ਬਜ਼ੁਰਗਾਂ ਦੀ ਸਿਹਤ ਜਾਂਚ ਕਰਕੇ ਮੁਫ਼ਤ ਦਵਾਈਆਂ ਦਿੱਤੀਆਂ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਪਠਾਨਕੋਟ/ਗੁਰਦਾਸਪੁਰ, 27 ਜੁਲਾਈ
ਅਪੋਲੋ ਹਸਪਤਾਲ ਅੰਮ੍ਰਿਤਸਰ ਵੱਲੋਂ ਵਿਲੀਅਨ ਹਾਰਟਸ ਵੇਟਿੰਗ ਫਾਊਂਡੇਸ਼ਨ ਦੇ ਸਹਿਯੋਗ ਨਾਲ
ਆਦਰਸ਼ ਬਿਰਧ ਆਸ਼ਰਮ ਝਾਖੋਲਾੜੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ।
ਮਾਹਿਰ ਡਾ਼ ਕਿਰਨ, ਡਾ. ਅਰਸ਼ਦੀਪ ਅਤੇ ਡਾ. ਰਾਜੇਸ਼ਵਰ ਸਿੰਘ ਵੱਲੋਂ ਆਸ਼ਰਮ ਵਿਖੇ ਰਹਿ ਰਹੇ ਬਜ਼ੁਰਗਾਂ ਦੀ ਸਿਹਤ ਦੀ ਜਾਂਚ ਅਤੇ ਦੁੱਖ ਸਾਂਝੇ ਕੀਤੇ ਗਏ। ਇਸ ਮੌਕੇ ਬਜ਼ੁਰਗਾਂ ਦਾ ਸ਼ੂਗਰ ਅਤੇ ਬਲੱਡ ਪਰੈਸ਼ਰ ਦੇ ਟੈਸਟ ਵੀ ਕੀਤੇ ਗਏ। ਡਾ. ਕਿਰਨ ਅਤੇ ਡਾ਼ ਅਰਸ਼ਦੀਪ ਨੇ ਬਜ਼ੁਰਗਾਂ ਨੂੰ ਕਿਹਾ ਕਿ ਜੇਕਰ ਤੁਹਾਡੇ ਨਾਲ ਕੁਝ ਮਾੜਾ ਵਾਪਰਿਆ ਹੈ ਤਾਂ ਉਸਨੂੰ ਰੱਬ ਦਾ ਭਾਣਾ ਸਮਝ ਕੇ ਭੁੱਲ ਜਾਣਾ ਹੀ ਬਿਹਤਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਹਮੇਸ਼ਾ ਪ੍ਰਮਾਤਮਾ ਦਾ ਸ਼ੁਕਰ ਕਰਨਾ ਚਾਹੀਦਾ ਹੈ।
ਡਾਕਟਰਾਂ ਸਿਹਤ ਜਾਂਚ ਤੋਂ ਬਾਅਦ ਬਜ਼ੁਰਗਾਂ ਨੂੰ ਕਿਹਾ ਕਿ ਤੁਹਾਡਾ ਵੀ ਨਿੱਜੀ ਫਰਜ਼ ਬਣਦਾ ਹੈ ਕਿ ਸਮੇਂ-ਸਮੇਂ ਤੇ ਦਵਾਈ ਲਓ ਅਤੇ ਆਪਣੀ ਸਿਹਤ ਦਾ ਖਿਆਲ ਰੱਖੋ। ਡਾ. ਰਾਜੇਸ਼ਵਰ ਸਿੰਘ ਨੇ ਆਸ਼ਰਮ ਦੀਆਂ ਸੇਵਾਵਾਂ ਦੀ ਪ੍ਰਸੰਸਾ ਕੀਤੀ।
ਡਾਕਟਰਾਂ ਦੀ ਟੀਮ ਨੇ ਆਸ਼ਰਮ ਸੁਪਰਡੈਂਟ ਅੰਜਲੀ ਸ਼ਰਮਾ ਨੂੰ ਬਜ਼ੁਰਗਾਂ ਲਈ ਮੁਫ਼ਤ ਦਵਾਈਆਂ ਮੁੱਹਈਆ ਕਰਵਾਉਣ ਦਾ ਭਰੋਸਾ ਵੀ ਦਿੱਤਾ। ਉਨ੍ਹਾਂ ਕਿਹਾ ਕਿ ਆਸ਼ਰਮ ਨੂੰ ਆਪਣੀਆਂ ਸੇਵਾਵਾਂ ਦਿੰਦੇ ਰਹਿਣਗੇ।
ਆਸ਼ਰਮ ਸੁਪਰਡੈਂਟ ਅੰਜਲੀ ਸ਼ਰਮਾ ਅਤੇ ਆਸ਼ਰਮ ਦੇ ਮੁੱਖ ਪ੍ਰਬੰਧਕ ਪ੍ਰਧਾਨ ਸਤਨਾਮ ਸਿੰਘ ਸਤਨਾਮ ਸਿੰਘ ਵੱਲੋਂ ਟੀਮ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਆਸ਼ਰਮ ਦੇ ਕੋਆਰਡੀਨੇਟਰ ਇੰਦਰਜੀਤ ਕੌਰ, ਸਵਿਤਾ, ਰੂਪ ਰਾਣੀ, ਰਾਜ ਰਾਣੀ, ਪੂਜਾ ਦੇਵੀ, ਕਮਲੇਸ਼ ਕੁਮਾਰੀ, ਰਮੇਸ਼ ਚੰਦਰ, ਵਿਪਨ ਕੁਮਾਰ ਆਦਿ ਹਾਜ਼ਰ ਸਨ।











