Share & like

31 ਜੁਲਾਈ ਦਿਨ ਵੀਰਵਾਰ ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਸਰਕਾਰੀ ਵਿਦਿਅਕ ਅਦਾਰਿਆਂ ’ਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 29 ਜੁਲਾਈ
ਪੰਜਾਬ ਸਰਕਾਰ ਨੇ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ 31 ਜੁਲਾਈ ਦਿਨ ਵੀਰਵਾਰ ਨੂੰ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਹੈ।

ਫੋਟੋ ਕੈਪਸ਼ਨ: ਪੰਜਾਬ ਸਰਕਾਰ ਵੱਲੋਂ ਛੁੱਟੀ ਸਬੰਧੀ ਜਾਰੀ ਕੀਤਾ ਗਿਆ ਨੋਟੀਫਿਕੇਸ਼ਨ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਦੇ ਸਕੂਲਾਂ ਕਾਲਜਾਂ ਵਿੱਚ 31 ਜੁਲਾਈ ਦੀ ਛੁੱਟੀ ਰਹੇਗੀ, ਜਿਸ ਬਾਰੇ ਪੰਜਾਬ ਸਰਕਾਰ ਨੇ ਅੱਜ ਅਧਿਕਾਰਤ ਤੌਰ ’ਤੇ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਦੱਸਿਆ ਕਿ ਦੱਸਿਆ ਹੈ ਕਿ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ 31 ਜੁਲਾਈ 2025 (ਵੀਰਵਾਰ) ਨੂੰ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿਦਿਅਕ ਅਦਾਰਿਆਂ ਦੇ ਵਿੱਚ ਰਾਖਵੀਂ ਦੀ ਬਜਾਏ ਗਜ਼ਟਿਡ ਛੁੱਟੀ ਹੋਵੇਗੀ। ਪਹਿਲਾਂ ਇਹ ਛੁੱਟੀ ਗਜ਼ਟਿਡ ਨਾ ਹੋ ਕੇ ਰਾਖਵੀਂ ਕੀਤੀ ਗਈ ਸੀ।


Share & like

Leave a Reply