੂ ਸਰਵਨ ਸਿੰਘ ਪੰਦੇਰ, ਸੁਰਿੰਦਰ ਸਿੰਘ ਚੁਤਾਲਾ ਅਤੇ ਹਰਵਿੰਦਰ ਸਿੰਘ ਮਸਾਨੀਆ ਵੀ ਉਚੇਚੇ ਤੌਰ ‘ਤੇ ਮੀਟਿੰਗ ਵਿੱਚ ਸ਼ਾਮਿਲ ਹੋਏ ਅਤੇ ਭਾਰਤ ਮਾਲਾ ਪ੍ਰੋਜੈਕਟ ਅਧੀਨ ਆ ਰਹੀਆਂ ਜ਼ਮੀਨਾਂ ਬਾਰੇ ਵਿਚਾਰ ਚਰਚਾ ਕੀਤੀ।

ਡਿਪਟੀ ਕਮਿਸ਼ਨਰ ਗੁਰਦਾਸਪੁਰ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਮਜ਼ਦੂਰਾਂ ਦੇ ਮਸਲੇ ਜਲਦੀ ਤੋਂ ਜਲਦੀ ਹੱਲ ਕੀਤੇ ਜਾਣਗੇ ਅਤੇ ਕਿਸਾਨਾਂ ਦੇ ਖਾਤਿਆਂ ਵਿੱਚ ਪੈਸੇ ਪਾ ਕੇ ਹੀ ਕਬਜ਼ੇ ਲਏ ਜਾਣਗੇ। ਇਸ ਮੌਕੇ ਕਿਸਾਨ ਆਗੂਆਂ ਨੇ ਯੂਰੀਆ ਸਪਲਾਈ ਨੂੰ ਲੈਣ ਕੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਤੋਂ ਵੀ ਜਾਣੂ ਕਰਵਾਇਆ। ਉਹਨਾਂ ਨੇ ਕਿਹਾ ਕਿ ਦੁਕਾਨਦਾਰਾਂ ਵੱਲੋਂ ਕਿਸਾਨਾਂ ਦੀ ਕਥਿਤ ਲੁੱਟ ਕੀਤੀ ਜਾ ਰਹੀ ਹੈ। ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਰੋਜ਼ਾਨਾ ਖ਼ਬਰ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਡਿਪਟੀ ਕਮਿਸ਼ਨਰ ਨਾਲ ਯੂਨੀਅਨ ਦੀ ਬੜੇ ਹੀ ਸੁਖਾਵੇਂ ਮਾਹੌਲ ਵਿੱਚ ਗੱਲਬਾਤ ਹੋਈ ਹੈ। ਡਿਪਟੀ ਕਮਿਸ਼ਨਰ ਨੇ ਮਸਲਿਆਂ ਦਾ ਹੱਲ ਕਰਨ ਦਾ ਭਰੋਸਾ ਦਿੱਤਾ ਹੈ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਵੈਰੋਨੰਗਲ, ਅਜੈਬ ਸਿੰਘ, ਪ੍ਰਧਾਨ ਦਮਦਮਾ ਜੋਨ ਪਰਮਿੰਦਰ ਸਿੰਘ, ਸੁਖਵਿੰਦਰ ਸਿੰਘ, ਸਤਨਾਮ ਸਿੰਘ ਖਜਾਨਚੀ, ਸੁਖਜਿੰਦਰ ਸਿੰਘ ਗੋਤੇ ਅਤੇ ਕੁਲਜੀਤ ਸਿੰਘ ਹਯਾਤ ਨਗਰ ਆਦਿ ਹਾਜ਼ਰ ਸਨ।


Share & like

Leave a Reply