Share & like

ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਭਾਗੀ ਨਿਯਮਾਂ ਤਹਿਤ ਕਾਰਵਾਈ ਦੀ ਹਦਾਇਤ

ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ

ਚੰਡੀਗੜ੍ਹ, 6 ਅਗਸਤ
ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਸਰਹਿੰਦ ਵਿਖੇ ਵੱਖ-ਵੱਖ ਗੈਸ ਏਜੰਸੀਆਂ ਅਤੇ ਗੋਦਾਮਾਂ ‘ਤੇ ਅਚਨਚੇਤ ਛਾਪਾਮਾਰੀ ਕੀਤੀ ਗਈ। ਇਸ ਦੌਰਾਨ ਤੋਲ ਕੰਡਿਆਂ ਵਿੱਚ ਊਣਤਾਈਆਂ ਪਾਏ ਜਾਣ ਦਾ ਗੰਭੀਰ ਨੋਟਿਸ ਲੈਂਦਿਆ ਵਿਭਾਗੀ ਨਿਯਮਾਂ ਤਹਿਤ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸ੍ਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸਖ਼ਤ ਹਦਾਇਤ ਹੈ ਕਿ ਗੈਸ ਏਜੰਸੀਆਂ ਵਿੱਚ ਗੈਸ ਉਪਭੋਗਤਾਵਾਂ ਦੀ ਕਿਸੇ ਵੀ ਪੱਧਰ ‘ਤੇ ਖੱਜਲ ਖੁਆਰੀ ਜਾਂ ਵਿੱਤੀ ਲੁੱਟ ਖਸੁੱਟ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਕੋਈ ਗੈਸ ਏਜੰਸੀ ਮਾਲਕ ਜਾਂ ਕਰਮਚਾਰੀ ਅਜਿਹਾ ਕਰਦਾ ਫੜਿਆ ਜਾਂਦਾ ਹੈ ਤਾਂ ਉਸਦੇ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਵੇਖਿਆ ਹੈ ਕਿ ਕੁਝ ਗੈਸ ਏਜੰਸੀਆਂ ਵੱਲੋਂ ਗੈਸ ਸਿਲੰਡਰਾਂ ਦੇ ਤੋਲ ਕੰਡੇ ਨਿਯਮਾਂ ਦੀ ਅਣਦੇਖੀ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਗੈਸ ਖਪਤਕਾਰਾਂ ਦਾ ਸ਼ੋਸ਼ਣ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਲੁੱਟ ਖਸੁੱਟ ਨੂੰ ਸਖ਼ਤੀ ਨਾਲ ਰੋਕਣ ਲਈ ਸਬੰਧਤ ਗੈਸ ਏਜੰਸੀਆਂ ਖਿਲਾਫ਼ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਡੀ.ਐਫ.ਐਸ.ਸੀ ਨੂੰ ਹਦਾਇਤ ਕੀਤੀ ਕੀਤੀ ਹੈ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੀਆਂ ਗੈਸ ਏਜੰਸੀਆਂ ਖਿਲਾਫ਼ ਵਿਭਾਗੀ ਕਾਰਵਾਈ ਆਰੰਭੀ ਜਾਵੇ।

ਉਨ੍ਹਾਂ ਗੈਸ ਖਪਤਕਾਰਾਂ ਨੂੰ ਅਪੀਲ ਕੀਤੀ ਕਿ ਗੈਸ ਸਿਲੰਡਰ ਲੈਣ ਮੌਕੇ ਆਪਣੇ ਸਾਹਮਣੇ ਗੈਸ ਸਿਲੰਡਰਾਂ ਦੀ ਤੁਲਵਾਈ ਕਰਵਾਉਣ ਤਾਂ ਜੋ ਕੋਈ ਵੀ ਵਿਅਕਤੀ ਹੇਰਾਫੇਰੀ ਜਾਂ ਭ੍ਰਿਸ਼ਟਾਚਾਰ ਨਾ ਕਰ ਸਕੇ। ਉਨ੍ਹਾਂ ਕਿਹਾ ਕਿ ਗੈਸ ਸਪਲਾਈ ਕਰਨ ਵਾਲਿਆਂ ਲਈ ਕੰਡੇ ਆਪਣੇ ਨਾਲ ਰੱਖਣੇ ਲਾਜ਼ਮੀ ਕੀਤੇ ਹੋਏ ਹਨ। ਉਨ੍ਹਾਂ ਕਿਹਾ ਕਿ ਕਈ ਥਾਈ ਗੈਸ ਸਪਲਾਈ ਕਰਨ ਵਾਲੇ ਵਾਹਨਾਂ ਵਿੱਚ ਕੰਡੇ ਨਾ ਰੱਖ ਕਿ ਹਦਾਇਤਾਂ ਦਾ ਉਲੰਘਣਾ ਕਰ ਰਹੇ ਹੈ। ਉਨ੍ਹਾਂ ਕਿਹਾ ਕਿ ਕੁਝ ਥਾਵਾਂ ਉਤੇ ਤੋਲ ਕੰਡੇ ਰੱਖੇ ਹਨ ਪਰ ਇਹ ਕੰਡੇ ਸਰਕਾਰੀ ਤੌਰ ‘ਤੇ ਅਧਿਕਾਰਤ ਨਹੀਂ ਹਨ।

ਫੋਟੋ ਕੈਪਸ਼ਨ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਗੈਸ ਸਿਲੰਡਰ ਦਾ ਤੋਲ ਚੈੱਕ ਕਰਦੇ। ਫੋਟੋ: ਬੈਂਸ


Share & like

Leave a Reply