Share & like

ਰਾਜ਼ੇਸ਼ ਕੁਮਾਰ ਆਮਲਾ/ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਸੰਗਰੂਰ, 03ਅਗਸਤ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸਥਾਨਕ ਪੁਲੀਸ ਲਾਈਨ ਵਿਖੇ ਕਰੀਬ 24 ਲੱਖ 95 ਹਜਾਰ ਦੀ ਲਾਗਤ ਦੇ ਨਾਲ ਤਿਆਰ ਹੋਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕੀਤੇ ਗਏ। ਉਨ੍ਹਾਂ ਕਿਹਾ ਇਹਨਾਂ ਪ੍ਰੋਜੈਕਟਾਂ ਤਹਿਤ ਪੁਲੀਸ ਲਾਈਨ ਵਿਖੇ ਪੁਲੀਸ ਮਾਰੀਟੀਅਰਜ ਮੈਮੋਰੀਅਲ ਸਟੇਡੀਅਮ ਅਤੇ ਬੈਡਮਿੰਟਨ ਕੋਰਟ ਦੀ ਪੂਰਨ ਤੌਰ ‘ਤੇ ਕਾਇਆ ਕਲਪ ਕੀਤੀ ਗਈ ਹੈ।

ਇਸ ਮੌਕੇ ਵਿੱਤ ਮੰਤਰੀ ਨੇ ਦੱਸਿਆ ਕਿ ਜਦੋਂ ਉਹ ਪਿਛਲੀ ਵਾਰ ਇੱਥੇ ਪੁੱਜੇ ਸਨ ਤਾਂ ਜ਼ਿਲ੍ਹਾ ਪੁਲੀਸ ਮੁੱਖੀ ਵੱਲੋਂ ਖੇਡ ਮੈਦਾਨਾਂ ਦੇ ਵਿਕਾਸ ਲਈ ਗ੍ਰਾਂਟ ਦੀ ਮੰਗ ਰੱਖੀ ਗਈ ਸੀ। ਉਨ੍ਹਾਂ ਕਿਹਾ ਕਿ ਮਾਣ ਵਾਲੀ ਗੱਲ ਹੈ ਕਿ ਹੈ ਕਿ ਐੱਸਐੱਸਪੀ ਸਰਤਾਜ ਸਿੰਘ ਚਾਹਲ ਜੀ ਨੇ ਸਰਕਾਰ ਵੱਲੋਂ ਭੇਜੀ ਗਰਾਂਟ ਦੀ ਸੁਚੱਜੀ ਵਰਤੋਂ ਕੀਤੀ ਹੈ। ਉਨ੍ਹਾਂ ਕਿਹਾ ਕਿ ਪੁਲੀਸ ਲਾਈਨ ਵਿਚਲੇ ਖੇਡ ਮੈਦਾਨ ਦੀ ਉਸਾਰੀ ਲਈ ਜਲਦ ਹੋਰ ਗਰਾਂਟ ਦਿੱਤੀ ਜਾਵੇਗੀ।

ਇਸ ਮੌਕੇ ਵਿੱਤ ਮੰਤਰੀ ਵੱਲੋਂ ਵੱਖ ਵੱਖ ਖੇਡਾਂ ਵਿੱਚ ਗੋਲਡ ਅਤੇ ਸਿਲਵਰ ਮੈਡਲ ਜਿੱਤਣ ਵਾਲੇ ਬੱਚਿਆਂ ਨੂੰ ਸਨਮਾਨਿਤ ਵੀ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਨਾਲੋਂ ਦੂਰ ਰੱਖ ਕੇ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਇਸ ਮੌਕੇ ਵਿੱਤ ਮੰਤਰੀ ਅਤੇ ਜਿਲ੍ਹਾ ਪੁਲੀਸ ਮੁੱਖੀ ਨੇ ਬੈਡਮਿੰਟਨ ਖੇਡਿਆ ਅਤੇ ਨਿਸ਼ਾਨੇਬਾਜ਼ੀ ਵੀ ਕੀਤੀ। ਐੱਸਪੀ ਹੈਡਕੁਆਰਟਰ ਦਿਲਪ੍ਰੀਤ ਸਿੰਘ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕੀਤਾ ਕਿ ਪੁਲੀਸ ਲਾਈਨ ਦੇ ਲਈ ਫੰਡ ਦਿੱਤੇ ਅਤੇ ਭਵਿੱਖ ਵਿੱਚ ਹੋਰ ਵਿਕਾਸ ਕੰਮਾਂ ਲਈ ਵੀ ਉਮੀਦ ਕਰਦੇ ਹਾਂ।


Share & like

Leave a Reply