ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਵੱਲੋਂ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਵਧਾਈ
ਜਤਿੰਦਰ ਬੈਂਸ/, ਰੋਜ਼ਾਨਾ ਖ਼ਬਰ
ਚੰਡੀਗੜ੍ਹ, 07 ਅਗਸਤ
15ਵੇਂ ਭਾਰਤੀ ਅੰਗ ਦਾਨ ਦਿਵਸ ਮੌਕੇ ਨਵੇਂ ਦਿੱਲੀ ਵਿਖੇ ਆਯੋਜਿਤ ਇਕ ਸਮਾਰੋ ਦੌਰਾਨ ਪੰਜਾਬ ਨੂੰ ‘ਅੰਗ ਦਾਨ ਅਤੇ ਟ੍ਰਾਂਸਪਲਾਂਟੇਸ਼ਨ ਲਈ ਉੱਭਰਦੇ ਸੂਬੇ’ ਦਾ ਵਕਾਰੀ ਪੁਰਸਕਾਰ ਮਿਲਿਆ ਹੈ।
ਸਮਾਰੋਹ ਸਿਹਤ ਤੇ ਪਰਿਵਾਰ ਭਲਾਈ ਮੰਤਰਾਲੇ ਅਧੀਨ ਕੌਮੀ ਅੰਗ ਅਤੇ ਟਿਸ਼ੂ ਟ੍ਰਾਂਸਪਲਾਂਟ ਸੰਗਠਨ (ਐਨਓਟੀਟੀਓ) ਵੱਲੋਂ ਕਰਵਾਇਆ ਗਿਆ ਜਿਸ ਵਿੱਚ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਜੇ.ਪੀ. ਨੱਡਾ ਮੁੱਖ ਮਹਿਮਾਨ ਸਨ। ਪੁਰਸਕਾਰ ਡਾਇਰੈਕਟਰ ਆਫ਼ ਮੈਡੀਕਲ ਐਜੂਕੇਸ਼ਨ ਐਂਡ ਰਿਸਰਚ ਪੰਜਾਬ ਡਾ. ਅਵਨੀਸ਼ ਕੁਮਾਰ, ਸਟੀਅਰਿੰਗ ਕਮੇਟੀ ਮੈਂਬਰ ਡਾ. ਆਕਾਸ਼ ਦੀਪ ਅਗਰਵਾਲ ਅਤੇ ਸਟੇਟ ਆਰਗਨ ਐਂਡ ਟਿਸ਼ੂ ਟ੍ਰਾਂਸਪਲਾਂਟ ਆਰਗੇਨਾਈਜ਼ੇਸ਼ਨ ਪੰਜਾਬ ਦੇ ਨੋਡਲ ਅਫ਼ਸਰ ਡਾ. ਗਗਨੀਨ ਕੌਰ ਸੰਧੂ ਨੇ ਸਾਂਝੇ ਤੌਰ ‘ਤੇ ਪ੍ਰਾਪਤ ਕੀਤਾ।
ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਮਹੱਤਵਪੂਰਨ ਪ੍ਰਾਪਤੀ ਲਈ ਵਿਭਾਗ ਅਤੇ ਐਸਓਟੀਟੀਓ ਟੀਮ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੁਰਸਕਾਰ। ਇਹ ਮਾਨਤਾ ਪੰਜਾਬ ਦੀ ਸ਼ਾਨਦਾਰ ਕਾਰਗੁਜ਼ਾਰੀ ਨੂੰ ਉਜਾਗਰ ਕਰਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਯਤਨਾਂ ਨੂੰ ਅੱਗੇ ਵਧਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਜਾਗਰੂਕਤਾ ਫੈਲਾਉਣ, ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਅਤੇ ਅੰਗ ਦਾਨ ਨੂੰ ਉਤਸ਼ਾਹਿਤ ਕਰਨ ‘ਤੇ ਧਿਆਨ ਦਿੱਤਾ ਜਾਵੇਗਾ ਜਿਸ ਨਾਲ ਸੂਬੇ ਭਰ ਵਿੱਚ ਅਣਗਿਣਤ ਜ਼ਿੰਦਗੀਆਂ ਨੂੰ ਲਾਭ ਮਿਲੇਗਾ।











