Share & like

ਰੋਜ਼ਾਨਾ ਖ਼ਬਰ
ਝਾਰਖੰਡ, 4 ਅਗਸਤ
ਝਾਰਖੰਡ ਮੁਕਤੀ ਮੋਰਚਾ ਦੇ ਸੁਪਰੀਮੋ ਤੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ (81) ਨਹੀਂ ਰਹੇ ਹਨ। ਪਿੱਛਲੇ ਕੁਝ ਸਮੇਂ ਤੋਂ ਬਿਮਾਰ ਸਨ। ਝਾਰਖੰਡ ਸਰਕਾਰ ਨੇ ਸਾਬਕਾ ਮੁੱਖ ਮੰਤਰੀ ਸ਼ਿਬੂ ਸੋਰੇਨ ਦੇ ਸਨਮਾਨ ਵਿੱਚ ਤਿੰਨ ਦਿਨਾਂ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ।

ਸੂਬਾ ਸਰਕਾਰ ਨੇ ਇਸ ਸਮੇਂ ਦੌਰਾਨ ਆਪਣੇ ਸਾਰੇ ਨਿਰਧਾਰਤ ਪ੍ਰੋਗਰਾਮ ਵੀ ਰੱਦ ਕਰ ਦਿੱਤੇ ਹਨ। ਝਾਰਖੰਡ ਅਸੈਂਬਲੀ ਨੂੰ ਵੀ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ ਹੈ। ਅਸੈਂਬਲੀ ਦਾ ਪੰਜ ਦਿਨਾ ਮੌਨਸੂਨ ਸੈਸ਼ਨ ਇਕ ਅਗਸਤ ਤੋਂ ਸ਼ੁਰੂ ਹੋਇਆ ਸੀ। ਸਾਰੇ ਸਰਕਾਰੀ ਦਫ਼ਤਰ 4 ਅਤੇ 5 ਅਗਸਤ ਨੂੰ ਬੰਦ ਰਹਿਣਗੇ। ਇਸ ਦੌਰਾਨ ਝਾਰਖੰਡ ਦੀਆਂ ਸਾਰੀਆਂ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਉਨ੍ਹਾਂ ਦੇ ਦੇਹਾਂਤ ‘ਤੇ ਰਾਸ਼ਟਰਪਤੀ ਦਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਸਣੇ ਹੋਰਨਾਂ ਸਿਆਸੀ ਹਸਤੀਆਂ ਨੇ ਦੁੱਖ ਜਤਾਇਆ ਹੈ।

ਜਾਣਕਾਰੀ ਅਨੁਸਾਰ ਉਹ ਪਿਛਲੇ ਕੁਝ ਸਮੇਂ ਤੋਂ ਵੈਂਟੀਲੇਟਰ ਸਪੋਰਟ ‘ਤੇ ਸਨ ਅਤੇ ਉਨ੍ਹਾਂ ਦੀ ਹਾਲਤ ਗੰਭੀਰ ਸੀ। ਉਨ੍ਹਾਂ ਨੂੰ ਇੱਕ ਮਹੀਨੇ ਤੋਂ ਵੱਧ ਸਮੇਂ ਲਈ ਦਿੱਲੀ ਦੇ ਸ੍ਰੀ ਗੰਗਾ ਰਾਮ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਜੂਨ ਦੇ ਆਖ਼ਰੀ ਹਫ਼ਤੇ ਗੁਰਦੇ ਨਾਲ ਸਬੰਧਤ ਸਮੱਸਿਆ ਕਾਰਨ ਉਨ੍ਹਾਂ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ। ਹੇਮੰਤ ਸੋਰੇਨ ਨੇ ਇਕ ਪੋਸਟ ਵਿਚ ਕਿਹਾ, ‘‘ਸਤਿਕਾਰਯੋਗ ਦਿਸ਼ਾਮ ਗੁਰੂ ਜੀ ਸਾਨੂੰ ਸਾਰਿਆਂ ਨੂੰ ਛੱਡ ਕੇ ਚਲੇ ਗਏ ਹਨ… ਮੈਂ ਅੱਜ ‘ਸ਼ੂਨਿਆ’ (ਜ਼ੀਰੋ) ਹੋ ਗਿਆ ਹਾਂ।


Share & like

Leave a Reply