ਦਵਿੰਦਰਜੀਤ ਸਿੰਘ/ਰੋਜ਼ਾਨਾ ਖ਼ਬਰ
ਬਹਿਰਾਮਪੁਰ, 07. ਅਗਸਤ
ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਅਤੇ ਸਮਾਜਿਕ ਗਤੀਵਿਧੀਆਂ ਸੇਵਾ ਸੋਸਾਇਟੀ ਕਲਾਨੌਰ ਵੱਲੋਂ ਪਿੰਡ ਕਿਲਾ ਨੱਥੂ ਸਿੰਘ ਵਿਖੇ ਕਰਵਾਏ ਜਾ ਰਹੇ ਖੇਡ ਮੇਲੇ ਵਿੱਚ ਖੂਨ ਦਾਨ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਸਬੰਧ ਵਿੱਚ ਖੇਡ ਕਮੇਟੀ ਦੇ ਮੈਂਬਰ ਸਰਪੰਚ ਸੁਖਵਿੰਦਰ ਸਿੰਘ ਮੱਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿੰਡ ਕਿਲ੍ਹਾ ਨੱਥੂ ਸਿੰਘ ਵਿਖੇ 38ਵਾਂ ਕਬੱਡੀ ਕੱਪ ਅਤੇ ਜਾਗਰਣ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਮੇਲੇ ਵਿੱਚ ਖੂਨ ਦਾਨ ਕੈਂਪ ਦਾ ਵੀ ਆਯੋਜਨ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ ਇਕੱਠਾ ਹੋਇਆ ਖੂਨ ਲੋੜਵੰਦਾਂ ਅਤੇ ਥੈਲੇਸੀਮੀਆਂ ਪੀੜਤ ਬੱਚਿਆਂ ਨੂੰ ਲਗਾਇਆ ਜਾਵੇਗਾ। ਉਨ੍ਹਾਂ ਨੂੰ ਸਾਰਿਆਂ ਨੂੰ ਮੇਲੇ ਵਿੱਚ ਪਹੁੰਚ ਕੇ ਮੇਲੇ ਦੀ ਰੌਣਕ ਵਧਾਉਣ ਅਤੇ ਖੂਨ ਦਾਨ ਕਰਨ ਦੀ ਅਪੀਲ ਕੀਤੀ ਹੈ। ਆਦਰਸ਼ ਕੁਮਾਰ ਪ੍ਰਧਾਨ ਬਲੱਡ ਡੋਨਰਸ ਸੁਸਾਇਟੀ ਗੁਰਦਾਸਪੁਰ ਨੇ ਦੱਸਿਆ ਕਿ ਮੇਲੇ ਵਿੱਚ ਬਲੱਡ ਡੋਨਰ ਸੁਸਾਇਟੀ ਗੁਰਦਾਸਪੁਰ ਅਤੇ ਸਮਾਜਿਕ ਗਤੀਵਿਧੀਆਂ ਸੇਵਾ ਸੋਸਾਇਟੀ ਕਲਾਨੌਰ ਵੱਲੋਂ ਖੂਨ ਦਾਨ ਕੈਂਪ ਲਗਾਉਣ ਦਾ ਫੈਸਲਾ ਕੀਤਾ ਗਿਆ ਹੈ।

ਫੋਟੋ ਕੈਪਸ਼ਨ: ਆਦਰਸ਼ ਕੁਮਾਰ ਪ੍ਰਧਾਨ ਬਲੱਡ ਡੋਨਰਸ ਸੁਸਾਇਟੀ ਗੁਰਦਾਸਪੁਰ।










