Share & like

ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਦਫਤਰਾਂ ਵਿੱਚ ਹਾਜ਼ਰੀ ਲਾਉਣ ਲਈ ਐਮਸੇਵਾ ਐਪ ਦੀ ਹੋਵੇਗੀ ਵਰਤੋਂ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗੜ੍ਹ, 30 ਜੁਲਾਈ
ਪੰਜਾਬ ਦੇ ਸਹਿਕਾਰੀ ਵਿਭਾਗ ਵੱਲੋਂ ਦਫ਼ਤਰਾਂ ਵਿੱਚ ਡਿਜੀਟਲ ਹਾਜ਼ਰੀ ਪ੍ਰਣਾਲੀ ਦੀ ਸ਼ੁਰੂਆਤ ਕੀਤੀ ਗਈ ਹੈ। ਹੁਣ ਰਜਿਸਟਰਾਰ ਸਹਿਕਾਰੀ ਸਭਾਵਾਂ ਅਤੇ ਪ੍ਰਮੁੱਖ ਸਹਿਕਾਰੀ ਸੰਸਥਾਵਾਂ ਦੇ ਸਾਰੇ ਦਫਤਰਾਂ ‘ਚ ਮੁਲਾਜ਼ਮਾਂ ਦੀ ਹਾਜ਼ਰੀ ਐਮਸੇਵਾ ਐਪ ਦੀ ਵਰਤੋਂ ਸ਼ੁਰੂ ਕੀਤੀ ਜਾਵੇਗੀ।

ਜਾਣਕਾਰੀ ਦਿੰਦਿਆਂ ਰਜਿਸਟਰਾਰ ਸਹਿਕਾਰੀ ਸਭਾਵਾਂ ਪੰਜਾਬ ਗਿਰੀਸ਼ ਦਿਆਲਨ ਨੇ ਦੱਸਿਆ ਕਿ ਇਸ ਪਹਿਲਕਦਮੀ ਦਾ ਉਦੇਸ਼ ਸਟਾਫ਼ ਦੇ ਦਫ਼ਰਤ ਆਉਣ-ਜਾਣ ਦੇ ਸਮੇਂ ਦੀ ਨਿਗਰਾਨੀ ਕਰਨਾ, ਬੇਨਿਯਮੀਆਂ ਨੂੰ ਦੂਰ ਕਰਨਾ ਅਤੇ ਬਿਹਤਰੀਨ ਸ਼ਾਸਨ ਲਈ ਸਰੋਤਾਂ ਦੀ ਢੁਕਵੀਂ ਵੰਡ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਐਮਸੇਵਾ ਐਪ ‘ਤੇ ਔਨਲਾਈਨ ਹਾਜ਼ਰੀ ਦਰਜ ਕਰਨ ਦਾ ਇਹ ਟਰਾਇਲ ਰਨ 1 ਅਗਸਤ, 2025 ਤੋਂ ਸ਼ੁਰੂ ਹੋ ਕੇ ਇੱਕ ਮਹੀਨੇ ਦੀ ਮਿਆਦ ਲਈ ਹੋਵੇਗਾ ਅਤੇ ਇਸ ਟਰਾਇਲ ਪੜਾਅ ਦੌਰਾਨ ਸੁਚਾਰੂ ਔਨਬੋਰਡਿੰਗ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਲਈ ਇਸ ਵਿੱਚ ਮੁਲਾਜ਼ਮਾਂ ਦੀ ਭਾਗੀਦਾਰੀ ਲਾਜ਼ਮੀ ਹੋਵੇਗੀ। ਉਨ੍ਹਾਂ ਕਿਹਾ ਕਿ ਸਫ਼ਲ ਆਨਬੋਰਡਿੰਗ ਅਤੇ ਟਰਾਇਲ ਰਨ ਤੋਂ ਬਾਅਦ ਇਹ ਹਾਜ਼ਰੀ ਪ੍ਰਣਾਲੀ 1 ਸਤੰਬਰ, 2025 ਤੋਂ ਲਾਗੂ ਕਰ ਦਿੱਤੀ ਜਾਵੇਗੀ।


Share & like

Leave a Reply