ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 31 ਜੁਲਾਈ
ਜ਼ਿਲ੍ਹਾ ਗੁਰਦਾਸਪੁਰ ਦੇ ਸਰਹੱਦੀ ਪਿੰਡ ਦਬੂੜੀ ਵਿਖੇ ਪਸ਼ੂਆਂ ਦਾ ਚਾਰਾ ਕੁਤਰਨ ਵਾਲੀ ਮਸ਼ੀਨ ਵਿੱਚ ਅਚਾਨਕ ਕਰੰਟ ਆ ਜਾਣ ਕਾਰਨ ਦੋ ਭਰਾਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਜਦ ਕਿ ਇੱਕ ਨੌਜਵਾਨ ਬੁਰੀ ਤਰ੍ਹਾਂ ਨਾਲ ਝੁਲਸ ਗਿਆ।

ਮਿਲੀ ਜਾਣਕਾਰੀ ਦੇ ਅਨੁਸਾਰ ਜਸਵਿੰਦਰ ਸਿੰਘ ਠਾਕੁਰ (30), ਗਗਨ ਸਿੰਘ (26) ਅਤੇ ਅਰਜੁਨ ਸਿੰਘ ਠਾਕੁਰ (28) ਹਵੇਲੀ ਵਿੱਚ ਬਿਜਲੀ ਨਾਲ ਚੱਲਣ ਵਾਲੀ ਮਸ਼ੀਨ ਨਾਲ ਪਸ਼ੂਆਂ ਲਈ ਚਾਰਾ ਕੁਤਰ ਰਹੇ ਸਨ। ਇਸ ਦੌਰਾਨ ਅਚਾਨਕ ਮਸ਼ੀਨ ਵਿੱਚ ਕਰੰਟ ਆ ਜਾਣ ਕਾਰਨ ਤਿੰਨੋਂ ਕਰੰਟ ਦੀ ਲਪੇਟ ਵਿੱਚ ਆ ਗਏ ਅਤੇ ਬੁਰੀ ਤਰ੍ਹਾਂ ਨਾਲ ਝੁਲਸੇ ਗਏ।

ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਜਸਵਿੰਦਰ ਸਿੰਘ ਠਾਕੁਰ ਅਤੇ ਗਗਨ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜਦ ਕਿ ਅਰਜਨ ਸਿੰਘ ਠਾਕੁਰ ਦੀ ਬੁਰੀ ਤਰ੍ਹਾਂ ਝੁਲਸ ਜਾਣ ਕਾਰਨ ਹਾਲਤ ਗੰਭੀਰ ਹੈ ਅਤੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜੇਰੇ ਇਲਾਜ਼ ਹੈ।










