Share & like

ਸੁਰੱਖਿਅਤ ਥਾਂ ‘ਤੇ ਲਿਜਾ ਕੇ ਬੰਬ ਨਿਰੋਧਕ ਦਸਤੇ ਨੇ ਕੀਤਾ ਵਿਸਫੋਟਕ ਪਦਾਰਥ ਨਕਾਰਾ

ਰੋਜ਼ਾਨਾ ਖ਼ਬਰ
ਚੰਡੀਗੜ੍ਹ, 7 ਅਗਸਤ
ਪੰਜਾਬ ਪੁਲੀਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ (AGTF) ਨੇ ਇੱਕ ਖ਼ੁਫ਼ੀਆ ਅਪਰੇਸ਼ਨ ਤਹਿਤ ਪਾਕਿਸਤਾਨ ਦੀ ਖੁਫ਼ੀਆ ਏਜੰਸੀ (ਆਈਐੱਸਆਈ) ਦੀ ਹਮਾਇਤ ਪ੍ਰਾਪਤ ਅੱਤਵਾਦੀ ਹਰਵਿੰਦਰ ਰਿੰਦਾ ਅਤੇ ਲਖਬੀਰ ਲੰਡਾ ਦੀ ਇੱਕ ਵੱਡੀ ਅੱਤਵਾਦੀ ਸਾਜ਼ਿਸ਼ ਨੂੰ ਨਾਕਾਮ ਕਰਨ ‘ਚ ਸਫ਼ਲਤਾ ਹਾਸਲ ਕੀਤੀ ਹੈ।

ਪੰਜਾਬ ਪੁਲੀਸ ਦੇ ਡੀਜੀਪੀ ਗੋਰਵ ਯਾਦਵ ਵੱਲੋਂ ਸੋਸ਼ਲ ਮੀਡੀਆ ਉੱਤੇ ਉਕਤ ਜਾਣਕਾਰੀ ਸਾਂਝੀ ਕੀਤੀ ਗਈ ਹੈ। ਭਰੋਸੇਯੋਗ ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ‘ਤੇ AGTF ਅਤੇ ਤਰਨਤਾਰਨ ਪੁਲੀਸ ਵੱਲੋਂ ਸਾਂਝਾ ਅਪਰੇਸ਼ਨ ਚਲਾਇਆ ਗਿਆ ਸੀ। ਇਸ ਮੌਕੇ ਪੁਲੀਸ ਨੂੰ ਤਰਨਤਾਰਨ ਤੋਂ ਇੱਕ IED (Improvised Explosive Device) ਵਿਸਫੋਟਕ ਪਦਾਰਥ ਬਰਾਮਦ ਕੀਤੀ। ਪੁਲੀਸ ਨੇ ਮੁਸਤੈਦੀ ਵਿਖਾਉਂਦੇ IED ਨੂੰ ਹਰਵਿੰਦਰ ਰਿੰਦਾ ਦੇ ਸਾਥੀਆਂ ਤੱਕ ਪਹੁੰਚਣ ਤੋਂ ਪਹਿਲਾਂ ਹੀ ਕਾਰਵਾਈ ਨੂੰ ਅੰਜਾਮ ਦਿੱਤਾ।

ਇਸ ਵਿਸਫੋਟਕ ਨੂੰ ਸੁਰੱਖਿਅਤ ਥਾਂ ‘ਤੇ ਲਿਜਾਇਆ ਗਿਆ ਜਿੱਥੇ ਬੰਬ ਨਿਰੋਧਕ ਦਸਤੇ ਦੀ ਟੀਮ ਨੇ ਇਸ ਨੂੰ ਨਕਾਰਾ ਕਰ ਦਿੱਤਾ। ਇਸ ਸਬੰਧ ਵਿੱਚ ਥਾਣਾ ਸਰਹਾਲੀ (ਤਰਨਤਾਰਨ) ਵਿਖੇ ਐਕਸਪਲੋਸਿਵ ਐਕਟ ਤਹਿਤ ਕੇਸ ਦਰਜ਼ ਕਰ ਲਿਆ ਗਿਆ ਹੈ। ਪੰਜਾਬ ਪੁਲੀਸ ਦੀ ਮੁਸਤੈਦੀ ਕਾਰਨ ਵੱਡਾ ਅੱਤਵਾਦੀ ਹਮਲਾ ਟਲ ਗਿਆ ਹੈ।


Share & like

Leave a Reply