Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਜੁਲਾਈ
ਗੁਰਦਾਸਪੁਰ ਪੁਲੀਸ ਨੇ ਕਸਬਾ ਧਾਰੀਵਾਲ ਦੇ ਕ੍ਰਿਸ਼ਨਾ ਮੰਦਿਰ ’ਚ ਵਾਪਰੀ ਚੋਰੀ ਦੀ ਘਟਨਾ ਨੂੰ 24 ਘੰਟਿਆਂ ਦੇ ਅੰਦਰ ਸੁਲਝਾ ਕੇ ਮਿਸਾਲ ਕਾਇਮ ਕੀਤੀ ਹੈ। ਪੁਲੀਸ ਨੇ ਚੋਰੀ ਦੇ ਮਾਮਲੇ ਵਿੱਚ ਲੋੜੀਂਦੇ ਮੁਲਜਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ ਰਕਮ ਚੋਰੀ ਦੀ 17 ਲੱਖ 85 ਹਜ਼ਾਰ ਰੁਪਏ ਦੀ ਰਕਮ ਵੀ ਬਰਾਮਦ ਕਰ ਲਈ ਹੈ।

ਐਸਐਸਪੀ ਗੁਰਦਾਸਪੁਰ ਸ੍ਰੀ ਅਦਿੱਤਯ ਨੇ ਦੱਸਿਆ ਕਿ 24 ਜੁਲਾਈ 2025 ਨੂੰ ਧਾਰੀਵਾਲ ਦੇ ਕ੍ਰਿਸ਼ਨਾ ਮੰਦਿਰ ਵਿਚ ਚੋਰੀ ਦੀ ਘਟਨਾ ਵਾਪਰੀ ਸੀ। ਚੋਰ ਮੰਦਿਰ ਦੀ ਅਲਮਾਰੀ ਵਿੱਚੋਂ ਨਕਦੀ ਅਤੇ ਸੀਸੀਟੀਵੀ ਕੈਮਰੇ ਦਾ ਡੀਵੀਆਰ ਲੈ ਗਿਆ ਸੀ। ਪੁਲਿਸ ਨੇ ਥਾਣਾ ਧਾਰੀਵਾਲ ਵਿਖੇ ਮਾਮਲਾ ਦਰਜ਼ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਸੀ।

ਫੋਟੋ ਕੈਪਸਨ:ਐੱਸਐੱਸਪੀ ਸ੍ਰੀ ਅਦਿਤਿਯਾ ਪੁਜਾਰੀ ਨਾਲ ਗੱਲਬਾਤ ਕਰਦੇ। ਫੋਟੋ: ਬੈਂਸ

ਉਨ੍ਹਾਂ ਅੱਗੇ ਦੱਸਿਆ ਕਿ ਧਾਰੀਵਾਲ ਪੁਲੀਸ ਅਤੇ ਸਪੈਸ਼ਲ ਬ੍ਰਾਂਚ ਦੀ ਇੱਕ ਵਿਸ਼ੇਸ਼ ਟੀਮ ਦਾ ਗਠਨ ਕਰਕੇ ਜਾਂਚ ਅੱਗੇ ਤੋਰੀ ਗਈ ਸੀ। ਉਨ੍ਹਾਂ ਖੁਲਾਸਾ ਕੀਤਾ ਕਿ ਸੀਸੀਟੀਵੀ ਫੁਟੇਜ ਦਾ ਵਿਸ਼ਲੇਸ਼ਣ, ਡਿਜੀਟਲ ਸਬੂਤ ਅਤੇ ਖੁਫ਼ੀਆ ਜਾਣਕਾਰੀ ਦੇ ਆਧਾਰ ‘ਤੇ ਜਾਂਚ ਨੂੰ ਅੰਜਾਮ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਟੀਮ ਨੇ ਦਿਨ-ਰਾਤ ਇੱਕ ਕਰਕੇ ਤਕਨੀਕੀ ਅਤੇ ਸਥਾਨਕ ਸੂਚਨਾਵਾਂ ਦੇ ਸੁਮੇਲ ਨਾਲ ਮਾਮਲੇ ਨੂੰ ਹੱਲ ਕੀਤਾ ਹੈ। ਪੁਲੀਸ ਨੇ ਸਥਾਨਕ ਲੋਕਾਂ ਦੀ ਸਹਾਇਤਾ ਅਤੇ ਤਕਨੀਕੀ ਸਾਧਨਾਂ ਦੀ ਵਰਤੋਂ ਕਰਕੇ ਸਬੂਤ ਇਕੱਠੇ ਕੀਤੇ ਅਤੇ ਮੁਲਜ਼ਮ ਤੱਕ ਪਹੁੰਚੀ।


ਉਨ੍ਹਾਂ ਦੱਸਿਆ ਕਿ ਮੁਲਜ਼ਮ ਉਜਿਤ ਉਰਫ਼ ਅਜੀਤ ਵਾਸੀ ਝੁੱਗੀਆਂ ਲੁਧਿਆਣਾ ਮੁਹੱਲਾ ਧਾਰੀਵਾਲ ਨੂੰ ਗ੍ਰਿਫਤਾਰ ਕਰਕੇ ਉਸ ਦੇ ਕਬਜ਼ੇ ’ਚੋਂ ਚੋਰੀ ਦੀ ਰਕਮ 17 ਲੱਖ 85 ਹਜ਼ਾਰ ਰੁਪਏ‌ ਬਰਾਮਦ ਕਰ ਲਈ ਗਈ। ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਮੁਲਜ਼ਮ ਦਾ ਅਪਰਾਧਿਕ ਪਿਛੋਕੜ ਸਾਹਮਣੇ ਆਇਆ ਹੈ। ਉਸ ਦੇ ਖਿਲਾਫ਼ ਵੱਖ-ਵੱਖ ਥਾਣਿਆਂ ’ਚ ਚੋਰੀ ਦੇ ਤਿੰਨ ਮੁਕੱਦਮੇ ਪਹਿਲਾਂ ਵੀ ਦਰਜ਼ ਹਨ।ਮੰਦਿਰ ਦੇ ਪੁਜਾਰੀ ਅਤੇ ਸ਼ਿਵ ਸੇਨਾ ਆਗੂਆਂ ਵੱਲੋਂ ਐਸਐਸਪੀ ਧੰਨਵਾਦ ਕਰਦੇ ਸਨਮਾਨ ਚਿੰਨ ਭੇਂਟ ਕੀਤਾ ਗਿਆ।

ਫੋਟੋ ਕੈਪਸ਼ਨ: ਐਸਐਸਪੀ ਗੁਰਦਾਸਪੁਰ ਸ੍ਰੀ ਅਦਿੱਤੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ। ਫੋਟੋ: ਬੈਂਸ


Share & like

Leave a Reply