ਦਵਿੰਦਰਜੀਤ ਸਿੰਘ/ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਬਹਿਰਾਮਪੁਰ(ਗੁਰਦਾਸਪੁਰ), 06 ਅਗਸਤ
ਪੰਜਾਬ ਦੇ ਪਿੰਡਾਂ ਵਿੱਚ ਅਵਾਰਾ ਕੁੱਤਿਆਂ ਦਾ ਖੌਫ ਲਗਾਤਾਰ ਵਧਦਾ ਜਾ ਰਿਹਾ ਹੈ। ਲੋਕ ਅਵਾਰਾ ਕੁੱਤਿਆਂ ਦੇ ਹਮਲੇ ਦਾ ਸ਼ਿਕਾਰ ਹੋ ਰਹੇ ਹਨ।
ਆਲਮ ਇਹ ਬਣਦਾ ਜਾ ਰਿਹਾ ਹੈ ਕਿ ਰਾਤ ਤਾਂ ਦੂਰ ਦੀ ਗੱਲ ਦਿਨ ਵੇਲੇ ਵੀ ਬਜ਼ੁਰਗਾਂ ਅਤੇ ਬੱਚਿਆਂ ਦਾ ਗਲੀਆਂ ਵਿੱਚੋਂ ਲੰਘਣਾ ਮੁਸ਼ਕਲ ਹੋ ਗਿਆ ਹੈ l ਭਾਈ ਮਰਦਾਨਾ ਵੈਲਫੇਅਰ ਐਸੋਸੀਏਸ਼ਨ ਗੁਰਦਾਸਪੁਰ ਦੇ ਪ੍ਰਧਾਨ ਜੋਗਿੰਦਰ ਪਾਲ ਨੇ ਰੋਜ਼ਾਨਾ ਖ਼ਬਰ ਅਖ਼ਬਾਰ ਦੇ ਪੱਤਰਕਾਰ ਨਾਲ ਗੱਲਬਾਤ ਦੌਰਾਨ ਦੱਸਿਆ ਬੀਤੇ ਦਿਨੀਂ ਗੁਰਪ੍ਰੀਤ ਨਾਮ ਦਾ ਇਕ ਬੱਚਾ ਜੋ ਕਿ ਸੱਤਵੀਂ ਜਮਾਤ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੋਰਾਂਗਲਾ ਵਿਖੇ ਪੜ੍ਹਦਾ ਸੀ, ਆਪਣੇ ਪਿੰਡ ਸ਼ਾਹਪੁਰ ਤੋਂ ਸਾਈਕਲ ‘ਤੇ ਸਕੂਲ ਜਾ ਰਿਹਾ ਸੀ। ਰਸਤੇ ਵਿੱਚ ਉਸਨੂੰ ਅਵਾਰਾ ਕੁੱਤਿਆਂ ਦੇ ਝੁੰਡ ਨੇ ਘੇਰ ਲਿਆ। ਇਸ ਮੌਕੇ ਕੁੱਤੇ ਨੇ ਬੱਚੇ ਨੂੰ ਵੱਢ ਲਿਆl ਬੱਚਾ ਹੁਣ ਸਿਵਲ ਹਸਪਤਾਲ ਵਿੱਚ ਜੇਰੇ ਇਲਾਜ਼ ਹੈ l
ਜੋਗਿੰਦਰ ਪਾਲ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਲਿਖਤੀ ਤੌਰ ‘ਤੇ ਅਰਜ਼ੀ ਦੇ ਕੇ ਕੁੱਤਿਆਂ ਨੂੰ ਫੜ੍ਹ ਕੇ ਵੈਕਸੀਨੇਸ਼ਨ ਕਰਾਉਣ ਦੀ ਮੰਗ ਕੀਤੀ ਹੈ।











