Share & like

ਕਿਹਾ ਕਿ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 4 ਅਗਸਤ
ਭਾਜਪਾ ਹਾਈਕਮਾਂਡ ਵੱਲੋਂ ਬਘੇਲ ਸਿੰਘ ਬਾਹੀਆਂ ਨੂੰ ਗੁਰਦਾਸਪੁਰ ਤੋਂ ਪਾਰਟੀ ਦਾ ਜ਼ਿਲ੍ਹਾ ਥਾਪਿਆ ਗਿਆ ਹੈ। ਨੂੰ ਕਿਲਾ ਪ੍ਰਧਾਨਗੀ ਮਿਲਨ ਤੋਂ ਬਾਅਦ ਪਾਰਟੀ ਵਰਕਰਾਂ ਵੱਲੋਂ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ ਅਤੇ ਖੁਸ਼ੀ ਜ਼ਾਹਰ ਕੀਤੀ।

ਇਸ ਮੌਕੇ ਬਘੇਲ ਸਿੰਘ ਬਾਹੀਆਂ ਨੇ ਆਪਣੀ ਨਿਯੁਕਤੀ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਪਾਰਟੀ ਦੇ ਕੌਮੀ ਪ੍ਰਧਾਨ ਜੇਪੀ ਨੱਡਾ, ਪੰਜਾਬ ਪ੍ਰਧਾਨ ਸੁਨੀਲ ਜਾਖੜ ਅਤੇ ਪਾਰਟੀ ਦੀ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਸੌਂਪੀ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ ਅਤੇ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨਗੇ।

ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਮਾਨ ਸਰਕਾਰ ਲੈਂਡ ਪੂਲਿੰਗ ਦੇ ਮਾਮਲੇ ਵਿੱਚ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਸਰਕਾਰ ਇਸ ਨੀਤੀ ਦੇ ਵਿਰੁੱਧ ਵਿੱਚ ਕਿਸਾਨਾਂ ਨਾਲ ਖੜ੍ਹੀ ਹੈ। ਧਨ ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਵਿਗੜ ਚੁੱਕੀ ਹੈ। ਧਨ ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਅਸਫ਼ਲ ਸਾਬਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਹੀ ਇੱਕ ਮਾਤਰ ਪਾਰਟੀ ਹੈ ਜੋ ਆਪਣੇ ਮਿਹਨਤੀ ਵਰਕਰਾਂ ਨੂੰ ਪੂਰਾ ਮਾਣ ਸਤਿਕਾਰ ਦਿੰਦੀ ਹੈ।

ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਦਿਨੇਸ਼ ਬੱਬੂ ਨੇ ਕਿਹਾ ਕਿ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਦੀ ਜ਼ਿੰਮੇਵਾਰੀ ਹੈ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਰਿਆਂ ਨੂੰ ਨਾਲ ਲੈ ਕੇ ਚੱਲਣ। ਉਨ੍ਹਾਂ ਦਾਅਵਾ ਕੀਤਾ ਕਿ ਪਾਰਟੀ ਪੂਰੀ ਤਰ੍ਹਾਂ ਇੱਕਜੁੱਟ ਹੈ। ਉਨ੍ਹਾਂ ਕਿਹਾ ਕਿ ਲੋਕ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਵੇਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਹਾਲਾਤ ਬਦਤਰ ਹਨ। ਇਸ ਮੌਕੇ ਰਾਕੇਸ਼ ਜੋਤੀ, ਰੇਣੂ ਕਸ਼ਯਪ, ਅਸ਼ੋਕ ਵੈਦਿਆ, ਬਾਲ ਕ੍ਰਿਸ਼ਨ ਮਿੱਤਲ, ਪ੍ਰਦੀਪ ਸ਼ਰਮਾ, ਯਸ਼ਪਾਲ ਕੁੰਡਲ, ਵਿਨੈ ਚੌਧਰੀ, ਨੀਲਮ ਮਹੰਤ, ਬਿੰਦੀਆ, ਸ਼ਹਿਰੀ ਮੰਡਲ ਪ੍ਰਧਾਨ ਰੋਹਿਤ ਮਹਾਜਨ ਅਤੇ ਰਿੱਕੀ ਮਹੰਤ ਆਦਿ ਹਾਜ਼ਰ ਸਨ।


Share & like

Leave a Reply