ਅੰਮ੍ਰਿਤਸਰ, 31ਜੁਲਾਈ
ਗੈਰ-ਕਾਨੂੰਨੀ ਫਾਰਮਾ ਓਪੀਔਡ ਸਪਲਾਈ ਨੈੱਟਵਰਕ ਨੂੰ ਵੱਡਾ ਝਟਕਾ ਲਗਾ ਹੈ। ਅੰਮ੍ਰਿਤਸਰ ਪੁਲੀਸ ਨੇ ਨਸ਼ੀਲੀਆਂ ਗੋਲੀਆਂ ਦੀ ਸਪਲਾਈ ਚੇਨ ਦਾ ਪਰਦਾਫਾਸ਼ ਕੀਤਾ ਹੈ।
ਪੁਲੀਸ ਕਮਿਸ਼ਨਰੇਟ ਨੇ 35 ਗੋਲੀਆਂ ਦੀ ਇਕ ਛੋਟੀ ਜਿਹੀ ਬਰਾਮਦਗੀ ਤੋਂ ਸ਼ੁਰੂ ਹੋਈ ਸੀ ਅਤੇ ਹਰਿਦੁਆਰ, ਉੱਤਰਾਖੰਡ ਵਿਚ ਇਕ ਨਿਰਮਾਣ ਯੂਨਿਟ ਤੱਕ ਪਹੁੰਚੀ। ਕ੍ਰਮਵਾਰ ਖੁਲਾਸਿਆਂ ਅਤੇ ਛਾਪਿਆਂ ਦੇ ਆਧਾਰ ‘ਤੇ, ਕੈਮਿਸਟ, ਵਿਤਰਕ ਅਤੇ ਲੂਸੈਂਟ ਬਾਇਓਟੈੱਕ ਲਿਮਟਿਡ ਦੇ ਪਲਾਂਟ ਮੁੱਖੀ ਸਮੇਤ 6 ਗ੍ਰਿਫਤਾਰੀਆਂ ਕੀਤੀਆਂ ਗਈਆਂ। ਪੁਲੀਸ ਵੱਲੋਂ ਹੋਰ ਜਾਂਚ ਕੀਤੀ ਜਾ ਰਹੀ ਹੈ। ਹੁਣ ਤੱਕ 70,000 ਤੋਂ ਵੱਧ ਨਸ਼ੀਲੀਆਂ ਗੋਲੀਆਂ, 7.65 ਲੱਖ ਡਰੱਗ ਮਨੀ, ਨਸ਼ੀਲਾ 325 ਕਿਲੋਗ੍ਰਾਮ ਕੱਚਾ ਮਾਲ ਬਰਾਮਦ ਕੀਤਾ ਜਾ ਚੁੱਕਾ ਹੈ। ਨਿਯਮਾਂ ਦੀ ਉਲੰਘਣਾ ਕਰਨ ਵਾਲੀਆਂ ਮੁੱਖ ਫਾਰਮਾ ਯੂਨਿਟਾਂ ਨੂੰ ਸੀਲ ਕਰ ਦਿੱਤਾ ਗਿਆ ਹੈ ਅਤੇ ਰਿਕਾਰਡਾਂ ਦੀ ਜਾਂਚ ਕੀਤੀ ਗਈ ਹੈ। ਇਹ ਸਾਰੀ ਜਾਣਕਾਰੀ ਡੀਜੀਪੀ ਪੰਜਾਬ ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ ਟਵੀਟ ਉੱਤੇ ਸਾਂਝੀ ਕੀਤੀ ਗਈ ਹੈ।











