ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸਾਂਭਣ ਦੀ ਲੋੜ: ਪ੍ਰਿੰਸੀਪਲ ਹਰਜਿੰਦਰ ਸਿੰਘ
ਜਤਿੰਦਰ ਬੈਂਸ/ਰੋਜ਼ਾਨਾ ਖ਼ਬਰ
ਗੁਰਦਾਸਪੁਰ, 09 ਅਗਸਤ
ਸ਼ਹਿਰ ਦੇ ਜੇਲ੍ਹ ਰੋਡ ਸਥਿਤ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਪ੍ਰਿੰਸੀਪਲ ਹਰਜਿੰਦਰ ਸਿੰਘ ਦੀ ਅਗਵਾਈ ਹੇਠ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਨੌਵੀਂ ਦਸਵੀਂ ਅਤੇ 11ਵੀਂ ਦੀਆਂ ਵਿਦਿਆਰਥਣਾਂ ਵੱਲੋਂ ਕੋਰੀਓਗ੍ਰਾਫੀ, ਗਿੱਧਾ ਅਤੇ ਵੱਖ-ਵੱਖ ਤਰ੍ਹਾਂ ਦੀਆਂ ਸੱਭਿਆਚਾਰਕ ਵੰਨਗੀਆਂ ਦੀ ਬਾਖ਼ੂਬੀ ਪੇਸ਼ਕਾਰੀ ਕੀਤੀ ਗਈ।

ਫੋਟੋ ਕੈਪਸਨ: ਵਿਦਿਆਰਥਣਾਂ ਗਿੱਧਾ ਪੇਸ਼ ਕਰਦੀਆਂ। ਫੋਟੋ: ਬੈਂਸ
ਇਸ ਮੌਕੇ ਸਟੇਜ ਨੂੰ ਬਹੁਤ ਹੀ ਖੂਬਸੂਰਤ ਢੰਗ ਨਾਲ ਸਜਾਇਆ ਗਿਆ ਸੀ ਜੋ ਪੁਰਾਤਨ ਵਿਰਸੇ ਦੀ ਝਲਕ ਦੇ ਰਹੀ ਸੀ। ਪ੍ਰਿੰਸੀਪਲ ਹਰਜਿੰਦਰ ਸਿੰਘ ਨੇ ਬੱਚਿਆਂ ਨੂੰ ਵਧਾਈ ਦਿੱਤੀ ਅਤੇ ਤੀਆਂ ਦੇ ਤਿਉਹਾਰ ਦੇ ਪਿਛੋਕੜ ਬਾਰੇ ਜਾਣੂ ਕਰਵਾਇਆ। ਉਨ੍ਹਾਂ ਨੇ ਚਿੰਤਾ ਜਾਹਰ ਕੀਤੀ ਕਿ ਅਸੀਂ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਵਿਸਾਰਦੇ ਜਾ ਰਹੇ ਹਾਂ ਅਤੇ ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਨੂੰ ਸੰਭਾਲਣ ਲਈ ਉਪਰਾਲੇ ਕੀਤੇ ਜਾਣੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਕਿ ਮੌਜੂਦਾ ਨੌਜਵਾਨ ਪੀੜੀ ਪੱਛਮੀ ਸੱਭਿਆਚਾਰ ਦੇ ਪ੍ਰਭਾਵ ਹੇਠ ਆਉਂਦੀ ਜਾ ਰਹੀ ਹੈ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਜ਼ਿੰਦਗੀ ਵਿੱਚ ਅੱਗੇ ਵੱਧਣ ਦੀ ਪ੍ਰੇਰਣਾ ਦਿੱਤੀ।ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਜਿੰਦਰ ਪਾਲ ਸਿੰਘ ਸੈਣੀ ਬਲਵਿੰਦਰ ਕੁਮਾਰ, ਸੁਖਦੇਵ ਸਿੰਘ, ਸੁਮਨ ਬਾਲਾ, ਰੇਖਾ ਰਾਣੀ, ਹਰਸ਼ਦੀਪ, ਬਲਜਿੰਦਰ ਕੌਰ, ਨੇਹਾ ਦੇਵੀ, ਵਿਨੋਦ ਕੁਮਾਰ ਅਤੇ ਪ੍ਰਦੀਪ ਆਦਿ ਹਾਜ਼ਰ ਸਨ।

ਫੋਟੋ ਕੈਪਸ਼ਨ: ਤੀਆਂ ਦੇ ਤਿਉਹਾਰ ਮੌਕੇ ਪ੍ਰਿੰਸੀਪਲ ਹਰਜਿੰਦਰ ਸਿੰਘ ਸਕੂਲ ਸਟਾਫ਼ ਅਤੇ ਵਿਦਿਆਰਥਣਾਂ। ਫੋਟੋ: ਬੈਂਸ










