ਅਧਿਆਪਕਾਂ ਨੂੰ ਮਿਸ਼ਨ ਸਮਰੱਥ ਤੇ ਟੀਚੇ ਹਾਸਲ ਕਰਨ ਲਈ ਪ੍ਰੇਰਿਆ
ਦਵਿੰਦਰਜੀਤ ਸਿੰਘ/ ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 05 ਅਗਸਤ
ਜਿਲਾ ਸਿੱਖਿਆ ਅਫ਼ਸਰ ਗੁਰਦਾਸਪੁਰ (ਐਲੀਮੈਂਟਰੀ) ਸ੍ਰੀਮਤੀ ਪਰਮਜੀਤ ਕੌਰ ਵੱਲੋਂ ਅੱਜ ਸਿੱਖਿਆ ਬਲਾਕ ਦੀਨਾਨਗਰ-2 ਅਧੀਨ ਪੈਂਦੇ ਸਰਕਾਰੀ ਪ੍ਰਾਇਮਰੀ ਸਕੂਲ ਅੱਬਲਖੈਰ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗਾਂਧੀਆਂ ਪਨਿਆੜ ਦਾ ਅਚਨਚੇਤ ਦੌਰਾ ਕੀਤਾ ਗਿਆ।
ਇਸ ਮੌਕੇ ਉਨ੍ਹਾਂ ਬੱਚਿਆਂ ਨਾਲ ਗੱਲਬਾਤ ਕਰਕੇ ਪੜ੍ਹਾਈ ਦੇ ਪੱਧਰ ਦੀ ਜਾਂਚ ਵੀ ਕੀਤੀ। ਉਨ੍ਹਾਂ ਨੇ ਆਪਣੇ ਸਕੂਲ ਦੌਰੇ ਦੌਰਾਨ ਅਧਿਆਪਕਾਂ ਨੂੰ ਮਿਸ਼ਨ ਸਮਰੱਥ ਦੇ ਟੀਚੇ ਹਾਸਲ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਗੁਣਾਤਮਕ ਸਿੱਖਿਆ ਦੇ ਸੁਧਾਰ ਲਈ ਜਮਾਤ ਤੀਸਰੀ ਤੋਂ ਲੈ ਕੇ ਪੰਜਵੀਂ ਤੱਕ ਮਿਸ਼ਨ ‘ਸਮਰੱਥ’ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜਦੋਂ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਮਿਸ਼ਨ ‘ਆਰੰਭ’ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੌਕੇ ਉਨਾਂ ਦੇ ਨਾਲ ਕਲਰਕ ਜਸਬੀਰ ਲਾਲ ਅਤੇ ਐਮਆਈਐਸ ਮਨੀਸ਼ ਕੁਮਾਰ ਹਾਜ਼ਰ ਸਨ।

ਫੋਟੋ ਕੈਪਸ਼ਨ: ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਪਰਮਜੀਤ ਕੌਰ ਬੱਚਿਆਂ ਨਾਲ ਗੱਲਬਾਤ ਕਰਦੇ ਹੋਏ।










