Share & like

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਚੰਡੀਗਡ਼੍ਹ, 31 ਜੁਲਾਈ
ਜਲੰਧਰ ਸਿਵਲ ਹਸਪਤਾਲ ’ਚ ਆਕਸੀਜਨ ਦੀ ਸਪਲਾਈ ਵਿੱਚ ਰੁਕਾਵਟ ਕਾਰਨ ਤਿੰਨ ਮਰੀਜ਼ਾਂ ਦੀ ਦੁਖਦਾਈ ਮੌਤ ਲਈ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ
ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਦੇ ਅਸਤੀਫ਼ੇ ਦੀ ਮੰਗ ਕੀਤੀ ਹੈ।

ਬਾਜਵਾ ਨੇ ਕਿਹਾ ਕਿ ਪੰਜਾਬ ਦੇ ਸਿਹਤ ਮੰਤਰਾਲੇ ਵੱਲੋਂ ਤਿੰਨ ਡਾਕਟਰਾਂ ਨੂੰ ਮੁਅੱਤਲ ਅਤੇ ਇਕ ਹਾਊਸ ਸਰਜਨ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਹੈ, ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਇਸ ਘਟਨਾ ਵਿੱਚ ਪ੍ਰਸ਼ਾਸਨ ਦੀ ਵੱਡੀ ਲਾਪ੍ਰਵਾਹੀ ਵਰਤੀ ਗਈ ਹੈ। ਉਨ੍ਹਾਂ ਕਿਹਾ ਕਿ ਡਾਕਟਰਾਂ ਦੀ ਮੁਅੱਤਲੀ ਅਤੇ ਬਰਖ਼ਾਸਤਗੀ ਨਾਕਾਫ਼ੀ ਹੈ। ਇਸ ਘਟਨਾ ਦੀ ਸਿਹਤ ਮੰਤਰੀ ਨੂੰ ਨੈਤਿਕ ਜ਼ਿੰਮੇਵਾਰੀ ਸਵੀਕਾਰ ਕਰਨੀ ਚਾਹੀਦੀ ਹੈ ਅਤੇ ਬਿਨਾਂ ਦੇਰੀ ਕੀਤੇ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਵਿਰੋਧੀ ਧਿਰ ਦੇ ਆਗੂ ਨੇ ਪੰਜਾਬ ਦੀ ਜਨਤਕ ਸਿਹਤ ਪ੍ਰਣਾਲੀ ਨਾਲ ਵਿਨਾਸ਼ਕਾਰੀ ਢੰਗ ਨਾਲ ਨਜਿੱਠਣ ਲਈ ‘ਆਪ’ ਸਰਕਾਰ ਦੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਦਿੱਲੀ ਤੋਂ ਰੱਦ ਕੀਤੇ ਗਏ ਸਿਹਤ ਮਾਡਲ ਨੂੰ ਪੰਜਾਬ ’ਤੇ ਥੋਪ ਕੇ ਸੂਬੇ ਦੀ ਚੰਗੀ ਤਰ੍ਹਾਂ ਕੰਮ ਕਰ ਰਹੀ ਸਿਹਤ ਪ੍ਰਣਾਲੀ ਨੂੰ ਤਬਾਹ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਿਵਲ ਹਸਪਤਾਲਾਂ ਵਿੱਚ ਮੈਡੀਕਲ ਮਾਹਿਰਾਂ ਦੀ ਭਾਰੀ ਕਮੀ ਹੈ।


Share & like

Leave a Reply