ਰੋਜ਼ਾਨਾ ਖ਼ਬਰ
ਚੰਡੀਗੜ੍ਹ, 06 ਅਗਸਤ
ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਜ਼ਿਲ੍ਹਿਆਂ ਦੇ ਜ਼ਿਲ੍ਹਾ ਯੋਜਨਾ ਬੋਰਡਾਂ ਦੇ ਨਵੇਂ ਚੇਅਰਮੈਨ ਅਤੇ ਮੈਂਬਰ ਨਿਯੁਕਤ ਕਰ ਦਿੱਤੇ ਹਨ। ਇਹ ਐਲਾਨ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਵੱਲੋਂ ਕੀਤਾ ਗਿਆ ਹੈ।

ਮੁੱਖ ਮੰਤਰੀ ਸ੍ਰੀ ਮਾਨ ਨੇ ਜ਼ਿਲ੍ਹਾ ਪਲਾਨਿੰਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨਾਂ ਅਤੇ ਮੈਂਬਰਾਂ ਨੂੰ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ ਹਨ ਹੈ ਅਤੇ ਕਿਹਾ ਕਿ ‘ਰੰਗਲਾ ਪੰਜਾਬ’ ਟੀਮ ਵਿੱਚ ਨਿੱਘਾ ਸਵਾਗਤ ਹੈ। ਉਨ੍ਹਾਂ ਨੇ ਇਸ ਜਤਾਈ ਕਿ ਸਾਰੇ ਆਪਣੀ ਜ਼ਿੰਮੇਵਾਰੀ ਨੂੰ ਮਿਹਨਤ ਅਤੇ ਤਨਦੇਹੀ ਨਾਲ ਨਿਭਾਉਣਗੇ ਤੇ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਆਪਣਾ ਵਡਮੁੱਲਾ ਯੋਗਦਾਨ ਪਾਉਣਗੇ।
















