Share & like

ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਅਜਿਹੀਆਂ ਕਾਰਵਾਈਆਂ ਸਿੱਖ ਕਦੇ ਬਰਦਾਸ਼ਤ ਨਹੀਂ ਕਰਨਗੇ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 29 ਜੁਲਾਈ
ਬੀਤੇ ਦਿਨੀ ਰਾਜਸਥਾਨ ਵਿੱਚ ਸਿਵਲ ਜੱਜ ਦੇ ਇਮਤਿਹਾਨ ਲਈ ਇੱਕ ਗੁਰਸਿੱਖ ਬੱਚੀ ਗੁਰਪ੍ਰੀਤ ਕੌਰ ਨੂੰ ਇਮਤਿਹਾਨ ਵਿੱਚ ਸ਼ਾਮਲ ਹੋਣ ਲਈ ਉਸ ਦੇ ਧਾਰਮਿਕ ਕਕਾਰ ਕਿਰਪਾਨ ਅਤੇ ਕੜਾ ਉਤਾਰਨ ਲਈ ਮਜਬੂਰ ਕਰਨਾ ਆਜਾਦ ਭਾਰਤ ਵਿੱਚ ਸਿੱਖਾਂ ਦੀ ਆਜ਼ਾਦੀ ਅਤੇ ਸਿੱਖ ਰਹਿਤ ਮਰਿਆਦਾ ਉੱਤੇ ਸਿੱਧਾ ਹਮਲਾ ਹੈ ਰਸ ਨੂੰ ਜਾਰੀ ਬਿਆਨ ਵਿੱਚ ਪੰਥਕ ਅਕਾਲੀ ਲਹਿਰ ਦੇ ਮੁੱਖ ਬੁਲਾਰੇ ਭਾਈ ਰਵੇਲ ਸਿੰਘ ਸਹਾਇਪੁਰ ਅਤੇ ਰਣਜੀਤ ਸਿੰਘ ਖਾਲਸਾ ਸਕੱਤਰ ਨੇ ਭਾਜਪਾ ਸ਼ਾਸਿਤ ਰਾਜ ਰਾਜਸਥਾਨ ਅਤੇ ਕੇਂਦਰ ਤੇ ਦੋਸ਼ ਲਾਇਆ ਕਿ ਆਜ਼ਾਦੀ ਵਿੱਚ 85 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੀ ਸਿੱਖ ਕੌਮ ਨੂੰ ਅੱਜ ਇਸ ਤਰਾਂ ਜਲੀਲ ਕਰਨਾ ਉਹਨਾਂ ਦੇ ਸਿੱਖਾਂ ਪ੍ਰਤੀ ਏਜੰਡੇ ਨੂੰ ਨੰਗਾ ਕਰਦੇ ਹਨ।

ਫੋਟੋ ਕੈਪਸ਼ਨ: ਭਾਈ ਰਣਜੀਤ ਸਿੰਘ ਖਾਲਸਾ

ਭਾਈ ਸਹਾਏਪੁਰ ਅਤੇ ਭਾਈ ਖਾਲਸਾ ਨੇ ਕਿਹਾ ਕਿ ਇਸ ਨਾਲ ਜਿੱਥੇ ਭਾਜਪਾ ਦਾ ਸਿੱਖ ਵਿਰੋਧੀ ਚਿਹਰਾ ਨੰਗਾ ਹੋਇਆ ਹੈ ਉਥੇ ਸਿੱਖ ਕੌਮ ਦੀ ਧਾਰਮਿਕ ਆਜ਼ਾਦੀ ਵਿੱਚ ਸਿੱਧਾ ਦਖਲ ਅਤੇ ਸੰਵਿਧਾਨਿਕ ਹੱਕਾਂ ਤੋਂ ਵਾਂਝੇ ਕਰਨਾ ਹੈ। ਪੰਥਕ ਅਕਾਲੀ ਲਹਿਰ ਵੱਲੋਂ ਉਨਾਂ ਜਿੱਥੇ ਅਜਿਹੀਆਂ ਕਾਰਵਾਈਆਂ ਦੀ ਪੁਰਜ਼ੋਰ ਸ਼ਬਦਾਂ ਵਿੱਚ ਨਿਖੇਧੀ ਕੀਤੀ ਉੱਥੇ ਹੀ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਅਤੇ ਪੰਜਾਬ ਦੀ ਰਾਜ ਸਰਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਪਿਛਲੇ 15 ਸਾਲਾਂ ਤੋਂ ਚੋਣਾਂ ਨਾ ਕਰਵਾ ਕੇ ਸਿੱਖਾਂ ਨੂੰ ਉਹਨਾਂ ਦੇ ਜਮਹੂਰੀ ਅਧਿਕਾਰਾਂ ਤੋਂ ਵਾਂਝਾ ਕਰ ਰਹੀਆਂ ਹਨ। ਆਗੂਆਂ ਨੇ ਕਿਹਾ ਕਿ ਦੁੱਖ ਦੀ ਗੱਲ ਹੈ ਕਿ ਮੈਂਬਰ ਪਾਰਲੀਮੈਂਟ ਤੋਂ ਲੈ ਕੇ ਮੈਂਬਰ ਪੰਚਾਇਤ ਤੱਕ ਹਰ ਪੰਜ ਸਾਲ ਬਾਅਦ ਚੋਣਾਂ ਕਰਵਾ ਦਿੱਤੀਆਂ ਜਾਂਦੀਆਂ ਹਨ, ਪਰ ਸਿੱਖ ਪਾਰਲੀਮੈਂਟ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਦੇ ਵੀ ਸਮੇਂ ਸਿਰ ਨਹੀਂ ਕਰਵਾਈਆਂ ਜਾਂਦੀਆਂ ਹਨ। ਜਿਸ ਕਾਰਨ ਅਜਿਹੇ ਮੁੱਦਿਆਂ ਨੂੰ ਬੜਾਵਾ ਮਿਲਦਾ ਹੈ ਅਤੇ ਸਿੱਖਾਂ ਦੀ ਯੋਗ ਲੀਡਰਸ਼ਿਪ ਨਾ ਹੋਣ ਕਰਕੇ ਸਹੀ ਤਰੀਕੇ ਨਾਲ ਵਿਰੋਧ ਨਹੀਂ ਕੀਤਾ ਜਾਂਦਾ ਹੈ।

ਫੋਟੋ ਕੈਪਸ਼ਨ: ਭਾਈ ਰਵੇਲ ਸਿੰਘ ਸਹਾਏਪੁਰ

ਆਗੂਆਂ ਨੇ ਕੇਂਦਰ ਅਤੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੱਤੀ ਹੈ ਕਿ ਅਜਿਹੀਆਂ ਕਾਰਵਾਈਆਂ ਸਿੱਖ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।


Share & like

Leave a Reply