Share & like

28 ਜੁਲਾਈ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਸੌਂਪਣ ਦਾ ਫੈਸਲਾ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 26 ਜੁਲਾਈ
ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਜੋਨ ਤੇਜਾ ਸਿੰਘ ਸੁਤੰਤਰ ਵੱਲੋ ਕਿਸਾਨਾਂ ਅਤੇ ਮਜ਼ਦੂਰਾਂ ਦੇ ਮਸਲਿਆਂ ਉੱਤੇ ਚਰਚਾ ਕਰਨ ਲਈ ਜੋਨ ਪ੍ਰਧਾਨ ਸੁਖਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ।

ਮੀਟਿੰਗ ਦੌਰਾਨ ਮੁੱਖ ਤੌਰ ‘ਤੇ ਸੰਭੂ ਖਨੌਰੀ ਬਰਡਰ ‘ਤੇ ਪੁਲੀਸ ਤਸ਼ੱਦਦ, ਚੋਰੀ ਅਤੇ ਭੰਨਤੋੜ ਦੌਰਾਨ ਹੋਏ ਨੁਕਸਾਨ ਦੀ ਭਰਪਾਈ ਕਰਨ , ਨੈਸ਼ਨਲ ਹਾਈਵੇਅ ਅਤੇ ਲੈਂਡ ਪੂਲਿੰਗ ਸਕੀਮਾਂ, ਜਥੇਬੰਧਕ ਢਾਂਚੇ ਨੂੰ ਮਜ਼ਬੂਤ ਕਰਨ, ਫੰਡਾਂ ਅਤੇ ਸਰਕਾਰ ਦੀ ਸਮਾਰਟ ਮੀਟਰ ਲਗਾਉਣ ਦੀ ਸਕੀਮ ਆਦਿ ਏਜੰਡੇ ਵਿਚਾਰੇ ਗਏ।

ਰਇਸ ਮੌਕੇ ਜੋਨ ਵਿੱਚੋਂ ਵੱਖ-ਵੱਖ ਪਿੰਡਾ ਦੇ ਪ੍ਰਧਾਨ, ਸਕੱਤਰ ਅਤੇ ਕਿਸਾਨ ਬੀਬੀਆਂ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਪ੍ਰੈਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਭਾਰਤ ਮਾਲਾ ਯੋਜਨਾ ਸਮੇਤ ਸ਼ੰਭੂ ਖਨੌਰੀ ਹੋਏ ਜੁਲਮ ਦੀ ਨਿਖੇਧੀ ਕੀਤੀ ਅਤੇ ਆਉਣ ਵਾਲੇ ਸੰਘਰਸ਼ਾਂ ਵਿੱਚ ਡੱਟ ਕੇ ਸਾਥ ਦੇਣ ਦਾ ਭਰੋਸਾ ਦਿੱਤਾ‌। ਕਰਨੈਲ ਸਿੰਘ ਸਕੱਤਰ ਨੇ ਵੱਧ ਤੋਂ ਵੱਧ ਕਿਸਾਨਾਂ ਮਜ਼ਦੂਰਾਂ ਨੂੰ ਸੰਘਰਸ਼ ਕਮੇਟੀ ਦੇ ਮੈਂਬਰ ਬਣਾ ਕੇ ਜਥੇਬੰਦੀ ਨੂੰ ਮਜ਼ਬੂਤ ਕਰਨ ‘ਤੇ ਜੋਰ ਦਿੱਤਾ।

ਪ੍ਰੈੱਸ ਸਕੱਤਰ ਸੁਖਦੇਵ ਸਿੰਘ ਅੱਲੜ ਪਿੰਡੀ ਨੇ ਸੰਬੋਧਨ ਕਰਦੇ ਕੇਂਦਰ ਅਤੇ ਪੰਜਾਬ ਸਰਕਾਰਾਂ ਤੇ ਦੋਸ਼ ਲਾਏ ਕਿ ਝੂਠੇ ਵਿਕਾਸ ਦੇ ਨਾਂ ਹੇਠ ਸੜਕਾਂ ਅਤੇ ਅਰਬਨ ਸਟੇਟਾਂ ਬਣਾਉਣ ਦੇ ਨਾਂਅ ‘ਤੇ ਉਪਜਾਊ ਜ਼ਮੀਨਾਂ ਖੋਹ ਕੇ, ਬਿਜ਼ਲੀ ਵਿਭਾਗ ਦੇ ਨਿੱਜੀ ਕਰਨ ਰਾਹੀਂ ਚਿੱਪ ਵਾਲੇ ਸਮਾਰਟ ਮੀਟਰ ਲਾ ਕੇ ਹਰ ਵਰਗ ਨੂੰ ਕੁਚਲ ਕੇ ਕਾਰਪੋਰਟਾਂ ਦੇ ਪੱਖ ਵਿੱਚ ਖਲੋ ਗਈਆਂ ਹਨ। ਉਨਾਂ ਚੇਤਾਵਨੀ ਦਿੱਤੀ ਕਿ ਸਰਕਾਰਾਂ ਦੀਆਂ ਅਜਿਹੀ ਲੋਕ ਵਿਰੋਧੀ ਨੀਤੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹਨਾਂ ਮੁੱਦਿਆਂ ਬਾਰੇ 28 ਜੁਲਾਈ ਨੂੰ ਗੁਰਦਾਸਪੁਰ ਡੀਸੀ ਦਫ਼ਤਰ ਮੰਗ ਪੱਤਰ ਸੌਂਪਿਆ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਕਰਨੈਲ ਸਿੰਘ ਮੱਲ੍ਹੀ, ਨਰਿੰਦਰ ਸਿੰਘ ਆਲੀਨੰਗਲ, ਨਿਸ਼ਾਨ ਸਿੰਘ ਬਾਉਪੁਰ, ਸੁੱਚਾ ਸਿੰਘ ਬਲੱਗਣ, ਸਤਨਾਮ ਸਿੰਘ ਖਜਾਨਚੀ, ਦਿਲਬਾਗ ਸਿੰਘ ਹਰਦੋਛੰਨੀ, ਰਸ਼ਪਾਲ ਸਿੰਘ ਡੁਗਰੀ, ਜਪਕੀਰਤ ਹੁੰਦਲ, ਬੀਬੀ ਮਨਜਿੰਦਰ ਕੌਰ, ਬੀਬੀ ਕੁਲਵਿੰਦਰ ਕੌਰ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਨੁਮਾਇੰਦੇ ਕਿਸਾਨਾਂ ਮਜ਼ਦੂਰਾਂ ਦੀਆਂ ਸਮੱਸਿਆਵਾਂ ਉੱਤੇ ਚਰਚਾ ਕਰਦੇ। ਫੋਟੋ: ਬੈਂਸ


Share & like

Leave a Reply