ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 05 ਅਗਸਤ
ਪਰਖ (NAS) 2024 ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਅਕਾਲ ਪੁਰਖ ਦੇ ਸ਼ੁਕਰਾਨੇ ਅਤੇ ਭਵਿੱਖ ਵਿੱਚ ਹੋਰ ਬਿਹਤਰ ਨਤੀਜਿਆਂ ਲਈ ਅਕਾਲ ਪੁਰਖ ਦਾ ਓਟ ਆਸਰਾ ਲੈਣ ਲਈ ਜ਼ਿਲ੍ਹਾ ਸਿੱਖਿਆ ਵਿਭਾਗ ਗੁਰਦਾਸਪੁਰ ਅਤੇ ਡਾਇਟ ਗੁਰਦਾਸਪੁਰ ਵੱਲੋਂ ਡਾਇਟ ਕੰਪਲੈਕਸ ਵਿਖੇ 8 ਅਗਸਤ 2025 ਦਿਨ ਸ਼ੁਕਰਵਾਰ ਸਵੇਰੇ 10 ਤੋਂ ਲੈ ਕੇ 12 ਵਜੇ ਤੱਕ ਸ਼੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਜਾ ਰਿਹਾ ਹੈ।

ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਰਾਕੇਸ਼ ਕੁਮਾਰ ਸ਼ਰਮਾ (ਸਟੇਟ ਅਐਵਾਰਡੀ), ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀਮਤੀ ਪਰਮਜੀਤ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਡਾ.ਅਨਿਲ ਸ਼ਰਮਾ ਅਤੇ ਡਾਇਟ ਪ੍ਰਿੰਸੀਪਲ ਹਰਿੰਦਰ ਸਿੰਘ ਸੈਣੀ ਨੇ ਰੋਜ਼ਾਨਾ ਖ਼ਬਰ ਅਖ਼ਬਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਡਾਇਟ ਸਟਾਫ਼, ਸਮੂਹ ਬੀਪੀਈਓ, ਸਮੂਹ ਸੀਐੱਚਟੀ, ਡੀਆਰਸੀ/ਬੀਆਰਸੀ ਆਦਿ ਸਾਰਿਆਂ ਨੂੰ ਸ਼ਾਮਿਲ ਹੋਣ ਦਾ ਹਾਰਦਿਕ ਸੱਦਾ ਦਿੱਤਾ ਹੈ। ਗੁਰੂ ਦਾ ਅਤੁੱਟ ਲੰਗਰ ਵੀ ਵਰਤਾਇਆ ਜਾਵੇਗਾ।











